Nov 3, 2026

ਚੇਅਰਮੈਨ ਜੱਸੀ ਸੋਹੀਆਂ ਵਾਲਾ ਦੀ ਟੀਮ ਨੇ ਤਿਆਰੀਆਂ ਆਰੰਭੀਆਂ-
ਐਬਟਸਫੋਰਡ (ਮਨਜਿੰਦਰ ਪੰਨੂ )-ਨੌਜਵਾਨਾਂ ਨੂੰ ਨਸ਼ਿਆਂ ਤੋਂ ਮੋੜ ਕੇ ਉਸਾਰੂ ਕੰਮਾਂ ਵਾਲੇ ਪਾਸੇ ਲਾਉਣ ਲਈ ਖੇਡਾਂ ਦੀ ਮਹੱਤਤਾ ਬਹੁਤ ਜਰੂਰੀ ਹੈ। ਪੰਜਾਬ ਦੇ ਅਲੱਗ ਅਲੱਗ ਇਲਾਕਿਆਂ  ਵਿੱਚ ਕਬੱਡੀ ਕੱਪ ਹੋ ਰਹੇ ਹਨ। ਇਸੇ ਤਰ੍ਹਾਂ ਹੀ ਆਜ਼ਾਦ ਵੈਲਫੇਅਰ ਐਂਡ ਸਪੋਰਟਸ ਕਲੱਬ ਰਜਿਸਟਰ ਨਾਭਾ ਵੱਲੋਂ ਐਨਆਰਆਈ ਭਰਾਵਾਂ ਅਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਅੱਠਵਾਂ ਨਾਭਾ ਕਬੱਡੀ ਕੈਂਪ 14 ਅਤੇ 15 ਨਵੰਬਰ ਨੂੰ ਨਾਭਾ ਵਿੱਚ ਕਰਵਾਇਆ ਜਾ ਰਿਹਾ ਹੈ।
ਨਾਭਾ ਕਬੱਡੀ ਕੱਪ ਦੇ ਸਬੰਧ ਦੇ ਵਿੱਚ ਪਟਿਆਲਾ ਤੋਂ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਨੌਜਵਾਨ ਆਗੂ ਜੱਸੀ ਸੋਹੀਆਂ ਵਾਲਾ ਦੀ ਅਗਵਾਈ ਹੇਠ ਬਣੀ ਟੀਮ ਕਾਲਜ ਸਟੇਡੀਅਮ ਨਾਭਾ ਵਿਖੇ ਤਿਆਰੀਆਂ ਕਰ ਰਹੀ ਹੈ ਕਿਉਂਕਿ 14 ਤੇ 15 ਨਵੰਬਰ ਸ਼ਨੀਵਾਰ ਅਤੇ ਐਤਵਾਰ ਨੂੰ ਨਾਭਾ ਦੇ ਵਿੱਚ ਸਮੁੱਚੇ ਪੰਜਾਬ ਤੋਂ ਹੀ ਨਹੀਂ ਦੇਸ਼ ਵਿਦੇਸ਼ ਤੋਂ ਕਬੱਡੀ ਖੇਡ ਪ੍ਰੇਮੀਆਂ ਨੇ ਆਉਣਾ ਹੈ।
ਪ੍ਰਬੰਧਕਾਂ ਵੱਲੋਂ ਮਿਲੀ ਜਾਣਕਾਰੀ ਅਨੁਸਾਰ ਕਬੱਡੀ ਕੱਪ ਦੇ ਪਹਿਲੇ ਦਿਨ 45, 55 ਤੇ 65 ਕਿਲੋ ਵਜਨ ਦੀਆਂ ਟੀਮਾਂ ਵਿਚਕਾਰ ਮੈਚ ਖੇਡੇ ਜਾਣਗੇ ਅਤੇ ਅਖੀਰਲੇ ਦਿਨ ਸਵੇਰੇ 10 ਵਜੇ ਤੋਂ ਦੁਪਹਿਰ 12 ਵਜੇ ਤੱਕ ਕਬੱਡੀ 75 ਕਿਲੋ ਦੀਆਂ ਟੀਮਾਂ ਦੇ ਮੈਚ ਖੇਡੇ ਜਾਣਗੇ ਤੇ ਨਾਲ ਹੀ ਕਬੱਡੀ ਆਲ ਓਪਨ ਸੱਦੇ ਵਾਲੀਆਂ ਅੱਠ ਅਕੈਡਮੀਆਂ ਭਾਗ ਲੈਣਗੀਆਂ। ਜੇਤੂ ਟੀਮਾਂ ਨੂੰ ਲੱਖਾਂ ਰੁਪਏ ਦੇ ਨਗਦ ਇਨਾਮ ਦਿੱਤੇ ਜਾਣਗੇ ਤੇ ਇਸ ਮੌਕੇ ਪੰਜਾਬੀ ਗਾਇਕ ਹਰਭਜਨ ਮਾਨ, ਹਰਜੀਤ ਹਰਮਨ, ਗੀਤਾ ਜੈਲਦਾਰ, ਲਾਡੀ ਛਾਜਲਾ, ਸੁਖਪ੍ਰੀਤ ਬੁੱਟਰ ਗਾਇਕੀ ਰਾਹੀਂ ਦਰਸ਼ਕਾਂ ਦਾ ਮਨੋਰੰਜਨ ਕਰਨਗੇ।
ਜੱਸੀ ਸੋਹੀਆਂ ਵਾਲੇ ਨੇ ਸਮੁੱਚੇ ਪੰਜਾਬੀਆਂ ਨੂੰ ਬੇਨਤੀ ਕੀਤੀ ਹੈ ਕਿ ਨਾਭਾ ਵਿੱਚ ਆ ਕੇ ਇਸ ਕਬੱਡੀ ਕੱਪ ਦੇ ਵਿੱਚ ਜਿੱਥੇ ਕਬੱਡੀ ਦੀ ਖੇਡ ਦੇਖਣ ਨੂੰ ਮਿਲੇਗੀ ਉਥੇ ਹੀ ਦਰਸ਼ਕਾਂ ਦਾ ਮਨੋਰੰਜਨ ਵੀ ਹੋਵੇਗਾ ਇਸ ਲਈ ਵੱਧ ਚੜ ਕੇ ਪੁੱਜਣ ਦੀ ਅਪੀਲ ਹੈ।

Leave a Reply

Your email address will not be published. Required fields are marked *