ਓਨਟਾਰੀਓ ਸਕੂਲਾਂ ਵਿਚ ਮੋਬਾਈਲ ਫੋਨ ਦੀ ਵਰਤੋਂ ਤੇ ਪਾਬੰਦੀ
ਟੋਰਾਂਟੋ ( ਸੇਖਾ)- ਓਂਟਾਰੀਓ ਸਰਕਾਰ ਵਲੋਂ ਸਕੂਲਾਂ ਵਿਚ ਵਿਦਿਆਰਥੀਆਂ ਉੱਤੇ ਸਕੂਲ ਸਮੇਂ ਮੋਬਾਈਲ ਫੋਨ ਵਰਤਣ ’ਤੇ ਪਾਬੰਦੀ ਲਗਾਉਣ ਦਾ ਐਲਾਨ ਕੀਤਾ ਹੈ। ਇਹ ਪਾਬੰਦੀ 3 ਸਤੰਬਰ ਤੋਂ ਸ਼ੁਰੂ ਹੋਣ ਵਾਲੇ ਵਿਦਿਅਕ ਵਰ੍ਹੇ ਤੋਂ ਲਾਗੂ ਹੋਵੇਗੀ। ਸੂਬਾਈ ਸਿੱਖਿਆ ਮੰਤਰੀ ਸਟੀਫਨ ਲੈਸੀ ਨੇ ਐਲਾਨ ਕਰਦਿਆਂ ਕਿਹਾ ਕਿ ਐਲੀਮੈਂਟਰੀ ਸਕੂਲਾਂ ਵਿਚ ਸਾਰਾ ਦਿਨ ਅਤੇ ਮਿਡਲ ਤੇ ਹਾਈ ਸਕੂਲਾਂ…