ਐਬਟਸਫੋਰਡ ( ਮਨਜਿੰਦਰ ਪੰਨੂ )- ਪਿੰਡ ਭਰੋਵਾਲ ਖੁਰਦ ਵਿਖੇ 21 ਨਵੰਬਰ ਦਿਨ ਸ਼ਨੀਵਾਰ ਨੂੰ 35ਵਾਂ ਸਵਰਗੀ ਦੀਦਾਰ ਸਿੰਘ ਸੰਧੂ ਯਾਦਗਾਰੀ ਸੱਭਿਆਚਾਰਕ ਮੇਲਾ ਬੜੀ ਧੂਮਧਾਮ ਨਾਲ ਕਰਵਾਇਆ ਜਾ ਰਿਹਾ ਹੈ। ਮੇਲੇ ਦੇ ਸਰਪ੍ਰਸਤ ਜਗਮੋਹਨ ਸਿੰਘ ਸੰਧੂ ਵੱਲੋਂ ਮੇਲੇ ਦੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਹਨ।ਇਸ ਯਾਦਗਾਰੀ ਮੇਲੇ ਵਿੱਚ ਪੰਜਾਬ ਦੇ ਪ੍ਰਸਿੱਧ ਗਾਇਕ ਅਤੇ ਕਲਾਕਾਰ ਮੁਹੰਮਦ ਸਦੀਕ ਰਣਜੀਤ ਕੌਰ ਬਿੱਟੂ ਖੰਨੇ ਵਾਲਾ ਰਾਜਵਿੰਦਰ ਕੌਰ ਲਵਲੀ ਨਿਰਮਾਣ ਆਤਮਾ ਸਿੰਘ ਬੁੱਢੇਵਾਲ ਮੈਂਡੀ ਕਾਲਰਾ ਗੁਰਪ੍ਰੀਤ ਵਿਕੀ ਜਸਪ੍ਰੀਤ ਜੱਸੀ ਅਤੇ ਹਰਿੰਦਰ ਸੰਧੂ ਆਪਣੀ ਕਲਾ ਦੇ ਜੌਹਰ ਦਿਖਾਉਣਗੇ।ਮੇਲੇ ਦਾ ਸਮਾਂ ਸਵੇਰੇ 11 ਵਜੇ ਤੋਂ ਸ਼ਾਮ 7 ਵਜੇ ਤੱਕ ਹੋਵੇਗਾ। ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਵੱਡੀ ਗਿਣਤੀ ਵਿੱਚ ਸਰੋਤਿਆਂ ਐਨ.ਆਰ.ਆਈ. ਵੀਰਾਂ ਅਤੇ ਇਲਾਕਾ ਨਿਵਾਸੀਆਂ ਦੀ ਭਰਵੀਂ ਸ਼ਮੂਲੀਅਤ ਹੋਣ ਦੀ ਉਮੀਦ ਹੈ। ਲੋਕ ਇਸ ਸੱਭਿਆਚਾਰਕ ਮੇਲੇ ਦਾ ਖੂਬ ਆਨੰਦ ਮਾਣਨਗੇ।ਮੇਲੇ ਦੇ ਸਰਪ੍ਰਸਤ ਜਗਮੋਹਨ ਸਿੰਘ ਸੰਧੂ ਨੇ ਦੱਸਿਆ ਕਿ ਇਸ ਮੇਲੇ ਦਾ ਮੁੱਖ ਮਕਸਦ ਸਵਰਗੀ ਦੀਦਾਰ ਸਿੰਘ ਸੰਧੂ ਦੀ ਯਾਦ ਨੂੰ ਸਦੀਵੀ ਬਣਾਈ ਰੱਖਣਾ ਅਤੇ ਪੰਜਾਬੀ ਸੱਭਿਆਚਾਰ ਵਿਰਸੇ ਤੇ ਆਪਸੀ ਭਾਈਚਾਰਕ ਸਾਂਝ ਨੂੰ ਅੱਗੇ ਵਧਾਉਣਾ ਹੈ। ਉਨ੍ਹਾਂ ਨੇ ਸਮੂਹ ਐਨ.ਆਰ.ਆਈ. ਵੀਰਾਂ ਇਲਾਕਾ ਨਿਵਾਸੀਆਂ ਅਤੇ ਸੱਭਿਆਚਾਰ ਪ੍ਰੇਮੀਆਂ ਨੂੰ ਮੇਲੇ ਵਿੱਚ ਵੱਧ-ਚੜ੍ਹ ਕੇ ਸ਼ਾਮਲ ਹੋਣ ਦੀ ਅਪੀਲ ਕੀਤੀ।ਇਸ ਮੇਲੇ ਲਈ ਆਪਣਾ ਯੋਗਦਾਨ ਪਾਉਣ ਜਾਂ ਹੋਰ ਜਾਣਕਾਰੀ ਪ੍ਰਾਪਤ ਕਰਨ ਲਈ ਮੇਲੇ ਦੇ ਸਰਪ੍ਰਸਤ ਜਗਮੋਹਨ ਸਿੰਘ ਸੰਧੂ ਨਾਲ 98150-10015 ਨੰਬਰ ’ਤੇ ਸੰਪਰਕ ਕੀਤਾ ਜਾ ਸਕਦਾ ਹੈ।
