Sep 13, 2026

ਹੁਸ਼ਿਆਰਪੁਰ- ਜਿਲਾ ਹੁਸ਼ਿਆਰਪੁਰ ਦੇ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਰਾਜ ਸਭਾ ਮੈਂਬਰ ਵਰਿੰਦਰ ਸਿੰਘ ਬਾਜਵਾ ਦਾ ਦੇਹਾਂਤ ਹੋ ਗਿਆ ਹੈ। ਉਹ 82 ਵਰ੍ਹਿਆਂ ਦੇ ਸਨ। ਉਨ੍ਹਾਂ ਦੇ ਪਰਿਵਾਰ ਵਿੱਚ ਪਤਨੀ ਸਾਬਕਾ ਪ੍ਰਿੰਸੀਪਲ ਜਗਜੀਤ ਕੌਰ ਬਾਜਵਾ ਅਤੇ ਤਿੰਨ ਬੇਟੀਆਂ ਹਨ। ਉਨ੍ਹਾਂ ਦਾ ਅੰਤਿਮ ਸੰਸਕਾਰ 14 ਸਤੰਬਰ ਨੂੰ ਦੁਪਹਿਰ 12 ਵਜੇ ਹਰਿਆਣਾ ਰੋਡ ਸਥਿਤ ਸ਼ਿਵਪੁਰੀ ’ਚ ਹੋਵੇਗਾ।

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੀ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਪਹੁੰਚੇ। ਉਨ੍ਹਾਂ ਨਾਲ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ, ਜਰਨੈਲ ਸਿੰਘ ਵਾਹਿਦ, ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ, ਜਤਿੰਦਰ ਸਿੰਘ ਲਾਲੀ ਬਾਜਵਾ, ਸੰਜੀਵ ਤਲਵਾੜ ਆਦਿ ਹਾਜ਼ਰ ਸਨ। ਸ੍ਰੀ ਬਾਦਲ ਨੇ ਕਿਹਾ ਕਿ ਵਰਿੰਦਰ ਸਿੰਘ ਬਾਜਵਾ ਦੇ ਜਾਣ ਨਾਲ ਪਾਰਟੀ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।

Leave a Reply

Your email address will not be published. Required fields are marked *