Nov 6, 2026

featured-img

ਚੰਡੀਗੜ- ਸਾਬਕਾ ਮੈਂਬਰ ਪਾਰਲੀਮੈਂਟ ਪ੍ਰੇਮ ਸਿੰਘ ਚੰਦੂਮਾਜਰਾ ਨੇ ਅਕਾਲੀ ਦਲ ਪੁਨਰ ਸੁਰਜੀਤ ਤੋਂ ਵੱਖ ਹੋਣ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਪੰਥਕ ਏਕਤਾ ਲਈ ਇੱਕ ਮੰਚ ’ਤੇ ਇਕੱਠੇ ਹੋਣ ਦੀ ਕੀਤੀ ਅਪੀਲ ’ਤੇ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਜਨਤਕ ਤੌਰ ’ਤੇ ਦਿੱਤੇ ਪ੍ਰਤੀਕਰਮ ਤੋਂ ਮਹਿਸੂਸ ਹੋਇਆ ਹੈ ਕਿ ਉਨ੍ਹਾਂ ਨਾਲ ਉਨ੍ਹਾਂ ਦੀ ਸੋਚ, ਵਿਚਾਰ ਅਤੇ ਕਾਰਜਸ਼ੈਲੀ ਮੇਲ ਨਹੀਂ ਖਾਂਦੀ। ਇਸ ਲਈ ਉਨ੍ਹਾਂ ਗਿਆਨੀ ਹਰਪ੍ਰੀਤ ਸਿੰਘ ਦੇ ਮਨ ਤੋਂ ਬੇਲੋੜਾ ਭਾਰ ਉਤਾਰਦਿਆਂ ਅਕਾਲੀ ਦਲ ਪੁਨਰ ਸੁਰਜੀਤ ਤੋਂ ਵੱਖ ਹੋਣ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਪੰਥ, ਪੰਜਾਬ, ਪੰਜਾਬੀਅਤ ਅਤੇ ਪੰਜਾਬ ਦੇ ਹੱਕਾਂ ਦੀ ਰਾਖੀ ਲਈ ਉਨ੍ਹਾਂ ਦੀ ਵਚਨਬੱਧਤਾ ਪਹਿਲਾਂ ਵਾਂਗ ਹੀ ਕਾਇਮ ਰਹੇਗੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਥ ਅਤੇ ਪੰਜਾਬ ਦੀ ਨੁਮਾਇੰਦਾ ਜਮਾਤ ਹੈ ਅਤੇ ਉਨ੍ਹਾਂ ਨੂੰ ਮਾਣ ਹੈ ਕਿ ਆਪਣੇ ਜਨਤਕ ਤੇ ਰਾਜਨੀਤਕ ਜੀਵਨ ਦੌਰਾਨ ਉਨ੍ਹਾਂ ਨੇ ਹਮੇਸ਼ਾ ਪੰਥ ਅਤੇ ਪੰਜਾਬ ਦੇ ਹੱਕਾਂ ਲਈ ਲੜੇ ਹਰ ਸੰਘਰਸ਼ ਵਿੱਚ ਅੱਗੇ ਹੋ ਕੇ ਭੂਮਿਕਾ ਨਿਭਾਈ ਹੈ ਪਰ ਮੌਜੂਦਾ ਹਾਲਾਤਾਂ ਵਿੱਚ ਪੰਜਾਬ ਦੇ ਹੱਕਾਂ ਅਤੇ ਹਿੱਤਾਂ ਲਈ ਕੋਈ ਸਾਰਥਕ ਭੂਮਿਕਾ ਨਾ ਨਿਭਾਅ ਸਕਣ ਦੀ ਉਨ੍ਹਾਂ ਦੇ ਮਨ ਵਿੱਚ ਵੱਡੀ ਪੀੜ ਹੈ। ਸ਼੍ਰੋਮਣੀ ਅਕਾਲੀ ਦਲ ਦੇ ਵੱਖ-ਵੱਖ ਧੜਿਆਂ ਵਿੱਚ ਵੰਡੇ ਹੋਣ ਦਾ ਪੰਥ ਵਿਰੋਧੀ ਤਾਕਤਾਂ ਫਾਇਦਾ ਉਠਾ ਰਹੀਆਂ ਹਨ। ਇਸ ਲਈ ਸਮੂਹ ਅਕਾਲੀ ਅਤੇ ਪੰਥਕ ਧਿਰਾਂ ਦਾ ਇੱਕ ਮੰਚ ’ਤੇ ਇਕੱਠੇ ਹੋਣਾ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ।

ਇਸੇ ਦੌਰਾਨ ਸਾਬਕਾ ਮੰਤਰੀ ਤੇ ਸ੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਤੇ ਹੋਰ ਕਈ ਆਗੂਆਂ ਦੇ ਵੀ ਅਕਾਲੀ ਦਲ ਪੁਨਰ ਸੁਰਜੀਤ ਨੂੰ ਅਲਵਿਦਾ ਕਹਿਕੇ ਅਕਾਲੀ ਦਲ ਬਾਦਲ ਵਿਚ ਜਾਣ ਦੀਆਂ ਕਨਸੋਆਂ ਹਨ। ਜਿਕਰਯੋਗ ਹੈ ਕਿ ਇਸਤੋਂ ਪਹਿਲਾਂ ਇਸ ਤੋਂ ਪਹਿਲਾਂ ਪੰਜ ਪ੍ਰਮੁੱਖ ਆਗੂ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਛੱਡ ਚੁੱਕੇ ਹਨ। ਇਨ੍ਹਾਂ ਵਿੱਚ ਸੁਰਜੀਤ ਸਿੰਘ ਰੱਖੜਾ, ਦਾਖਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ, ਸਾਬਕਾ ਮੰਤਰੀ ਤੋਤਾ ਸਿੰਘ ਦੇ ਸਪੁੱਤਰ ਬਰਜਿੰਦਰ ਸਿੰਘ ਬਰਾੜ, ਚਰਨਜੀਤ ਸਿੰਘ ਬਰਾੜ ਅਤੇ ਧੂਰੀ ਤੋਂ ਸਾਬਕਾ ਅਕਾਲੀ ਵਿਧਾਇਕ ਇਕਬਾਲ ਸਿੰਘ ਝੂੰਦਾਂ ਸ਼ਾਮਲ ਹਨ, ਜਿਨ੍ਹਾਂ ਨੇ ਜੁਲਾਈ ਵਿੱਚ ਪੁਨਰ ਸੁਰਜੀਤ ਨੂੰ ਅਲਵਿਦਾ ਕਹਿ ਦਿੱਤਾ ਸੀ।

Leave a Reply

Your email address will not be published. Required fields are marked *