ਐਬਟਸਫੋਰਡ (ਮਨਜਿੰਦਰ ਪੰਨੂ)- ਦਿਲ ਦੀਆਂ ਬਿਮਾਰੀਆਂ ਸਬੰਧੀ ਲੋਕਾਂ ਨੂੰ ਸਿਹਤ ਸਹੂਲਤਾਂ ਪ੍ਰਦਾਨ ਕਰਨ ਅਤੇ ਸਮੇਂ ਸਿਰ ਜਾਂਚ ਤੇ ਇਲਾਜ ਲਈ 29 ਨਵੰਬਰ 2026, ਦਿਨ ਐਤਵਾਰ ਨੂੰ ਕਾਲੀ ਮਾਤਾ ਮੰਦਰ, ਨੇੜੇ ਬੱਸ ਸਟੈਂਡ, ਮਾਲੇਰਕੋਟਲਾ ਵਿਖੇ ਮੁਫ਼ਤ ਮੈਡੀਕਲ ਕੈਂਪ ਲਗਾਇਆ ਜਾ ਰਿਹਾ ਹੈ। ਇਸ ਕੈਂਪ ਵਿੱਚ ਲੁਧਿਆਣਾ ਦੇ ਮਾਹਿਰ ਡਾਕਟਰਾਂ ਦੀ ਟੀਮ ਵੱਲੋਂ ਮਰੀਜ਼ਾਂ ਦਾ ਚੈੱਕਅੱਪ ਅਤੇ ਇਲਾਜ ਕੀਤਾ ਜਾਵੇਗਾ।
ਕੈਂਪ ਵਿੱਚ ਡਾ. ਗੁਰਪ੍ਰੀਤ ਸਿੰਘ ਵਾਡਰ , ਡਾ. ਨਾਵੇਦ ਅਸਲਮ ਅਤੇ ਡਾ. ਰੋਹਿਤ ਟੰਡਨ ਵੱਲੋਂ ਮਰੀਜ਼ਾਂ ਨੂੰ ਡਾਕਟਰੀ ਸਲਾਹ ਅਤੇ ਸਿਹਤ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ। ਕੈਂਪ ਦਾ ਮੁੱਖ ਮਕਸਦ ਦਿਲ ਦੀਆਂ ਬਿਮਾਰੀਆਂ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਅਤੇ ਲੋੜਵੰਦ ਮਰੀਜ਼ਾਂ ਨੂੰ ਮਾਹਿਰ ਡਾਕਟਰਾਂ ਦੀ ਸਲਾਹ ਤੇ ਇਲਾਜ ਦੀ ਸਹੂਲਤ ਦੇਣਾ ਹੈ।
ਇਹ ਕੈਂਪ ਸਵੇਰੇ 9 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ। ਪ੍ਰਬੰਧਕਾਂ ਵੱਲੋਂ ਇਲਾਕੇ ਦੇ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਆਪਣੇ ਪਰਿਵਾਰਕ ਮੈਂਬਰਾਂ ਸਮੇਤ ਕੈਂਪ ਵਿੱਚ ਪਹੁੰਚ ਕੇ ਇਸ ਸਿਹਤ ਸਹੂਲਤ ਦਾ ਲਾਭ ਲੈਣ। ਇਸ ਕੈਂਪ ਰਾਹੀਂ ਮਰੀਜ਼ਾਂ ਨੂੰ ਮੁਫ਼ਤ ਜਾਂਚ ਅਤੇ ਇਲਾਜ ਦੀ ਸਹੂਲਤ ਮੁਹੱਈਆ ਕਰਵਾਉਣ ਦਾ ਉਪਰਾਲਾ ਕੀਤਾ ਜਾ ਰਿਹਾ ਹੈ।
ਕੈਂਪ ਸਬੰਧੀ ਹੋਰ ਜਾਣਕਾਰੀ ਜਾਂ ਸਹਿਯੋਗ ਲਈ ਗੁਰਲਵਲੀਨ ਸਿੰਘ ਸਿੱਧੂ (ਆਈ ਏ ਐਸ ਰਿਟਾਇਰਡ) ਨਾਲ ਫ਼ੋਨ ਨੰਬਰ 84271-01650 ’ਤੇ ਸੰਪਰਕ ਕੀਤਾ ਜਾ ਸਕਦਾ ਹੈ।
