ਸਥਾਨਕ ਲੋਕਾਂ ਨਾਲ ਵੱਖ ਵੱਖ ਮੁੱਦਿਆਂ ਤੇ ਕੀਤੀਆਂ ਵਿਚਾਰਾਂ–
ਵੈਨਕੂਵਰ,18 ਸਤੰਬਰ (ਮਲਕੀਤ ਸਿੰਘ) — ਸਰੀ ਦੀ ਮੇਅਰ ਬ੍ਰੈਂਡਾ ਲੌਕ ਨੇ ਸਨਰਿੱਜ ਕਮਿਊਨਿਟੀ ਪਾਰਕ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨੇ ਸਥਾਨਕ ਵਸਨੀਕਾਂ ਨਾਲ ਪਾਰਕ ਦੀਆਂ ਸਹੂਲਤਾਂ, ਭਵਿੱਖ ਵਿੱਚ ਲੋੜੀਂਦੇ ਸੁਧਾਰਾਂ ਅਤੇ ਕਮਿਊਨਿਟੀ ਦੀਆਂ ਜ਼ਰੂਰਤਾਂ ਬਾਰੇ ਵਿਚਾਰ ਚਰਚਾ ਕੀਤੀ ਕੀਤੀ।
ਇਸ ਮੌਕੇ ਤੇ ਆਯੋਜਿਤ ਇੱਕ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਮੇਅਰ ਬਰੈਂਡਾ ਲੌਕ ਨੇ ਕਿਹਾ ਕਿ ਉਨ੍ਹਾਂ ਮੁਤਾਬਕ ਇੱਕ ਵਧੀਆ ਸ਼ਹਿਰ ਸਿਰਫ਼ ਇਮਾਰਤਾਂ ਅਤੇ ਸੜਕਾਂ ਨਾਲ ਨਹੀਂ, ਸਗੋਂ ਲੋਕਾਂ ਦੇ ਇਕੱਠੇ ਹੋਣ, ਇੱਕ-ਦੂਜੇ ਨਾਲ ਸਮਾਂ ਬਿਤਾਉਣ ਅਤੇ ਕਮਿਊਨਿਟੀ ਨੂੰ ਮਜ਼ਬੂਤ ਕਰਨ ਨਾਲ ਬਣਦਾ ਹੈ। ਉਨ੍ਹਾਂ ਕਿਹਾ ਕਿ ਉਹ ਪਾਰਕ ਦੀ ਵਰਤੋਂ ਕਰਨ ਵਾਲੇ ਲੋਕਾਂ ਤੋਂ ਇਹ ਜਾਣਨਾ ਚਾਹੁੰਦੇ ਹਨ ਕਿ ਉਹ ਭਵਿੱਖ ਵਿੱਚ ਇੱਥੇ ਕਿਹੜੀਆਂ ਸਹੂਲਤਾਂ ਅਤੇ ਤਬਦੀਲੀਆਂ ਦੇਖਣਾ ਚਾਹੁੰਦੇ ਹਨ ਅਤੇ ਉਨ੍ਹਾਂ ਦੀਆਂ ਮੰਗਾਂ ਨੂੰ ਪੂਰਾ ਕਰਨ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ।
ਇਸ ਮੌਕੇ ਤੇ ਮੌਜੂਦ ਕਮਿਊਨਿਟੀ ਮੈਂਬਰਾਂ ਨੇ ਦੱਸਿਆ ਕਿ ਇੱਥੇ ਸੀਨੀਅਰਾਂ ਦਾ ਵੱਡਾ ਗਰੁੱਪ ਨਿਯਮਿਤ ਤੌਰ ’ਤੇ ਇਕੱਠਾ ਹੁੰਦਾ ਹੈ ਅਤੇ ਮਹਿਲਾਵਾਂ ਤੇ ਬੱਚੇ ਵੀ ਪਾਰਕ ਵਿੱਚ ਆਉਂਦੇ ਹਨ। ਉਨਾਂ ਵੱਲੋਂ ਸਮੂਹਿਕ ਤੌਰ ਤੇ ਬੈਠਣ ਲਈ ਬੈਂਚਾਂ ਅਤੇ ਹੋਰ ਸਹੂਲਤਾਂ ਦੀ ਮੰਗ ਕੀਤੀ ਗਈ ਸੀ, ਜਿਨ੍ਹਾਂ ਵਿੱਚੋਂ ਕੁਝ ਮੰਗਾਂ ਪੂਰੀਆਂ ਹੋਣ ਦੀ ਗੱਲ ਮੈਂਬਰਾਂ ਨੇ ਦੱਸੀ। ਹੁਣ ਪਾਰਕ ਵਿੱਚ ਵਾਧੂ ਵਾਸ਼ਰੂਮ ਦੀ ਲੋੜ ਬਾਰੇ ਵੀ ਮੰਗ ਰੱਖੀ ਗਈ ਹੈ।
ਇਸ ਮੌਕੇ ਬਰੈਂਡਾ ਲੌਕ ਨੇ ਸਰੀ ਵਿੱਚ ਚੱਲ ਰਹੇ ਅਤੇ ਆਉਣ ਵਾਲੇ ਕਈ ਪ੍ਰਾਜੈਕਟਾਂ ਦਾ ਵੀ ਜ਼ਿਕਰ ਕੀਤਾ।
ਪੱਤਰਕਾਰਾਂ ਵੱਲੋਂ ਪ੍ਰਾਪਰਟੀ ਟੈਕਸ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਲੌਕ ਨੇ ਕਿਹਾ ਕਿ ਉਨ੍ਹਾਂ ਦੀ ਟੀਮ ਟੈਕਸਾਂ ਨੂੰ ਜਿੰਨਾ ਸੰਭਵ ਹੋ ਸਕੇ ਘੱਟ ਰੱਖਣ ਲਈ ਪੂਰੀ ਕੋਸ਼ਿਸ਼ ਕਰੇਗੀ।
ਇਸ ਮੌਕੇ ਤੇ ਬੋਲਦਿਆ ਮੌਜੂਦਾ ਕੌਂਸਲਰ ਹੈਰੀ ਬੈਂਸ ਵੱਲੋਂ ਮੇਅਰ ਬਰੈਡਾ ਲੌਕ ਦੀ ਅਗਵਾਈ ‘ਚ ਹੁਣ ਤੱਕ ਕਰਵਾਏ ਵੱਖ ਵੱਖ ਵਿਕਾਸ ਕਾਰਜਾਂ ਦਾ ਜ਼ਿਕਰ ਕਰਦਿਆਂ ਮੁੜ ਹੋਣ ਜਾ ਰਹੀਆਂ ਸਰੀ ਸਿਟੀ ਕੌਂਸਲ ਚੋਣਾਂ ਦੌਰਾਨ ਮੇਅਰ ਬਰੈਂਡਾ ਲੌਕ ਅਤੇ ਉਨਾਂ ਦੀ ਟੀਮ ਦੇ ਉਮੀਦਵਾਰਾਂ ਦਾ ਸਾਥ ਦੇਣ ਦੀ ਅਪੀਲ ਵੀ ਕੀਤੀ
ਹੋਰਨਾਂ ਤੋਂ ਇਲਾਵਾ ਇਸ ਮੌਕੇ ਤੇ ਸੁਰਜੀਤ ਸਿੰਘ ਸਮਰਾ,ਜਗਤਾਰ ਸਿੰਘ ਵਿਰਕ, ਸੁਖਦੇਵ ਸਿੰਘ, ਗਿਰਦਾਵਰ ਸਿੰਘ,ਗੁਰਦਿਆਲ ਸਿੰਘ, ਦਰਸ਼ਨ ਸਿੰਘ ਔਲਖ, ਬਲਬੀਰ ਸਿੰਘ, ਦਵਿੰਦਰ ਸਿੰਘ ਅਤੇ ਗੈਰੀ ਸਿੰਘ ਵੀ ਹਾਜ਼ਰ ਸਨ।
ਕੈਪਸ਼ਨ ਸਮਾਗਮ ਦੀਆਂ ਵੱਖ-ਵੱਖ ਤਸਵੀਰਾਂ।



