Oct 4, 2026

ਨਵੀਂ ਦਿੱਲੀ ( ਦਿਓਲ)- ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਨੇ ਅੱਜ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਪਤਨੀ ਗੁਰਸ਼ਰਨ ਕੌਰ ਨਾਲ ਮੁਲਾਕਾਤ ਕੀਤੀ। ਪ੍ਰਧਾਨ ਪਰਗਟ ਸਿੰਘ ਨੇ ਆਪਣੀ ਨਵੀਂ ਸਿਆਸੀ ਪਾਰੀ ਸ਼ੁਰੂ ਕਰਨ ਤੋਂ ਪਹਿਲਾਂ ਅੱਜ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਪਤਨੀ ਗੁਰਸ਼ਰਨ ਕੌਰ ਤੋਂ ਆਸ਼ੀਰਵਾਦ ਲਿਆ ਅਤੇ ਫੁੱਲਾਂ ਦਾ ਗੁਲਦਸਤਾ ਭੇਟ ਕੀਤਾ। ਪ੍ਰਧਾਨ ਨੇ ਕਿਹਾ ਕਿ ਉਨ੍ਹਾਂ ਲਈ ਡਾ. ਮਨਮੋਹਨ ਸਿੰਘ ਦੀ ਸਾਦਗੀ, ਸਮਰਪਣ ਅਤੇ ਇਮਾਨਦਾਰੀ ਹਮੇਸ਼ਾ ਪ੍ਰੇਰਨਾ ਸਰੋਤ ਰਹੀ ਹੈ। ਕਾਂਗਰਸ ਹਾਈਕਮਾਂਡ ਨੇ 2 ਅਕਤੂਬਰ ਨੂੰ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦੀ ਜ਼ਿੰਮੇਵਾਰੀ ਸੌਂਪੀ ਸੀ। ਉਨ੍ਹਾਂ ਨਵੀਂ ਜ਼ਿੰਮੇਵਾਰੀ ਦੀ ਖ਼ਬਰ ਮਗਰੋਂ ਸੀਨੀਅਰ ਆਗੂ ਰਾਹੁਲ ਗਾਂਧੀ, ਪਾਰਟੀ ਪ੍ਰਧਾਨ ਮੱਲਿਕਾਰਜੁਨ ਖੜਗੇ, ਪ੍ਰਿਅੰਕਾ ਗਾਂਧੀ ਅਤੇ ਪਾਰਟੀ ਦੇ ਪੰਜਾਬ ਇੰਚਾਰਜ ਸਚਿਨ ਪਾਇਲਟ ਨਾਲ ਮੁਲਾਕਾਤ ਕੀਤੀ ਸੀ। ਪ੍ਰਧਾਨ ਪਰਗਟ ਸਿੰਘ ਆਖ ਚੁੱਕੇ ਹਨ ਕਿ ਉਹ ਇੱਕ ਟੀਮ ਦੇ ਕਪਤਾਨ ਦੇ ਤੌਰ ’ਤੇ ਸਭ ਨੂੰ ਨਾਲ ਲੈ ਕੇ ਚੱਲਣਗੇ ਅਤੇ ਪੰਜਾਬ ਦੇ ਲੋਕਾਂ ਦੀ ਆਵਾਜ਼ ਬਣਨਗੇ।

featured-img

Leave a Reply

Your email address will not be published. Required fields are marked *

error: Content is protected !!