Headlines

S.S. Chohla

ਨਵਾਜ਼ੂਦੀਨ ਵੱਲੋਂ ਸਾਬਕਾ ਪਤਨੀ ਤੇ ਭਰਾ ਖ਼ਿਲਾਫ਼ ਮਾਣਹਾਨੀ ਦਾ ਮੁਕੱਦਮਾ

ਮੁੰਬਈ-ਬਾਲੀਵੁੱਡ ਅਦਾਕਾਰ ਨਵਾਜ਼ੂਦੀਨ ਸਿੱਦੀਕੀ ਨੇ ਬੰਬੇ ਹਾਈ ਕੋਰਟ ਵਿੱਚ ਮਾਣਹਾਨੀ ਦਾ ਮੁਕੱਦਮਾ ਦਾਇਰ ਕੀਤਾ ਹੈ। ਇਸ ਰਾਹੀਂ ਉਨ੍ਹਾਂ ਆਪਣੀ ਸਾਬਕਾ ਪਤਨੀ ਆਲੀਆ ਉਰਫ ਜ਼ੈਨਬ ਸਿੱਦੀਕੀ ਅਤੇ ਭਰਾ ਸ਼ਮਸੂਦੀਨ ਸਿੱਦੀਕੀ ਤੋਂ 100 ਕਰੋੜ ਰੁਪਏ ਦੇ ਹਰਜਾਨੇ ਦੀ ਮੰਗ ਕੀਤੀ ਅਤੇ ਇਨ੍ਹਾਂ ਉੱਤੇ ਝੂਠੇ ਬਿਆਨ ਦੇ ਕੇ ਉਸ ਨੂੰ ਬਦਨਾਮ ਕਰਨ ਦਾ ਦੋਸ਼ ਲਗਾਇਆ ਹੈ। ਇਸ ਮੁਕੱਦਮੇ…

Read More

ਜੰਮੂ ਤੇ ਸ੍ਰੀਨਗਰ ਵਿਚਾਲੇ ਵੰਦੇ ਭਾਰਤ ਮੈਟਰੋ ਰੇਲ ਚਲਾਏਗਾ ਰੇਲਵੇ: ਵੈਸ਼ਣਵ

ਜੰਮੂ:ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੇ ਅੱਜ ਕਿਹਾ ਕਿ ਊਧਮਪੁਰ-ਸ੍ਰੀਨਗਰ-ਬਾਰਾਮੂਲਾ ਰੇਲ ਲਿੰਕ (ਯੂਐੱਸਬੀਆਰਐੱਲ) ਦੇ ਪੂਰੀ ਤਰ੍ਹਾਂ ਕਾਰਜਸ਼ੀਲ ਹੋਣ ਤੋਂ ਬਾਅਦ ਜੰਮੂ ਕਸ਼ਮੀਰ ਤੋਂ ਸ੍ਰੀਨਗਰ ਵਿਚਾਲੇ ਵੰਦੇ ਭਾਰਤ ਮੈਟਰੋ ਰੇਲ ਚਲਾਈ ਜਾਵੇਗੀ। ਚਿਨਾਬ ਨਦੀ ’ਤੇ ਬਣੇ ਦੁਨੀਆ ਦੇ ਸਭ ਤੋਂ ਉੱਚੇ ਪੁਲ ’ਤੇ ਪਹਿਲੀ ਵਾਰ ਟਰਾਲੀ ਚਲਾਉਣ ਮੌਕੇ ਵੈਸ਼ਨਵ ਨੇ ਕਿਹਾ ਕਿ ਯੂਐੱਸਬੀਆਰਐੱਲ ਪ੍ਰਾਜੈਕਟ ਇਸ ਸਾਲ ਦਸੰਬਰ…

Read More

ਕਾਂਗਰਸ ਨੂੰ ‘ਸੰਜੀਦਾ ਅੰਤਰਝਾਤ’ ਦੀ ਲੋੜ: ਭਾਜਪਾ

ਨਵੀਂ ਦਿੱਲੀ:ਭਾਜਪਾ ਨੇ ਰਵਾਇਤੀ ਵਿਰੋਧੀ ਕਾਂਗਰਸ ਨੂੰ ‘ਸੰਜੀਦਾ ਅੰਤਰਝਾਤ’ ਦੀ ਸਲਾਹ ਦਿੱਤੀ ਹੈ। ਭਾਜਪਾ ਨੇ ਕਿਹਾ ਕਿ ਕਾਂਗਰਸ ਉਹੀ ਗੱਲ ਕਰੇ, ਜੋ ਸਿਆਸੀ ਤੇ ਕਾਨੂੰਨੀ ਪ੍ਰਬੰਧ ਵਿੱਚ ਸਵੀਕਾਰਯੋਗ ਹੈ। ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਇਹ ਟਿੱਪਣੀਆਂ ਅਜਿਹੇ ਮੌਕੇ ਕੀਤੀਆਂ ਹਨ, ਜਦੋਂ ਕਾਂਗਰਸ ਨੇ ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰੀ ਖਾਰਜ ਕੀਤੇ ਜਾਣ ਤੇ ਅਡਾਨੀ…

Read More

‘ਗਾਂਧੀ ਪਰਿਵਾਰ ਖ਼ੁਦ ਨੂੰ ਸੰਵਿਧਾਨ ਤੋਂ ਉੱਤੇ ਮੰਨਦੈ’

ਨਵੀਂ ਦਿੱਲੀ:ਭਾਜਪਾ ਨੇ ਅੱਜ ਦੋਸ਼ ਲਾਇਆ ਕਿ ਗਾਂਧੀ ਪਰਿਵਾਰ ਖ਼ੁਦ ਨੂੰ ‘ਹੋਰਨਾਂ ਨਾਲੋਂ ਵੱਖ, ਸ਼੍ਰੇਸ਼ਠ ਤੇ ਸੰਵਿਧਾਨ ਤੋੋਂ ਉੱਤੇ’ ਮੰਨਦਾ ਹੈ। ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੇ ਜ਼ੋਰ ਦੇ ਕੇ ਆਖਿਆ ਕਿ ਮਾਣਹਾਨੀ ਕੇਸ ਵਿੱਚ ਸਜ਼ਾ ਸੁਣਾਏ ਜਾਣ ਮਗਰੋਂ ਵਾਇਨਾਡ ਤੋਂ ਸੰਸਦ ਮੈੈਂਬਰ ਦੀ ਅਯੋਗਤਾ ਨਾਲ ਨਾ ਭਾਜਪਾ ਤੇ ਨਾ ਹੀ ਸਰਕਾਰ ਦਾ ਕੋਈ ਲੈਣਾ-ਦੇਣਾ…

Read More

ਰਾਹੁਲ ਗਾਂਧੀ ਨੂੰ ਸਰਕਾਰੀ ਬੰਗਲਾ 22 ਅਪਰੈਲ ਤੱਕ ਖਾਲੀ ਕਰਨ ਦਾ ਨੋਟਿਸ

ਨਵੀਂ ਦਿੱਲੀ- ਲੋਕ ਸਭਾ ਮੈਂਬਰੀ ਤੋਂ ਅਯੋਗ ਠਹਿਰਾਏ ਗਏ ਰਾਹੁਲ ਗਾਂਧੀ ਨੂੰ ਸਰਕਾਰੀ ਬੰਗਲਾ 22 ਅਪਰੈਲ ਤੱਕ ਖਾਲੀ ਕਰਨ ਲਈ ਕਿਹਾ ਗਿਆ ਹੈ। ਸਰਕਾਰੀ ਸੂਤਰਾਂ ਨੇ ਕਿਹਾ ਕਿ ਰਾਹੁਲ ਨੂੰ 12, ਤੁਗਲਕ ਲੇਨ ਬੰਗਲਾ ਖਾਲੀ ਕਰਨ ਦਾ ਨੋਟਿਸ ਲੋਕ ਸਭਾ ਦੀ ਹਾਊਸਿੰਗ ਕਮੇਟੀ ਵੱਲੋਂ ਦਿੱਤਾ ਗਿਆ ਹੈ। ਇਕ ਸੀਨੀਅਰ ਅਧਿਕਾਰੀ ਨੇ ਕਿਹਾ ਕਿ ਰਾਹੁਲ ਨੂੰ…

Read More

ਅਡਾਨੀ ਮਸਲਾ: ਵਿਰੋਧੀ ਧਿਰਾਂ ਵੱਲੋਂ ਸੰਸਦ ਤੋਂ ਵਿਜੈ ਚੌਕ ਤੱਕ ਰੋਸ ਮਾਰਚ

ਨਵੀਂ ਦਿੱਲੀ, ਕਾਲੇ ਕੱਪੜੇ ਪਾਈ ਵਿਰੋਧੀ ਧਿਰਾਂ ਦੇ ਸੰਸਦ ਮੈਂਬਰਾਂ ਨੇ ਅਡਾਨੀ ਮਸਲੇ ਅਤੇ ਰਾਹੁਲ ਗਾਂਧੀ ਨੂੰ ਲੋਕ ਸਭਾ ਤੋਂ ਅਯੋਗ ਕਰਾਰ ਦਿੱਤੇ ਜਾਣ ਖਿਲਾਫ਼ ਅੱਜ ਸੰਸਦ ਤੋਂ ਵਿਜੈ ਚੌਕ ਤੱਕ ਰੋਸ ਮਾਰਚ ਕੱਢਿਆ। ਪ੍ਰਦਰਸ਼ਨਕਾਰੀ ਮੈਂਬਰਾਂ, ਜਿਨ੍ਹਾਂ ਵਿੱਚ ਕਾਂਗਰਸ ਆਗੂ ਸੋਨੀਆ ਗਾਂਧੀ ਤੇ ਪਾਰਟੀ ਪ੍ਰਧਾਨ ਮਲਿਕਾਰਜੁਨ ਖੜਗੇ ਵੀ ਸ਼ਾਮਲ ਸਨ, ਸੰਸਦੀ ਅਹਾਤੇ ਵਿੱਚ ਮਹਾਤਮਾ ਗਾਂਧੀ…

Read More

ਸਿਰਫ਼ ਸ਼ੌਹਰਤ ਲਈ ਨੌਜਵਾਨ ਨੇ ਦਿੱਤੀਆਂ ਸਨ ਬਲਕੌਰ ਅਤੇ ਸਲਮਾਨ ਨੂੰ ਧਮਕੀਆਂ

ਮਾਨਸਾ-ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਅਤੇ ਬੌਲੀਵੁੱਡ ਅਦਾਕਾਰ ਸਲਮਾਨ ਖ਼ਾਨ ਨੂੰ ਧਮਕੀਆਂ ਦੇਣ ਵਾਲੇ ਰਾਜਸਥਾਨ ਦੇ ਜ਼ਿਲ੍ਹਾ ਜੋਧਪੁਰ ਪੱਛਮ ਦੇ ਥਾਣਾ ਲੂਨੀ ਦੇ ਧਾਕੜ ਰਾਮ ਸਿਆਗ (21) ਨੂੰ ਮੁੰਬਈ ਅਤੇ ਰਾਜਸਥਾਨ ਪੁਲੀਸ ਨੇ ਸਾਂਝੀ ਕਾਰਵਾਈ ਕਰਕੇ ਕਾਬੂ ਕਰ ਲਿਆ ਹੈ। ਉਸ ਨੂੰ ਅਦਾਲਤ ਨੇ ਸੱਤ ਦਿਨ ਦੀ ਪੁਲੀਸ ਹਿਰਾਸਤ ’ਚ ਭੇਜਿਆ…

Read More

ਨੌਜਵਾਨਾਂ ਦੀ ਫੜੋ-ਫੜੀ ਤੁਰੰਤ ਬੰਦ ਕੀਤੀ ਜਾਵੇ: ਮਾਨ

ਫ਼ਤਹਿਗੜ੍ਹ ਸਾਹਿਬ-ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੀ ਰਾਜਸੀ ਮਾਮਲਿਆਂ ਦੀ ਅੱਜ ਕਿਲਾ ਹਰਨਾਮ ਸਿੰਘ ਵਿੱਚ ਮੀਟਿੰਗ ਹੋਈ ਜਿਸ ਵਿਚ ਲੋਕ ਸਭਾ ਮੈਂਬਰ ਅਤੇ ਪਾਰਟੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਸਿੱਖ ਨੌਜਵਾਨਾਂ ਦੀ ਫੜੋ-ਫੜੀ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਪ੍ਰੇਸ਼ਾਨ ਕਰਨ ਦੀ ਨਿਖੇਧੀ ਕੀਤੀ। ਉਨ੍ਹਾਂ ਇਸ ਅਮਲ ਨੂੰ ਤੁਰੰਤ ਬੰਦ ਕਰਨ ਅਤੇ…

Read More

ਪੀਐੱਸਯੂ ਦੇ ਆਗੂਆਂ ਨੇ ਭਗਵੰਤ ਮਾਨ ਦੀ ਤਸਵੀਰ ’ਤੇ ਕਾਲਖ ਮਲੀ

ਬੰਗਾ-ਪੰਜਾਬ ਸਟੂਡੈਂਟਸ ਯੂਨੀਅਨ ਨੇ ਖਟਕੜ ਕਲਾਂ ’ਚ ਬਣੇ ਸਿਹਤ ਕੇਂਦਰ ਤੋਂ ਸ਼ਹੀਦ ਭਗਤ ਸਿੰਘ ਦੀਆਂ ਤਸਵੀਰਾਂ ਹਟਾ ਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਤਸਵੀਰ ਲਾਉਣ ਦੇ ਰੋਸ ਵਿੱਚ ਪ੍ਰਦਰਸ਼ਨ ਕੀਤਾ। ਇਸ ਦੌਰਾਨ ਉਨ੍ਹਾਂ ਮੁੱਖ ਮੰਤਰੀ ਦੀਆਂ ਤਸਵੀਰ ’ਤੇ ਕਾਲਖ ਮਲ ਦਿੱਤੀ। ਪੀਐੱਸਯੂ ਦੇ ਸੂਬਾ ਪ੍ਰੈੱਸ ਸਕੱਤਰ ਮੰਗਲਜੀਤ ਪੰਡੋਰੀ ਤੇ ਸੂਬਾ ਵਿੱਤ ਸਕੱਤਰ ਬਲਜੀਤ ਸਿੰਘ ਧਰਮਕੋਟ…

Read More

ਪੰਜਾਬ ਦੇ ਫੰਡ ਰੋਕ ਰਹੀ ਹੈ ਕੇਂਦਰ ਸਰਕਾਰ: ਭਗਵੰਤ ਮਾਨ

ਜਲੰਧਰ-ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਕੇਂਦਰ ਸੂਬਿਆਂ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਸੰਘੀ ਢਾਂਚੇ ਨੂੰ ਕਮਜ਼ੋਰ ਕਰ ਕੇ ਕੇਂਦਰ ਸਰਕਾਰ ਸੂਬਿਆਂ ਦੇ ਕਾਨੂੰਨੀ ਹੱਕਾਂ ਉਤੇ ਡਾਕੇ ਮਾਰ ਰਹੀ ਹੈ ਅਤੇ ਸੂਬਿਆਂ ਦੇ ਹਿੱਤਾਂ ਨੂੰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ। ਉਹ ਅੱਜ ਇੱਥੇ ਵੱਖ ਵੱਖ…

Read More