Sep 5, 2026

ਸੰਗਰੂਰ- ਮੁੱਖ ਮੰਤਰੀ ਭਗਵੰਤ ਮਾਨ ਦੀ ਇਕ ਰੈਲੀ ਦੌਰਾਨ ਉਹਨਾਂ ਨੂੰ ਕਾਲਾ ਝੰਡਾ ਵਿਖਾਉਣ ਵਾਲੇ ਨੌਜਵਾਨ ਨੂੰ ਪੁਲਿਸ ਵਲੋਂ ਹਿਰਾਸਤ ਵਿਚ ਲੈਣ ਤੇ ਫਿਰ ਅੰਨਾ ਤਸ਼ੱਦਦ ਕੀਤੇ ਜਾਣ ਦਾ ਮੁੱਦਾ ਜ਼ੋਰ ਫੜ ਗਿਆ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੁਲੀਸ ਤਸ਼ੱਦਦ ਦਾ ਸ਼ਿਕਾਰ ਹੋਏ ਗੁਰਸਿੱਖ ਨੌਜਵਾਨ ਮੋਹਨਜੀਤ ਸਿੰਘ ਸ਼ੇਰੋਂ ਨਾਲ ਮੁਲਾਕਾਤ ਕਰਕੇ ਉਸ ਦੀ ਸਿਹਤ ਦਾ ਹਾਲ ਜਾਣਿਆ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਹਰ ਤਰ੍ਹਾਂ ਦੇ ਸਹਿਯੋਗ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਸਰਕਾਰ ਦੀ ਨੀਤੀ, ਕਾਰਗੁਜ਼ਾਰੀ ਅਤੇ ਸਮਾਜਿਕ ਮੁੱਦਿਆਂ ’ਤੇ ਸਵਾਲ ਕਰਨਾ ਹਰ ਨਾਗਰਿਕ ਦਾ ਹੱਕ ਹੈ, ਪਰ ਸਵਾਲ ਕਰਨ ਵਾਲੇ ਵਿਅਕਤੀ ’ਤੇ ਤਸ਼ੱਦਦ ਕਰਨ ਦੀ ਕੋਈ ਕਾਨੂੰਨ ਪ੍ਰਵਾਨਗੀ ਨਹੀਂ ਦਿੰਦਾ। ਉਨ੍ਹਾਂ ਕਿਹਾ ਕਿ ਸਰਕਾਰ ਚਲਾਉਣ ਵਾਲੀ ਪਾਰਟੀ ਕਦੇ ਲੋਕਾਂ ਨੂੰ ਲੀਡਰਾਂ ਤੋਂ ਸਵਾਲ ਪੁੱਛਣ ਲਈ ਆਖਦੀ ਹੁੰਦੀ ਸੀ, ਲੇਕਿਨ ਜਦੋਂ ਹੁਣ ਲੋਕਾਂ ਨੇ ਉਨ੍ਹਾਂ ਨੂੰ ਸਵਾਲ ਪੁੱਛੇ ਤਾਂ ਉਹ ਬੁਖ਼ਲਾਹਟ ਵਿੱਚ ਆ ਕੇ ਪੁਲੀਸ ਦੀ ਦੁਰਵਰਤੋਂ ਕਰ ਰਹੇ ਹਨ।

ਸੰਗਰੂਰ ਦੇ ਸਿਵਲ ਹਸਪਤਾਲ ਵਿੱਚ ਦਾਖ਼ਲ ਮੋਹਣਜੀਤ ਸਿੰਘ ਨੂੰ ਮਿਲਣ ਪੁੱਜੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਨੇ ਐਲਾਨ ਕਰ ਦਿੱਤਾ ਹੈ ਕਿ ਤਸ਼ੱਦਦ ਲਈ ਜ਼ਿੰਮੇਵਾਰ ਪੁਲੀਸ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਅਤੇ ਪੀੜਤ ਨੌਜਵਾਨ ਨੂੰ ਇਨਸਾਫ਼ ਦਿਵਾਉਣ ਲਈ ਲੜਾਈ ਲੜੀ ਜਾਵੇਗੀ। ਮੋਹਨਜੀਤ ਸਿੰਘ ਦੀ ਕੁੱਟਮਾਰ ਕਰਨ ਦੇ ਮਾਮਲੇ ’ਤੇ ਕਾਂਗਰਸੀ ਆਗੂਆਂ ਨੇ ‘ਆਪ’ ਸਰਕਾਰ ’ਤੇ ਅੱਜ ਨਿਸ਼ਾਨੇ ਸੇਧੇ ਹਨ।ਵਿਜੈਇੰਦਰ ਸਿੰਗਲਾ ਨੇ ਸਿਵਲ ਹਸਪਤਾਲ ’ਚ ਮੋਹਣਜੀਤ ਸਿੰਘ ਦਾ ਹਾਲ ਜਾਣਿਆ। ਸ਼੍ੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਸਿਵਲ ਹਸਪਤਾਲ ਵਿੱਚ ਦਾਖ਼ਲ ਨੌਜਵਾਨ ਮੋਹਣਜੀਤ ਸਿੰਘ ਨਾਲ ਮੁਲਾਕਾਤ ਕਰ ਕੇ ਉਸ ਦਾ ਹਾਲ-ਚਾਲ ਪੁੱਛਿਆ ਅਤੇ ਪੁਲੀਸ ਤਸ਼ੱਦਦ ਲਈ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਫੌਜਦਾਰੀ ਕੇਸ ਦਰਜ ਕਰਨ ਅਤੇ ਨੌਕਰੀ ਤੋਂ ਬਰਖ਼ਾਸਤ ਕਰਨ ਦੀ ਮੰਗ ਕੀਤੀ।

featured-img

Leave a Reply

Your email address will not be published. Required fields are marked *