ਸਰੀ, 25 ਅਕਤੂਬਰ (ਹਰਦਮ ਮਾਨ)-ਇੰਡੋ ਕੈਨੇਡੀਅਨ ਸੀਨੀਅਰ ਸੈਂਟਰ ਸਰੀ-ਡੈਲਟਾ ਵੱਲੋਂ ਬੀਤੇ ਦਿਨ ਮਹੀਨਾਵਾਰ ਕਵੀ ਦਰਬਾਰ ਕਰਵਾਇਆ ਗਿਆ। ਸੈਂਟਰ ਦੇ ਪ੍ਰਧਾਨ ਅਵਤਾਰ ਸਿੰਘ ਢਿੱਲੋਂ ਦੀ ਪ੍ਰਧਾਨਗੀ ਹੇਠ ਹੋਏ ਇਸ ਕਵੀ ਦਰਬਾਰ ਵਿੱਚ ਕਵੀਆਂ ਅਤੇ ਸਾਹਿਤ ਪ੍ਰੇਮੀਆਂ ਨੇ ਉਤਸ਼ਾਹ ਨਾਲ ਸ਼ਿਰਕਤ ਕੀਤੀ। ਕਵੀਆਂ ਨੇ ਆਪਣੀਆਂ ਰਚਨਾਵਾਂ ਰਾਹੀਂ ਪੰਜਾਬੀ ਸਾਹਿਤ, ਜੀਵਨ ਦੇ ਤਜਰਬਿਆਂ ਅਤੇ ਸਮਾਜਿਕ ਸਰੋਕਾਰਾਂ ਨਾਲ ਸਾਂਝ ਪਾਈ ਅਤੇ ਸਰੋਤਿਆਂ ਨੂੰ ਕਾਵਿਕ ਰੰਗ ਵਿੱਚ ਰੰਗਿਆ।
ਕਵੀ ਦਰਬਾਰ ਵਿੱਚ ਸੁਰਜੀਤ ਸਿੰਘ ਗਿੱਲ, ਦਰਸ਼ਨ ਸਿੰਘ ਅਟਵਾਲ, ਦਵਿੰਦਰ ਕੌਰ ਜੌਹਲ, ਮਨਜੀਤ ਸਿੰਘ ਮੱਲ੍ਹਾ, ਗੁਰਚਰਨ ਸਿੰਘ ਬਰਾੜ, ਬਲਬੀਰ ਸਿੰਘ ਸੰਘਾ, ਹਰਚੰਦ ਸਿੰਘ ਗਿੱਲ, ਪਵਨ ਭਾਮੀਆ, ਇੰਦਰਜੀਤ ਕੌਰ ਸੰਧੂ, ਮਲੂਕ ਚੰਦ ਕਲੇਰ, ਅਮਰਜੀਤ ਕੌਰ ਚਾਹਲ, ਜਗਜੀਤ ਸਿੰਘ ਸੇਖੋਂ, ਬੇਅੰਤ ਸਿੰਘ ਢਿੱਲੋਂ, ਪ੍ਰਿੰਸੀਪਲ ਮੇਜਰ ਸਿੰਘ ਜੱਸੀ, ਪ੍ਰੋ. ਸ਼ਮੀਰ ਸਿੰਘ, ਜਸਵੀਰ ਭਲੂਰੀਆ, ਕੈਪਟਨ ਜੀਤ ਮਹਿਰਾ, ਇੰਦਰਜੀਤ ਸਿੰਘ ਧਾਮੀ, ਗੁਰਦਿਆਲ ਸਿੰਘ ਜੌਹਲ, ਸ਼ਾਨ ਗਿੱਲ, ਜਗਰੂਪ ਸਿੰਘ ਖੇੜਾ, ਜਰਨੈਲ ਸਿੰਘ ਕਾਹਲੋਂ ਅਤੇ ਸੁਸ਼ੀਲ ਚੌਧਰੀ ਸਮੇਤ ਹੋਰ ਕਵੀਆਂ ਨੇ ਆਪਣੀਆਂ ਰਚਨਾਵਾਂ ਪੇਸ਼ ਕੀਤੀਆਂ।
ਮੰਚ ਸੰਚਾਲਨ ਦੀ ਜ਼ਿੰਮੇਵਾਰੀ ਹਰਚੰਦ ਸਿੰਘ ਗਿੱਲ ਨੇ ਬਾਖ਼ੂਬੀ ਨਿਭਾਈ। ਅੰਤ ਵਿੱਚ ਪ੍ਰਧਾਨ ਅਵਤਾਰ ਸਿੰਘ ਢਿੱਲੋਂ ਨੇ ਸਾਰੇ ਕਵੀਆਂ ਅਤੇ ਹਾਜ਼ਰੀਨ ਦਾ ਸਵਾਗਤ ਕਰਦਿਆਂ ਧੰਨਵਾਦ ਕੀਤਾ। ਇਸ ਮੌਕੇ ਬਿੱਕਰ ਸਿੰਘ ਪੰਧੇਰ ਵੱਲੋਂ ਆਪਣੀ ਪੜਪੋਤੀ ਦੇ ਜਨਮ ਦੀ ਖ਼ੁਸ਼ੀ ਵਿੱਚ ਚਾਹ-ਪਾਣੀ ਦੀ ਸੇਵਾ ਕੀਤੀ ਗਈ।