Oct 3, 2026

ਮੋਗਾ-ਮੋਗਾ ਜ਼ਿਲ੍ਹੇ ਨਾਲ ਸਬੰਧਤ ਪੰਜਾਬੀ ਦੇ ਉੱਘੇ ਗੀਤਕਾਰ ਗਿੱਲ ਰੌਂਤਾ ਅੱਜ ‘ਸ਼੍ਰੋਮਣੀ ਅਕਾਲੀ ਦਲ (ਵਾਰਿਸ ਪੰਜਾਬ)’ ਵਿੱਚ ਸ਼ਾਮਲ ਹੋ ਗਏ ਹਨ। ਲੰਘੇ ਕੁਝ ਦਿਨਾਂ ਤੋਂ ਗੀਤਕਾਰ ਦੇ ਪਾਰਟੀ ਵਿੱਚ ਸ਼ਾਮਲ ਹੋਣ ਦੀਆਂ ਕਿਆਸਅਰਾਈਆਂ ਲਗਾਈਆਂ ਜਾ ਰਹੀਆਂ ਸਨ। ਬੀਤੀ ਸਤੰਬਰ ਨੂੰ ਗੀਤਕਾਰ ਰੌਂਤਾ ਵੱਲੋਂ ਜਦੋਂ ਫ਼ਰੀਦਕੋਟ ਦੇ ਮੈਂਬਰ ਪਾਰਲੀਮੈਂਟ ਅਤੇ ਪਾਰਟੀ ਆਗੂ ਭਾਈ ਸਰਬਜੀਤ ਸਿੰਘ ਖ਼ਾਲਸਾ ਦੇ ਘਰ ਉਨ੍ਹਾਂ ਨਾਲ ਮਿਲਣੀ ਕੀਤੀ ਗਈ ਸੀ, ਉਸੇ ਦਿਨ ਤੋਂ ਹੀ ਗੀਤਕਾਰ ਦਾ ‘ਵਾਰਿਸ ਪੰਜਾਬ’ ਵਿੱਚ ਸ਼ਾਮਲ ਹੋਣਾ ਤੈਅ ਹੋ ਗਿਆ ਸੀ।

ਅੱਜ ਬਕਾਇਦਾ ਤੌਰ ’ਤੇ ਗੀਤਕਾਰ ਰੌਂਤਾ ਨੂੰ ਪਾਰਟੀ ਦੀ ਅਗਵਾਈ ਕਰ ਰਹੇ ਐੱਮ.ਪੀ. ਅੰਮ੍ਰਿਤਪਾਲ ਸਿੰਘ ਦੇ ਪਿਤਾ ਬਾਪੂ ਤਰਸੇਮ ਸਿੰਘ ਨੇ ਪਾਰਟੀ ਵਿੱਚ ਸ਼ਾਮਲ ਕਰਵਾਇਆ। ਇਸ ਮੌਕੇ ਐੱਮ.ਪੀ. ਭਾਈ ਸਰਬਜੀਤ ਸਿੰਘ ਖ਼ਾਲਸਾ, ਵਿਧਾਇਕ ਮਨਪ੍ਰੀਤ ਸਿੰਘ ਇਆਲੀ, ਪਾਰਲੀਮਾਨੀ ਬੋਰਡ ਦੇ ਮੈਂਬਰ ਭਾਈ ਸੁਖਵਿੰਦਰ ਸਿੰਘ ਅਗਾਣ ਸਮੇਤ ਹੋਰ ਵੀ ਸੀਨੀਅਰ ਆਗੂ ਹਾਜ਼ਰ ਸਨ। ਇਸ ਮੌਕੇ ਬਾਪੂ ਤਰਸੇਮ ਸਿੰਘ ਨੇ ਕਿਹਾ ਕਿ ਗੀਤਕਾਰ ਗਿੱਲ ਰੌਂਤਾ ਆਪਣੀ ਕਲਮ ਨਾਲ ਸਿੱਖੀ ਦੇ ਪ੍ਰਚਾਰ-ਪ੍ਰਸਾਰ ਵਿੱਚ ਆਪਣਾ ਯੋਗਦਾਨ ਦਿੰਦੇ ਆ ਰਹੇ ਹਨ। ਉਨ੍ਹਾਂ ਦੀ ਸਾਫ਼-ਸੁਥਰੀ ਲੇਖਣੀ ਵੀ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਗਿੱਲ ਰੌਂਤਾ ਦੇ ਪਾਰਟੀ ਵਿੱਚ ਸ਼ਾਮਲ ਹੋਣ ਨਾਲ ਜਥੇਬੰਦੀ ਨੂੰ ਹੋਰ ਹੁਲਾਰਾ ਮਿਲੇਗਾ। ਚਰਚਾ ਮੁਤਾਬਕ ਪਾਰਟੀ ਵੱਲੋਂ ਗੀਤਕਾਰ ਰੌਂਤਾ ਨੂੰ ਰਾਮਪੁਰਾ ਫੂਲ ਤੋਂ ਚੋਣ ਮੈਦਾਨ ਵਿੱਚ ਉਤਾਰਿਆ ਜਾ ਸਕਦਾ ਹੈ।

featured-img

Leave a Reply

Your email address will not be published. Required fields are marked *

error: Content is protected !!