ਸਰੀ-ਸਰੀ ਮੇਅਰ ਬਰੈਂਡਾ ਲੌਕ ਨੇ ਇਕ ਬਿਆਨ ਰਾਹੀਂ ਸਰੀ ਪੁਲਿਸ ਬੋਰਡ ਅਤੇ ਸਰੀ ਪੁਲਿਸ ਯੂਨੀਅਨ ਵਿਚਾਲੇ ਨਵੇਂ ਚਾਰ ਸਾਲਾਂ ਦੇ ਸਮਝੌਤੇ ‘ਤੇ ਖੁਸ਼ੀ ਪ੍ਰਗਟ ਕੀਤੀ ਹੈ । ਇਹ ਸਮਝੌਤਾ ਸਰੀ ਨੂੰ ਸੁਰੱਖਿਅਤ ਰੱਖਣ ਲਈ ਪੁਲਿਸ ਅਧਿਕਾਰੀਆਂ ਵੱਲੋਂ ਕੀਤੇ ਜਾਂਦੇ ਮਹੱਤਵਪੂਰਨ ਕੰਮ ਨੂੰ ਮਾਨਤਾ ਦਿੰਦਾ ਹੈ ਅਤੇ ਇੱਕ ਮਜ਼ਬੂਤ ਮਿਊਂਸੀਪਲ ਪੁਲਿਸ ਸਰਵਿਸ ਦੇ ਲਗਾਤਾਰ ਵਿਕਾਸ ਨੂੰ ਸਮਰਥਨ ਪ੍ਰਦਾਨ ਕਰਦਾ ਹੈ। ਇਸ ਨਤੀਜੇ ਤੱਕ ਪਹੁੰਚਣ ਲਈ ਮੈਂ ਦੋਵਾਂ ਧਿਰਾਂ ਦੇ ਯਤਨਾਂ ਅਤੇ ਵਚਨਬੱਧਤਾ ਦਾ ਧੰਨਵਾਦ ਕਰਦੀ ਹਾਂ।
