
ਵੈਨਕੂਵਰ ਵਿਚਾਰ ਮੰਚ ਵੱਲੋਂ ਜਗਜੀਤ ਸੰਧੂ ਦੇ ਕਾਵਿ-ਸੰਗ੍ਰਹਿ ‘ਤਾਪਸੀ’ ਉੱਪਰ ਵਿਚਾਰ ਗੋਸ਼ਟੀ
ਸਰੀ, 4 ਅਪ੍ਰੈਲ (ਹਰਦਮ ਮਾਨ)-ਵੈਨਕੂਵਰ ਵਿਚਾਰ ਮੰਚ ਵੱਲੋਂ ਬੀਤੇ ਦਿਨੀਂ ਪੰਜਾਬੀ ਸ਼ਾਇਰ ਜਗਜੀਤ ਸੰਧੂ ਦੀ ਪੁਸਤਕ ‘ਤਾਪਸੀ’ ਉੱਪਰ ਵਿਚਾਰ ਗੋਸ਼ਟੀ ਕਰਵਾਈ ਗਈ। ਜਰਨੈਲ ਆਰਟ ਗੈਲਰੀ ਅਤੇ ਗੁਰਦੀਪ ਆਰਟਸ ਅਕੈਡਮੀ ਦੇ ਵਿਹੜੇ ਵਿੱਚ ਕਰਵਾਏ ਗਏ ਇੱਕ ਸਮਾਗਮ ਵਿੱਚ ਵੱਖ-ਵੱਖ ਵਿਦਵਾਨਾਂ ਅਤੇ ਸਾਹਿਤਕਾਰਾਂ ਨੇ ਇਸ ਪੁਸਤਕ ਉਪਰ ਚਰਚਾ ਕੀਤੀ। ਸਮਾਗਮ ਦੀ ਪ੍ਰਧਾਨਗੀ ਜਗਜੀਤ ਸੰਧੂ, ਡਾ. ਹਰਜੋਤ ਕੌਰ…