Aug 29, 2026

ਵਾਸ਼ਿੰਗਟਨ- ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦਾ ਕਹਿਣਾ ਹੈ ਕਿ ਅਮਰੀਕਾ ਨੇ ਦੱਖਣੀ ਅਮਰੀਕੀ ਦੇਸ਼ ਵੈਨੇਜ਼ੁਏਲਾ ਦੇ 65 ਅਰਬ ਬੈਰਲ ਤੇਲ ਭੰਡਾਰਾਂ ਦਾ ਕੰਟਰੋਲ ਆਪਣੇ ਹੱਥਾਂ ਵਿੱਚ ਲੈਣ ਲਈ ਸਮਝੌਤਾ ਕੀਤਾ ਹੈ। ਟਰੰਪ ਨੇ ਸੋਸ਼ਲ ਮੀਡੀਆ ਪੋਸਟ ਵਿੱਚ ਉਸ ਸਮਝੌਤੇ ਦਾ ਐਲਾਨ ਕੀਤਾ ਜਿਸ ਬਾਰੇ ਉਨ੍ਹਾਂ ਕਿਹਾ ਕਿ ਵਿਦੇਸ਼ ਮੰਤਰੀ ਮਾਰਕੋ ਰੂਬੀਓ, ਰੱਖਿਆ ਮੰਤਰੀ ਪੀਟ ਹੈਗਸੈਥ ਅਤੇ ਵੈਨੇਜ਼ੁਏਲਾ ਦੀ ਕਾਰਜਕਾਰੀ ਰਾਸ਼ਟਰਪਤੀ ਡੈਲਸੀ ਰੋਡਰਿਗਜ਼ ਵਿਚਕਾਰ ਗੱਲਬਾਤ ਰਾਹੀਂ ਤੈਅ ਹੋਇਆ ਸੀ। ਟਰੰਪ ਨੇ ਲਿਖਿਆ, ‘‘ਅਮਰੀਕਾ ਨੇ ਹੁਣੇ-ਹੁਣੇ ਵੈਨੇਜ਼ੁਏਲਾ ਨਾਲ ਦੁਨੀਆ ਦੇ ਇਤਿਹਾਸ ਦੇ ਸਭ ਤੋਂ ਵੱਡੇ ਤੇਲ ਸਮਝੌਤੇ ’ਤੇ ਦਸਤਖ਼ਤ ਕੀਤੇ ਹਨ!’’ ਵੈਨੇਜ਼ੁਏਲਾ ਸਰਕਾਰ ਦੇ ਪ੍ਰੈੱਸ ਦਫ਼ਤਰ ਨੇ ਟਿੱਪਣੀ ਕਰਨ ਦੀ ਬੇਨਤੀ ਦਾ ਤੁਰੰਤ ਕੋਈ ਜਵਾਬ ਨਹੀਂ ਦਿੱਤਾ। ਇਸ ਸਮਝੌਤੇ ਦਾ ਐਲਾਨ ਉਸ ਘਟਨਾ ਤੋਂ ਲਗਪਗ ਨੌਂ ਮਹੀਨੇ ਬਾਅਦ ਹੋਇਆ ਹੈ ਜਦੋਂ ਅਮਰੀਕੀ ਫ਼ੌਜ ਨੇ ਟਰੰਪ ਦੇ ਹੁਕਮਾਂ ’ਤੇ ਵੈਨੇਜ਼ੁਏਲਾ ਦੇ ਰਾਸ਼ਟਰਪਤੀ ਨਿਕੋਲਸ ਮਾਦੂਰੋ ਨੂੰ ਗ੍ਰਿਫ਼ਤਾਰ ਕਰਨ ਅਤੇ ਸੰਘੀ ਨਾਰਕੋ-ਅਤਿਵਾਦ ਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਦੋਸ਼ਾਂ ਦਾ ਸਾਹਮਣਾ ਕਰਨ ਲਈ ਅਮਰੀਕਾ ਲਿਆਉਣ ਵਾਸਤੇ ਮੁਹਿੰਮ ਚਲਾਈ ਸੀ। ਇਰਾਨ ਵਿੱਚ ਜੰਗ ਨੂੰ ਸ਼ੁੱਕਰਵਾਰ ਨੂੰ ਛੇ ਮਹੀਨੇ ਪੂਰੇ ਹੋਣ ਅਤੇ ਇਸ ਦੇ ਜਲਦੀ ਖ਼ਤਮ ਹੋਣ ਦੇ ਕੋਈ ਆਸਾਰ ਨਾ ਨਜ਼ਰ ਆਉਣ ਕਾਰਨ ਟਰੰਪ ਨੂੰ ਪੈਟਰੋਲ ਦੀਆਂ ਉੱਚੀਆਂ ਕੀਮਤਾਂ ਨਾਲ ਨਜਿੱਠਣ ਦੇ ਭਾਰੀ ਦਬਾਅ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

Leave a Reply

Your email address will not be published. Required fields are marked *