Aug 29, 2026

ਆਸਟਰੀਆ ( ਸੋਸ਼ਲ ਮੀਡੀਆ ਸਰੋਤ)- ਮੁਹਾਲੀ ਦੇ ਰਹਿਣ ਵਾਲੇ ਜਸਪ੍ਰੀਤ ਸਿੰਘ ਅਤੇ ਉਸ ਦੇ ਇੱਕ ਹੋਰ ਸਾਥੀ ਨੇ ਸੋਸ਼ਲ ਮੀਡੀਆ ’ਤੇ ਵੀਡੀਓ ਸਾਂਝੀ ਕਰਦਿਆਂ ਆਸਟਰੀਆ ਦੇ ਸਾਲਜ਼ਬਰਗ ਸ਼ਹਿਰ ਦੇ ਇੱਕ ਹੋਟਲ ’ਤੇ ਗੰਭੀਰ ਦੋਸ਼ ਲਾਏ ਹਨ। ਉਨ੍ਹਾਂ ਦੱਸਿਆ ਕਿ ਜਦੋਂ ਉਹ ਹੋਟਲ ਵਿੱਚ ਗਏ ਤਾਂ ਉਨ੍ਹਾਂ ਨੂੰ ਸਿਰਫ਼ ਇਸ ਲਈ ਅੰਦਰ ਜਾਣ ਤੋਂ ਰੋਕ ਦਿੱਤਾ ਗਿਆ ਕਿਉਂਕਿ ਉਨ੍ਹਾਂ ਨੇ ਸਿਰਾਂ ’ਤੇ ਦਸਤਾਰਾਂ ਸਜਾਈਆਂ ਹੋਈਆਂ ਸਨ। ਨੌਜਵਾਨਾਂ ਨੇ ਇਸ ਘਟਨਾ ਨੂੰ ਸਿੱਧੇ ਤੌਰ ’ਤੇ ਧਾਰਮਿਕ ਵਿਤਕਰਾ ਅਤੇ ਨਸਲੀ ਵਿਤਕਰਾ ਕਰਾਰ ਦਿੱਤਾ ਹੈ।

ਜਾਣਕਾਰੀ ਅਨੁਸਾਰ ਇਹ ਹੋਟਲ 27 ਅਗਸਤ ਨੂੰ ਬੁੱਕ ਕਰਵਾਇਆ ਗਿਆ ਸੀ। ਮੁਹਾਲੀ ਦੇ ਰਹਿਣ ਵਾਲੇ ਸਟਾਕ ਮਾਰਕੀਟ ਦੇ ਵਪਾਰੀ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਹੋਟਲ ਪ੍ਰਬੰਧਕਾਂ ਦਾ ਕਹਿਣਾ ਸੀ ਕਿ ਉਨ੍ਹਾਂ ਦੇ ਹੋਟਲ ਅਤੇ ਰੈਸਟੋਰੈਂਟ ਦਾ ਡਰੈੱਸ ਕੋਡ ਇੰਟਰਨੈੱਟ ‘ਤੇ ਮੌਜੂਦ ਹੈ ਅਤੇ ਉਹ ਦਸਤਾਰਾਂ ਦੀ ਇਜਾਜ਼ਤ ਨਹੀਂ ਦਿੰਦੇ। ਜਸਪ੍ਰੀਤ ਨੇ ਕਿਹਾ ਕਿ ਉਹ ਪਹਿਲਾਂ ਵੀ ਯੂਰਪ ਸਮੇਤ ਕਈ ਦੇਸ਼ਾਂ ਦੀ ਯਾਤਰਾ ਕਰ ਚੁੱਕੇ ਹਨ ਪਰ ਉਨ੍ਹਾਂ ਨੂੰ ਕਦੇ ਵੀ ਅਜਿਹੇ ਵਿਤਕਰੇ ਦਾ ਸਾਹਮਣਾ ਨਹੀਂ ਕਰਨਾ ਪਿਆ।

featured-img

Leave a Reply

Your email address will not be published. Required fields are marked *