Headlines

S.S. Chohla

ਪੰਜਾਬ ਸਰਕਾਰ ਵਲੋਂ ਅੰਮ੍ਰਿਤਪਾਲ ਸਿੰਘ ਖਿਲਾਫ ਐਨ ਐਸ ਏ ਵਿਚ ਇਕ ਸਾਲ ਹੋਰ ਵਾਧਾ

ਚੰਡੀਗੜ੍ਹ ( ਭੰਗੂ) –ਪੰਜਾਬ ਸਰਕਾਰ ਨੇ ਗਰਮ ਖ਼ਿਆਲੀ ਕਾਰਕੁਨ ਅਤੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਕੌਮੀ ਸੁਰੱਖਿਆ ਐਕਟ (NSA) ਅਧੀਨ ਹਿਰਾਸਤ ਵਿੱਚ ਇੱਕ ਸਾਲ ਦਾ ਵਾਧਾ ਕਰ ਦਿੱਤਾ ਹੈ। ਇਹ ਘਟਨਾਕ੍ਰਮ ਹੈਰਾਨੀਜਨਕ ਹੈ ਕਿਉਂਕਿ ਸਰਕਾਰ ਨੇ ਪਿਛਲੇ ਦਿਨੀਂ ਉਨ੍ਹਾਂ ਦੇ ਨੌਂ ਹੋਰ ਸਹਿ-ਮੁਲਜ਼ਮ ਸਾਥੀਆਂ ਦੀ ਹਿਰਾਸਤ ਨੂੰ…

Read More

ਉਘੇ ਸਾਹਿਤਕਾਰ ਨਦੀਮ ਪਰਮਾਰ ਦਾ ਸਦੀਵੀ ਵਿਛੋੜਾ

ਵੈਨਕੂਵਰ ( ਡਾ ਗੁਰਵਿੰਦਰ ਸਿੰਘ)- ਪੰਜਾਬੀ ਤੇ ਉਰਦੂ ਸਾਹਿਤ ਜਗਤ ਦੀ ਨਾਮਵਰ ਸ਼ਖਸੀਅਤ ਨਦੀਮ ਪਰਮਾਰ (ਕੁਲਵੰਤ ਸਿੰਘ ਪਰਮਾਰ) ਸਦੀਵੀ ਵਿਛੋੜਾ ਦੇ ਗਏ ਹਨ ।  ਉਹ ਕੈਨੇਡਾ ਵਿਖੇ ਪਿਛਲੇ ਪੰਜ ਦਹਾਕਿਆ ਤੋਂ ਵੱਧ ਸਮੇਂ ਤੋਂ ਰਹਿ ਰਹੇ ਸਨ। ਨਦੀਮ ਪਰਮਾਰ ਦਾ ਜਨਮ ਸਾਂਝੇ ਪੰਜਾਬ ਦੇ ਜ਼ਿਲਾ ਲਾਇਲਪੁਰ ਦੇ ਚੱਕ 138 ‘ਚ 9 ਜੂਨ 1936 ਨੂੰ ਹੋਇਆ।…

Read More

ਗੋਲੀਬਾਰੀ ਤੋਂ ਬਾਅਦ ਪੁਲਿਸ ਵਲੋਂ ਲੰਡਾ ਹਰੀਕੇ ਅਤੇ ਸੱਤਾ ਨੌਸ਼ਹਿਰਾ ਗਿਰੋਹ ਦੇ ਦੋ ਬਦਮਾਸ਼ ਕਾਬੂ

ਰਾਕੇਸ਼ ਨਈਅਰ ਚੋਹਲਾ ਤਰਨਤਾਰਨ,18 ਅਪ੍ਰੈਲ-ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਤਰਨਤਾਰਨ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ  ਅੱਤਵਾਦੀ ਲਖਬੀਰ ਸਿੰਘ ਉਰਫ਼ ਲੰਡਾ ਹਰੀਕੇ ਅਤੇ ਗੈਂਗਸਟਰ ਸਤਨਾਮ ਸਿੰਘ ਉਰਫ਼ ਸੱਤਾ ਨੌਸ਼ਹਿਰਾ ਗੈਂਗ ਦੇ ਦੋ ਮੁੱਖ ਕਾਰਕੁਨਾਂ ਨੂੰ ਜ਼ਿਲ੍ਹਾ ਤਰਨਤਾਰਨ ਦੇ ਪਿੰਡ ਜਵੰਦਾ ਨੇੜੇ ਹੋਈ ਸੰਖੇਪ ਗੋਲੀਬਾਰੀ ਤੋਂ ਬਾਅਦ ਗ੍ਰਿਫਤਾਰ ਕਰ ਲਿਆ।ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ)…

Read More

ਅੰਤਰਰਾਸ਼ਟਰੀ ਪੰਜਾਬੀ ਵਿਦਿਆਰਥਣ ਦੀ ਗੋਲੀ ਲੱਗਣ ਕਾਰਣ ਮੌਤ

ਟੋਰਾਂਟੋ (ਬਲਜਿੰਦਰ ਸੇਖਾ) -ਕੈਨੇਡਾ ਦੇ ਸ਼ਹਿਰ ਹੈਮਿਲਟਨ ਨੇੜੇ ਅੱਪਰ ਜੇਮਸ ‘ਤੇ ਗੋਲੀਬਾਰੀ ਦੌਰਾਨ ਇੱਕ ਮਾਸੂਮ  ਰਾਹਗੀਰ ਲੜਕੀ ਦੀ  ਗੋਲੀ ਲੱਗਣ ਕਾਰਣ ਮੌਤ ਹੋਣ ਦੀ ਦੁਖਦਾਈ ਖਬਰ ਹੈ। ਉਸਦੀ ਪਛਾਣ ਪੰਜਾਬ ਤੋਂ ਹਰਸਿਮਰਤ ਰੰਧਾਵਾ ਵਜੋਂ ਹੋਈ ਹੈ। ਪੁਲਿਸ ਸੂਤਰਾਂ ਅਨੁਸਾਰ ਹਰਸਿਮਰਤ ਮੋਹੌਕ ਕਾਲਜ ਵਿੱਚ ਪੜ੍ਹਦੀ ਸੀ ਅਤੇ ਕੰਮ ‘ਤੇ ਜਾਂਦੇ ਸਮੇਂ ਬੱਸ ਸਟਾਪ ‘ਤੇ ਖੜ੍ਹੀ ਸੀ…

Read More

ਕੈਨੇਡੀਅਨ ਨੇਤਾਵਾਂ ਦੀ ਦੂਸਰੀ ਬਹਿਸ ਦੌਰਾਨ ਵੀ ਲਿਬਰਲ ਨੇਤਾ ਕਾਰਨੀ ਵਿਰੋਧੀਆਂ ਦੇ ਨਿਸ਼ਾਨੇ ਤੇ ਰਹੇ

ਓਟਵਾ ( ਦੇ ਪ੍ਰ ਬਿ)–ਫੈਡਰਲ ਚੋਣਾਂ ਲਈ ਪਾਰਟੀ ਨੇਤਾਵਾਂ ਦੀ ਅੰਗਰੇਜ਼ੀ ਭਾਸ਼ਾ ਵਿਚ ਬਹਿਸ ਦੌਰਾਨ ਲਿਬਰਲ ਨੇਤਾ ਮਾਰਕ ਕਾਰਨੀ ਵਿਰੋਧੀਆਂ ਦਾ  ਮੁੱਖ ਨਿਸ਼ਾਨਾ ਰਹੇ। ਚੋਣਾਂ  ਤੋਂ ਪਹਿਲਾਂ ਉਨ੍ਹਾਂ ਦੇ ਵਿਰੋਧੀਆਂ ਕੋਲ ਲਿਬਰਲ ਨੇਤਾ ਦੀ  ਕੈਨੇਡੀਅਨ ਲੋਕਾਂ ਦੇ ਰਹਿਣ ਸਹਿਣ ਦੀ ਲਾਗਤ ਨੂੰ ਕੰਟਰੋਲ ਕਰਨ ਅਤੇ ਡੋਨਾਲਡ ਟਰੰਪ ਦੇ ਵਪਾਰ ਯੁੱਧ ਬਾਰੇ ਉਨ੍ਹਾਂ ਦੀਆਂ ਯੋਜਨਾਵਾਂ ਨੂੰ…

Read More

ਕੈਨੇਡਾ ਅਮਰੀਕਾ ਦਾ ਪਿੱਠੂ ਨਾ ਬਣੇ – ਸੁਰਿੰਦਰਜੀਤ ਪਲਾਹਾ

ਨਾਰਥ ਕੈਲਗਰੀ ਕਲਚਰਲ ਐਸੋਸੀਏਸ਼ਨ ਨੇ 14 ਅਪ੍ਰੈਲ ਨੂੰ ਵੀਵੋ ਦੇ ਹਾਲ ਵਿਚ ਭਰਵੀਂ ਮੀਟਿੰਗ ਕਰ ਕੇ ਵਿਸਾਖੀ ਮਨਾਈ- ਕੈਲਗਰੀ-ਬੀਤੇ ਦਿਨੀਂ ਨਾਰਥ ਕੈਲਗਰੀ ਕਲਚਰ ਐਸੋਸੀਏਸ਼ਨ ਦੀ ਮੀਟਿੰਗ ਦੀ ਸ਼ੁਰੂਆਤ ਸਕੱਤਰ ਗੁਰਦਿਆਲ ਸਿੰਘ ਖਹਿਰਾ ਨੇ ਕਰਦਿਆਂ ਵਿਸਾਖੀ ਦਿਵਸ ਦੇ ਕਈ ਪਹਿਲੂਆਂ ਤੇ ਸੰਖੇਪ ਝਾਤ ਪੁਆਈ ਜਿਵੇਂ ਹਾੜ੍ਹੀ ਦੀ ਫਸਲ ਵੱਢਣ ਦਾ ਸਮਾਂ ਅਤੇ ਖਾਲਸੇ ਦੀ ਸਾਜਨਾ। ਇਸ…

Read More

ਸਰੀ ਕੌਂਸਲ ਨੇ ਸ਼ਹਿਰ ਦੀ ਜ਼ਮੀਨ ‘ਤੇ ਕਿਰਾਏ ਦੇ ਘਰ ਬਣਾਉਣ ਨੂੰ ਮਨਜ਼ੂਰੀ ਦਿੱਤੀ

ਸਰੀ ( ਕਾਹਲੋਂ)- ਕੌਂਸਲ ਦੀ ਇਕ ਮੀਟਿੰਗ ਦੌਰਾਨ ਸਰੀ  ਕੌਂਸਲ ਨੇ ਸ਼ਹਿਰ ਦੀ ਜ਼ਮੀਨ ਦੀ ਵਰਤੋਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਜਿਸਦਾ ਮਕਸਦ-ਨਿਰਧਾਰਿਤ ਕਿਰਾਏ ਦੇ ਘਰਾਂ ਦਾ ਵਿਕਾਸ ਕਰਨਾ ਹੈ, ਇਸ ਨਾਲ ਸਰੀ ਵਿੱਚ 350 ਕਿਰਾਏ ਦੇ ਨਵੇਂ ਮਕਾਨ ਸ਼ਾਮਲ ਹੋਣਗੇ। ਇਨ੍ਹਾਂ ਵਿੱਚੋਂ ਘੱਟੋ-ਘੱਟ 20% ਨਵੇਂ ਯੂਨਿਟ ਬਾਜ਼ਾਰ ਦਰਾਂ ਤੋਂ ਘੱਟ ਕਿਰਾਏ ‘ਤੇ ਦਿੱਤੇ ਜਾਣਗੇ।…

Read More

ਅੰਮ੍ਰਿਤਸਰ ਹਵਾਈ ਅੱਡੇ ’ਤੇ ਟਰਾਲੀਆਂ ਅਤੇ ਵ੍ਹੀਲਚੇਅਰ ਸਹਾਇਤਾ ਦੀ ਘਾਟ ਕਾਰਨ ਯਾਤਰੀ ਹੋ ਰਹੇ ਪਰੇਸ਼ਾਨ

ਫਲਾਈ ਅੰਮ੍ਰਿਤਸਰ ਇਨੀਸ਼ੀਏਟਿਵ ਅਤੇ ਅੰਮ੍ਰਿਤਸਰ ਵਿਕਾਸ ਮੰਚ ਨੇ ਸੁਵਿਧਾਵਾਂ ਵਿੱਚ ਸੁਧਾਰ ਦੀ ਮੰਗ ਦੁਹਰਾਈ- ਅੰਮ੍ਰਿਤਸਰ: – ਫਲਾਈ ਅੰਮ੍ਰਿਤਸਰ ਇਨੀਸ਼ੀਏਟਿਵ ਅਤੇ ਅੰਮ੍ਰਿਤਸਰ ਵਿਕਾਸ ਮੰਚ ਵੱਲੋਂ ਸ਼੍ਰੀ ਗੁਰੂ ਰਾਮ ਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ, ਅੰਮ੍ਰਿਤਸਰ ’ਤੇ ਬੁਨਿਆਦੀ ਯਾਤਰੀ ਸੁਵਿਧਾਵਾਂ ਦੀ ਘਾਟ — ਖਾਸ ਕਰਕੇ ਰਵਾਨਗੀ (ਡਿਪਾਰਚਰ) ਟਰਮੀਨਲ ’ਤੇ ਟਰਾਲੀਆਂ ਅਤੇ ਵ੍ਹੀਲਚੇਅਰ ਸਹਾਇਤਾ ਦੀ ਉਪਲਬਧਤਾ ਨਾ ਹੋਣ ’ਤੇ…

Read More

ਸਿੰਘ ਸਾਹਿਬਾਨਾਂ ਦੀ ਬਹਾਲੀ ਲਈ ਸੰਘਰਸ਼ ਸਬੰਧੀ ਮੀਟਿੰਗ 27 ਅਪ੍ਰੈਲ ਨੂੰ- ਗਿ. ਹਰਨਾਮ ਸਿੰਘ ਖ਼ਾਲਸਾ

ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਹੋਣ ਵਾਲੀ ਇਕੱਤਰਤਾ  ਵਿੱਚ ਲਏ ਜਾਣਗੇ ਅਹਿਮ ਫ਼ੈਸਲੇ – ਮਹਿਤਾ ਚੌਕ -17 ਅਪ੍ਰੈਲ ( ਭੰਗੂ)-ਆਪ ਹੁਦਰੇ ਤਰੀਕੇ ਨਾਲ ਹਟਾਏ ਗਏ ਤਖ਼ਤ ਸਾਹਿਬਾਨ ਦੇ ਜਥੇਦਾਰ ਸਿੰਘ ਸਾਹਿਬਾਨਾਂ ਦੀ ਬਹਾਲੀ ਸਬੰਧੀ ਸੰਘਰਸ਼ ਦੀ ਅਗਲੀ ਰੂਪ ਰੇਖਾ ਉਲੀਕਣ ਲਈ ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ…

Read More

ਪਿੰਡ ਗੁਜਰਪੁਰਾ ਵਿਖੇ ਸੈਂਕੜੇ ਪਰਿਵਾਰ ਭਾਜਪਾ ਵਿੱਚ ਸ਼ਾਮਲ

ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਕੀਤੀ ਸ਼ਮੂਲੀਅਤ- ਰਾਕੇਸ਼ ਨਈਅਰ ਚੋਹਲਾ ਸਾਹਿਬ/ਤਰਨਤਾਰਨ-ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਵਿੱਚ ਭਾਰਤੀ ਜਨਤਾ ਪਾਰਟੀ ਨੂੰ ਉਸ ਵੇਲੇ ਵੱਡਾ ਬਲ ਮਿਲਿਆ ਜਦ ਇਸ ਹਲਕੇ ਦੇ ਪਿੰਡ ਗੁੱਜਰਪੁਰਾ ਵਿਖੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਮਹਿਲ ਸਿੰਘ ਦੇ ਗ੍ਰਹਿ ਵਿਖੇ ਸੈਂਕੜੇ ਪਰਿਵਾਰ ਭਾਜਪਾ ਵਿੱਚ…

Read More