Headlines

S.S. Chohla

ਆਦਮਪੁਰ ਹਵਾਈ ਅੱਡੇ ਤੋਂ ਜਲਦੀ ਸ਼ੁਰੂ ਹੋਣਗੀਆਂ ਉਡਾਣਾਂ: ਸੋਮ ਪ੍ਰਕਾਸ਼

ਆਦਮਪੁਰ- ਸਥਾਨਕ ਸਿਵਲ ਹਵਾਈ ਅੱਡੇ ਦੀ ਇਮਾਰਤ ਲਗਪਗ ਪੂਰੀ ਤਰ੍ਹਾਂ ਤਿਆਰ ਹੋ ਚੁੱਕੀ ਹੈ। ਇਸ ਇਮਾਰਤ ਦਾ ਜਾਇਜ਼ਾ ਲੈਣ ਲਈ ਅੱਜ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਵਿਸ਼ੇਸ਼ ਤੌਰ ’ਤੇ ਸਿਵਲ ਹਵਾਈ ਅੱਡੇ ਪਹੁੰਚੇ। ਇਸ ਮੌਕੇ ਏਅਰਪੋਰਟ ਅਥਾਰਿਟੀ ਦੇ ਜਨਰਲ ਮੈਨੇਜਰ ਅਨਿਲ ਕੁਮਾਰ ਰਾਏ, ਡਾਇਰੈਕਟਰ ਕਮਲਜੀਤ ਕੌਰ, ਏਸੀ ਸ੍ਰੀਵਾਸਤਵਾ ਨੇ ਗੁਲਦਸਤਾ ਭੇਟ ਕਰਕੇ ਕੇਂਦਰੀ ਮੰਤਰੀ ਦਾ ਸਵਾਗਤ…

Read More

ਗ੍ਰਿਫ਼ਤਾਰ ਕੀਤੇ ਸਿੱਖ ਨੌਜਵਾਨ ਤੁਰੰਤ ਛੱਡੇ ਜਾਣ: ਜਥੇਦਾਰ

ਅੰਮ੍ਰਿਤਸਰ (ਜਗਤਾਰ ਸਿੰਘ ਲਾਂਬਾ)-ਪੰਜਾਬ ਦੇ ਮੌਜੂਦਾ ਹਾਲਾਤ ਅਤੇ ਸਿੱਖ ਨੌਜਵਾਨਾਂ ਦੀ ਫ਼ੜੋ-ਫ਼ੜੀ ਦੇ ਮੁੱਦੇ ਨੂੰ ਵਿਚਾਰਨ ਲਈ ਅਕਾਲ ਤਖਤ ਵਿੱਚ ਅੱਜ ਮੀਟਿੰਗ ਹੋਈ। ਸ੍ਰੀ ਅਕਾਲ ਤਖ਼ਤ ਦੇ ਜ਼ਮੀਨਦੋਜ਼ ਹਾਲ ਦੇ ਬਾਹਰ ਵੱਡੀ ਗਿਣਤੀ ਵਿੱਚ ਸਿੱਖ ਸੰਗਤ ਤੇ ਗ੍ਰਿਫ਼ਤਾਰ ਕੀਤੇ ਸਿੱਖ ਨੌਜਵਾਨਾਂ ਦੇ ਰਿਸ਼ਤੇਦਾਰ ਪਹੁੰਚੇ ਹੋਏ ਸਨ ਜਿਨ੍ਹਾਂ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਰੋਸ ਜਤਾਇਆ। ਇਸ ਮੀਟਿੰਗ…

Read More

ਤਰਕਸ਼ੀਲ ਸੁਸਾਇਟੀ ਪੰਜਾਬ ਇਕਾਈ ਚੋਹਲਾ ਸਾਹਿਬ ਦੀ ਹੋਈ ਚੋਣ

ਮਾਸਟਰ ਅਵਤਾਰ ਸਿੰਘ ਬਣੇ ਜਥੇਬੰਧਕ ਮੁਖੀ- ਰਾਕੇਸ਼ ਨਈਅਰ, ਚੋਹਲਾ ਸਾਹਿਬ/ਤਰਨਤਾਰਨ,27 ਮਾਰਚ ਵਹਿਮਾਂ-ਭਰਮਾਂ ਤੇ ਸਮਾਜਿਕ ਬੁਰਾਈਆਂ ਦੇ ਖਾਤਮੇ ਲਈ ਸੰਘਰਸ਼ਸ਼ੀਲ ਤਰਕਸ਼ੀਲ ਸੁਸਾਇਟੀ ਪੰਜਾਬ ਇਕਾਈ ਚੋਹਲਾ ਸਾਹਿਬ ਦੀ ਸੋਮਵਾਰ ਨੂੰ ਵਿਸ਼ੇਸ਼ ਮੀਟਿੰਗ ਇੱਥੇ ਮਾਸਟਰ ਅਵਤਾਰ ਸਿੰਘ ਚੋਹਲਾ ਦੀ ਪ੍ਰਧਾਨਗੀ ਹੇਠ ਹੋਈ,ਜਿਸ ਵਿਚ ਪਿਛਲੇ ਦੋ ਸਾਲਾਂ ਦੀਆਂ ਸਰਗਰਮੀਆਂ ‘ਤੇ ਵਿਚਾਰ ਚਰਚਾ ਹੋਈ ਅਤੇ ਭਵਿੱਖ ਵਿੱਚ ਹੋਣ ਵਾਲੇ ਕੰਮਾਂ…

Read More

ਗੁਰਦੁਆਰਾ ਸਿੰਘ ਸਭਾ ਅਪ੍ਰੀਲੀਆ (ਲਾਤੀਨਾ) ਵਿਖੇ ਕਰਵਾਇਆ ਗਿਆ ਅੰਮ੍ਰਿਤ ਸੰਚਾਰ 

* ਦੋ ਦਰਜਨ ਦੇ ਕਰੀਬ ਪ੍ਰਾਣੀਆਂ ਨੇ ਛਕਿਆ ਖੰਡੇ ਵਾਟੇ ਦਾ ਪਾਹੁਲ *     ਰੋਮ, ਇਟਲੀ (ਗੁਰਸ਼ਰਨ ਸਿੰਘ ਸੋਨੀ) ਸੂਬਾ ਲਾਸੀਓ ਦੇ ਜ਼ਿਲ੍ਹਾ ਲਾਤੀਨਾ ਦੇ ਪ੍ਰਸਿੱਧ ਸ਼ਹਿਰ ਅਪ੍ਰੀਲੀਆ ਵਿਖੇ ਸਥਿਤ ਗੁਰਦੁਆਰਾ ਸਿੰਘ ਸਭਾ ਵਿਖੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਅੰਮ੍ਰਿਤ ਸੰਚਾਰ ਕਰਵਾਇਆ ਗਿਆ।ਇਸ ਸੰਬੰਧੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਗੁਰਦੁਆਰਾ…

Read More

ਮਹਾਨ ਸਿੱਖ ਨਾਇਕ ਜੱਸਾ ਸਿੰਘ ਰਾਮਗੜ੍ਹੀਆ ਦਾ 300 ਸਾਲਾ ਪੁਰਬ ਵੱਡੇ ਪੱਧਰ ‘ਤੇ ਮਨਾਉਣ ਦੀਆਂ ਤਿਆਰੀਆਂ

ਕੈਨੇਡੀਅਨ ਰਾਮਗੜ੍ਹੀਆ ਸੁਸਾਇਟੀ ਵੱਲੋਂ ਇਕ ਯਾਦਗਾਰੀ ਪੋਸਟਰ ਰਿਲੀਜ਼- ਸਰੀ, 27 ਮਾਰਚ (ਹਰਦਮ ਮਾਨ)-ਕੈਨੇਡੀਅਨ ਰਾਮਗੜ੍ਹੀਆ ਸੁਸਾਇਟੀ ਵੱਲੋਂ ਸਿੱਖ ਇਤਿਹਾਸ ਦੇ ਮਹਾਨ ਨਾਇਕ ਜੱਸਾ ਸਿੰਘ ਰਾਮਗੜ੍ਹੀਆ ਦਾ 300 ਸਾਲਾ ਜਨਮ ਪੁਰਬ ਮਈ ਮਹੀਨੇ ਵਿਚ ਵੱਡੇ ਪੱਧਰ ‘ਤੇ ਮਨਾਇਆ ਜਾਵੇਗਾ। ਇਸ ਸੰਬੰਧ ਵਿਚ ਅੱਜ ਗੁਰਦੁਆਰਾ ਬਰੁੱਕਸਾਈਡ ਸਾਹਿਬ ਸਰੀ ਵਿਖੇ ਇਕ ਵੱਡੇ ਇਕੱਠ ਦੌਰਾਨ ਸੁਸਾਇਟੀ ਦੇ ਅਹੁਦੇਦਾਰਾਂ, ਮੈਂਬਰਾਂ ਅਤੇ ਸੰਗਤ ਵੱਲੋਂ ਇਕ ਵੱਡ-ਆਕਾਰੀ ਪੋਸਟਰ…

Read More

ਫਾਈਵ ਰਿਵਰਜ਼ ਕਮਿਊਨਿਟੀ ਸਰਵਿਸਜ਼ ਸੁਸਾਇਟੀ ਦੇ ਪ੍ਰਬੰਧਕੀ ਬੋਰਡ ਦੀ ਚੋਣ

ਰਿਵਰਸਾਈਡ ਫਿਊਨਰਲ ਹੋਮ ਵਿਕਣ ਵਾਲੀਆਂ ਅਫਵਾਹਾਂ ਵਿਚ ਕੋਈ ਸੱਚਾਈ ਨਹੀਂ- ਸੁਰਿੰਦਰ ਸਿੰਘ ਜੱਬਲ- ਸਰੀ, 27 ਮਾਰਚ (ਹਰਦਮ ਮਾਨ)- ਫਾਈਵ ਰਿਵਰਜ਼ ਕਮਿਊਨਿਟੀ ਸਰਵਿਸਜ਼ ਸੁਸਾਇਟੀ ਅਤੇ ਫਾਈਵ ਰਿਵਰਜ਼ ਮੈਨੇਜਮੈਂਟ ਦੇ ਪ੍ਰਬੰਧਕੀ ਬੋਰਡ ਦੀ ਚੋਣ 26 ਮਾਰਚ 2023 ਨੂੰ ਹੋਈ ਜਿਸ ਵਿਚ ਸਾਰੇ ਡਾਇਰੈਕਟਰ ਸਰਬਸੰਮਤੀ ਨਾਲ ਚੁਣੇ ਗਏ ਅਤੇ ਇਹ ਨਵੇਂ ਚੁਣੇ ਗਏ ਬੋਰਡ ਮੈਂਬਰਜ ਪਹਿਲੀ ਅਪ੍ਰੈਲ ਤੋਂ ਚਾਰਜ ਸੰਭਾਲ ਲੈਣਗੇ। ਇਹ ਜਾਣਕਾਰੀ ਦਿੰਦਿਆਂ ਸੁਸਾਇਟੀ ਦੇ ਪ੍ਰਧਾਨ ਸੁਰਿੰਦਰ ਸਿੰਘ…

Read More

ਗ਼ਜ਼ਲ ਮੰਚ ਸਰੀ ਵੱਲੋਂ ਪੰਜਾਬੀ ਕਵਿੱਤਰੀ ਪਰਮਜੀਤ ਦਿਓਲ ਨਾਲ ਵਿਸ਼ੇਸ਼ ਮਿਲਣੀ

ਸਰੀ, 26 ਮਾਰਚ (ਹਰਦਮ ਮਾਨ)-ਗ਼ਜ਼ਲ ਮੰਚ ਸਰੀ ਵੱਲੋਂ ਬਰੈਂਪਟਨ ਤੋਂ ਆਈ ਪੰਜਾਬੀ ਸ਼ਾਇਰਾ ਪਰਮਜੀਤ ਦਿਓਲ ਨਾਲ ਇਕ ਵਿਸ਼ੇਸ਼ ਮਿਲਣੀ ਕੀਤੀ ਗਈ। ਮੰਚ ਵੱਲੋਂ ਪਰਮਜੀਤ ਦਿਓਲ ਦਾ ਸਵਾਗਤ ਕਰਦਿਆਂ ਮੰਚ ਦੇ ਸਕੱਤਰ ਦਵਿੰਦਰ ਗੌਤਮ ਨੇ ਕਿਹਾ ਕਿ ਪਰਮਜੀਤ ਦਿਓਲ ਸਾਹਿਤ ਦੇ ਵੱਖ ਵੱਖ ਰੂਪਾਂ ਵਿਚ ਆਪਣੀ ਕਲਾ ਦਾ ਇਜ਼ਹਾਰ ਕਰ ਰਹੀ ਹੈ। ਉਹ ਸੁੱਚੇ ਅਹਿਸਾਸਾਂ ਦੀ ਸ਼ਾਇਰਾ ਹੈ…

Read More

ਬਾਬਾ ਜੋਗਾ ਸਿੰਘ ਮਿਸਲ ਸ਼ਹੀਦਾਂ ਤਰਨਾ ਦਲ ਬਾਬਾ ਬਕਾਲਾ ਦੇ 16 ਵੇਂ ਜਥੇਦਾਰ ਬਣੇ

ਵੱਖ-ਵੱਖ ਦਲਾਂ, ਸੰਸਥਾਵਾਂ, ਸੰਪਰਦਾਵਾਂ ਵੱਲੋਂ ਦਸਤਾਰਾਂ ਭੇਟ- ਅੰਮ੍ਰਿਤਸਰ:-  ਮਿਸਲ ਸ਼ਹੀਦਾਂ ਤਰਨਾ ਦਲ ਬਾਬਾ ਬਕਾਲਾ ਦੇ 15 ਵੇਂ ਮੁਖੀ ਜਥੇਦਾਰ ਬਾਬਾ ਗੱਜਣ ਸਿੰਘ ਦੇ ਦੁਸਹਿਰੇ ਦੇ ਸਮਾਗਮ ਮੌਕੇ ਗੁ: ਬਾਬਾ ਨੌਧ ਸਿੰਘ ਵਿਖੇ ਸਭ ਨਿਹੰਗ ਸਿੰਘ ਦਲਾਂ ਨੇ ਪੁਰਾਤਨ ਪਰੰਪਰਾ ਅਤੇ ਮਰਯਾਦਾ ਅਨੁਸਾਰ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਮੁਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੀ ਅਗਵਾਈ…

Read More

ਗਰਮੀਆਂ ਵਿੱਚ, ਅੰਮ੍ਰਿਤਸਰ ਤੋਂ ਸਿੱਧੀਆਂ ਨਵੀਆਂ ਉਡਾਣਾਂ ਹੋਣਗੀਆਂ ਸ਼ੁਰੂ

ਅੰਮ੍ਰਿਤਸਰ ਤੋਂ ਵਿਦੇਸ਼ ਦੇ 10 ਅਤੇ ਭਾਰਤ ਦੇ 11 ਹਵਾਈ ਅੱਡਿਆਂ ਲਈ ਸਿੱਧੇ ਉੱਡਣਗੇ ਜਹਾਜ਼- ਅੰਮ੍ਰਿਤਸਰ – ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਉਡਾਣ ਭਰਨ ਵਾਲੇ ਅੰਤਰਰਾਸ਼ਟਰੀ ਅਤੇ ਘਰੇਲੂ ਯਾਤਰੀਆਂ ਲਈ ਚੰਗੀ ਖਬਰ ਹੈ। ਪ੍ਰੈਸ ਨੂੰ ਜਾਰੀ ਬਿਆਨ ਵਿੱਚ, ਫਲਾਈ ਅੰਮ੍ਰਿਤਸਰ ਇਨੀਸ਼ੀਏਟਿਵ ਦੇ ਗਲੋਬਲ ਕਨਵੀਨਰ, ਸਮੀਪ ਸਿੰਘ ਗੁਮਟਾਲਾ ਨੇ ਦੱਸਿਆ ਕਿ ਅੰਮ੍ਰਿਤਸਰ…

Read More

ਡੇਰਾ ਬੱਲਾਂ ਵਿਖੇ ਗੁਰੂ ਰਵਿਦਾਸ ਬਾਣੀ ਅਧਿਅਨ ਕੇਂਦਰ ਦਾ ਨੀਂਹ ਪੱਥਰ ਰੱਖਿਆ

* ਡੇਰਾ ਮੁਖੀ ਸੰਤ ਨਿਰੰਜਨ ਦਾਸ ਜੀ ਨੂੰ ਪ੍ਰਾਜੈਕਟ ‘ਤੇ ਕੰਮ ਸ਼ੁਰੂ ਕਰਨ ਲਈ 25 ਕਰੋੜ ਰੁਪਏ ਦਾ ਚੈੱਕ ਸੌਂਪਿਆ- ਜਲੰਧਰ, 25 ਮਾਰਚ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਨਾਲ ਸ਼ਨਿੱਚਰਵਾਰ ਨੂੰ ਬੱਲਾਂ ਵਿਖੇ ਗੁਰੂ ਰਵਿਦਾਸ ਬਾਣੀ ਅਧਿਅਨ ਕੇਂਦਰ ਦਾ ਨੀਂਹ ਪੱਥਰ ਰੱਖਿਆ ਅਤੇ ਕੰਮ ਸ਼ੁਰੂ ਕਰਨ…

Read More