Oct 4, 2026

ਚੰਡੀਗੜ-ਮੁੱਖ ਮੰਤਰੀ ਭਗਵੰਤ ਮਾਨ ਨੇ ਐਤਵਾਰ ਨੂੰ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਨਿਯੁਕਤ ਕੀਤੇ ਜਾਣ ’ਤੇ ਵਧਾਈ ਦਿੱਤੀ ਹੈ । ਉਨ੍ਹਾਂ ਕਿਹਾ ਕਿ ਉਹ ਹਾਕੀ ਦੇ ਪ੍ਰਸ਼ੰਸਕ ਹਨ ਅਤੇ ਪੰਜਾਬ ਵਿਧਾਨ ਸਭਾ ਵਿੱਚ ਪਰਗਟ ਸਿੰਘ ਨੂੰ ‘ਕਪਤਾਨ ਸਾਹਿਬ’ ਕਹਿੰਦੇ ਹਨ।

ਪੱਤਰਕਾਰਾਂ ਵੱਲੋਂ ਪਰਗਟ ਸਿੰਘ ਦੀ ਨਿਯੁਕਤੀ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿੱਚ ਮਾਨ ਨੇ ਕਿਹਾ, “ਮੈਂ ਉਨ੍ਹਾਂ ਨੂੰ ਵਧਾਈ ਦੇਣਾ ਚਾਹੁੰਦਾ ਹਾਂ। ਮੈਂ ਤਾਂ ਪੰਜਾਬ ਵਿਧਾਨ ਸਭਾ ਵਿੱਚ ਵੀ ਉਨ੍ਹਾਂ ਨੂੰ ‘ਕਪਤਾਨ ਸਾਹਿਬ’ ਕਹਿੰਦਾ ਹਾਂ। ਉਹ ਸਾਡੀ ਹਾਕੀ ਟੀਮ ਦੇ ਕਪਤਾਨ ਰਹੇ ਹਨ ਅਤੇ ਮੈਂ ਹਾਕੀ ਦਾ ਪ੍ਰਸ਼ੰਸਕ ਹਾਂ।” ਹਾਲਾਂਕਿ ਮੁੱਖ ਮੰਤਰੀ ਮਾਨ ਨੇ ਹਲਕੇ-ਫੁਲਕੇ ਅੰਦਾਜ਼ ਵਿੱਚ ਇਹ ਵੀ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਪਰਗਟ ਸਿੰਘ ਦੇ ‘ਖਿਡਾਰੀ’ ਵੀ ਉਨ੍ਹਾਂ ਦਾ ਸਾਥ ਦੇਣਗੇ। ਉਨ੍ਹਾਂ ਕਿਹਾ, “ਜੇ ਪਾਸ ਨਾ ਮਿਲੇ ਤਾਂ ਗੋਲ ਨਹੀਂ ਹੋ ਸਕਦਾ।”

Leave a Reply

Your email address will not be published. Required fields are marked *

error: Content is protected !!