ਸਰੀ ( ਮਲਕੀਤ ਸਿੰਘ)- ਬੀਤੇ ਐਤਵਾਰ ਸਰੀ ਗਿਲਫੋਰਡ ਤੋਂ ਕੰਸਰਵੇਟਿਵ ਐਮ ਐਲ ਏ ਗੈਰੀ ਥਿੰਦ ਵਲੋਂ ਆਪਣੀ ਜਿੱਤ ਦੀ ਖੁਸ਼ੀ ਅਤੇ ਪ੍ਰਮਾਤਮਾ ਦੇ ਸ਼ੁਕਰਾਨੇ ਵਜੋਂ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਅਤੇ ਧਾਰਮਿਕ ਸਮਾਗਮ ਗੁਰਦੁਆਰਾ ਦੁਖ ਨਿਵਾਰਨ ਸਾਹਿਬ ਸਰੀ ਵਿਖੇ ਕਰਵਾਏ ਗਏ। ਇਸ ਮੌਕੇ ਵੱਡੀ ਗਿਣਤੀ ਵਿਚ ਉਹਨਾਂ ਦੇ ਸਮਰਥਕਾਂ, ਸਹਿਯੋਗੀਆਂ, ਵਲੰਟੀਅਰਾਂ ਅਤੇ ਹਲਕਾ ਵਾਸੀਆਂ ਨੇ ਸ਼ਮੂਲੀਅਤ ਕੀਤੀ। ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਕੀਰਤਨੀ ਜਥੇ ਵਲੋਂ ਰਸਭਿੰਨਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ। ਐਮ ਐਲ ਏ ਗੈਰੀ ਥਿੰਦ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ ਅਤੇ ਲੰਗਰ ਵਿਚ ਸੇਵਾ ਕੀਤੀ।






