Sep 30, 2026

ਐਬਟਸਫੋਰਡ:- ਨੇਪਾਲ ਵਿੱਚ ਆਏ ਭਿਆਨਕ ਹੜ੍ਹਾਂ ਕਾਰਨ ਪ੍ਰਭਾਵਿਤ ਹੋਏ ਪਰਿਵਾਰਾਂ ਦੀ ਮਦਦ ਲਈ ਖਾਲਸਾ ਦੀਵਾਨ ਸੁਸਾਇਟੀ ਐਬਟਸਫੋਰਡ ਵੱਲੋਂ ਮਨੁੱਖਤਾ ਦੀ ਸੇਵਾ ਦੇ ਉਦੇਸ਼ ਨਾਲ 2000 ਡਾਲਰ ਦੀ ਦਾਨ ਰਾਸ਼ੀ ਦਿੱਤੀ ਗਈ। ਇਹ ਸਹਾਇਤਾ ਹੜ੍ਹ ਪ੍ਰਭਾਵਿਤ ਪਰਿਵਾਰਾਂ ਦੀਆਂ ਮੁੱਢਲੀਆਂ ਲੋੜਾਂ ਪੂਰੀਆਂ ਕਰਨ ਵਿੱਚ ਸਹਾਇਕ ਹੋਵੇਗੀ।
ਇਸ ਮੌਕੇ ਖਾਲਸਾ ਦੀਵਾਨ ਸੁਸਾਇਟੀ ਦੀ ਪ੍ਰਬੰਧਕ ਕਮੇਟੀ ਅਤੇ ਸਮੂਹ ਸੰਗਤਾਂ ਵੱਲੋਂ ਕੀਤੇ ਗਏ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਗਈ। ਪ੍ਰਧਾਨ ਸ. ਰਾਜਿੰਦਰ ਸਿੰਘ ਢਿੱਲੋ ਵੱਲੋਂ ਪ੍ਰਬੰਧਕ ਕਮੇਟੀ ਅਤੇ ਸੰਗਤ ਦਾ ਇਸ ਨੇਕ ਕਾਰਜ ਲਈ ਦਿਲੋਂ ਧੰਨਵਾਦ ਕੀਤਾ ਗਿਆ ਅਤੇ ਕਿਹਾ ਗਿਆ ਕਿ ਦੁੱਖ ਦੀ ਘੜੀ ਵਿੱਚ ਲੋੜਵੰਦ ਪਰਿਵਾਰਾਂ ਦੀ ਮਦਦ ਕਰਨਾ ਸਾਡਾ ਸਾਂਝਾ ਫਰਜ਼ ਹੈ।

Leave a Reply

Your email address will not be published. Required fields are marked *