ਸੋਹਣ ਸਿੰਘ ਪੂੰਨੀ ਦੀ ਪੁਸਤਕ ‘ਭਾਈ ਮੇਵਾ ਸਿੰਘ ਦੀ ਸ਼ਹੀਦੀ ਅਤੇ ਹਾਪਕਿਨਸਨ ਦਾ ਕਤਲ’ ਦਾ ਰਿਲੀਜ਼ ਸਮਾਗਮ
ਸਰੀ, 12 ਅਕਤੂਬਰ (ਹਰਦਮ ਮਾਨ)-ਈਸਟ ਇੰਡੀਅਨ ਡਿਫੈਂਸ ਕਮੇਟੀ ਵੱਲੋਂ ਬੀਤੇ ਦਿਨੀ ਸੋਹਣ ਸਿੰਘ ਪੂੰਨੀ ਦੀ ਪੁਸਤਕ ‘ਭਾਈ ਮੇਵਾ ਸਿੰਘ ਦੀ ਸ਼ਹੀਦੀ ਅਤੇ ਹਾਪਕਿਨਸਨ ਦਾ ਕਤਲ’ ਰਿਲੀਜ਼ ਕਰਨ ਲਈ ਪ੍ਰੋਗਰੈਸਿਵ ਕਲਚਰਲ ਸੈਂਟਰ ਸਰੀ ਵਿਖੇ ਇੱਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਦੀ ਪ੍ਰਧਾਨਗੀ ਡਾਕਟਰ ਸਾਧੂ ਸਿੰਘ, ਸੋਹਣ ਸਿੰਘ ਪੂੰਨੀ, ਡਾਕਟਰ ਰਘਬੀਰ ਸਿੰਘ ਸਿਰਜਣਾ, ਕਿਰਪਾਲ ਬੈਂਸ, ਸਰਦਾਰਾ…