
ਸ਼ਾਹਬਾਜ਼ ਸ਼ਰੀਫ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਬਣੇ
ਇਸਲਾਮਾਬਾਦ-ਪੀਐੱਮਐੱਲ-ਐੱਨ ਆਗੂ ਸ਼ਾਹਬਾਜ਼ ਸ਼ਰੀਫ਼ (72) ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਵਜੋਂ ਹਲਫ਼ ਲੈ ਲਿਆ ਹੈ। ਦੇਸ਼ ਨੂੰ ਦਰਪੇਸ਼ ਆਰਥਿਕ ਅਤੇ ਸੁਰੱਖਿਆ ਚੁਣੌਤੀਆਂ ਦਰਮਿਆਨ ਉਨ੍ਹਾਂ ਲਗਾਤਾਰ ਦੂਜੀ ਵਾਰ ਦੇਸ਼ ਦੀ ਵਾਗਡੋਰ ਸੰਭਾਲੀ ਹੈ। ਰਾਸ਼ਟਰਪਤੀ ਆਰਿਫ਼ ਅਲਵੀ ਨੇ ‘ਐਵਾਨ-ਏ-ਸਦਰ’ ਵਿੱਚ ਹੋਏ ਸਮਾਗਮ ਦੌਰਾਨ ਸ਼ਾਹਬਾਜ਼ ਨੂੰ ਹਲਫ਼ ਦਿਵਾਇਆ। ਹਲਫ਼ਦਾਰੀ ਸਮਾਗਮ ਦੌਰਾਨ ਤਿੰਨੋਂ ਸੈਨਾਵਾਂ ਦੇ ਮੁਖੀ, ਸੀਨੀਅਰ ਅਧਿਕਾਰੀ, ਡਿਪਲੋਮੈਟ,…