ਪੰਜਾਬੀ ਲਿਖ਼ਾਰੀ ਸਭਾ ਕੈਲਗਰੀ ਵੱਲੋਂ ਜੋਰਾਵਰ ਦਾ ਨਵਾਂ ਕਹਾਣੀ ਸੰਗ੍ਰਹਿ ‘ਰੱਬ ਖੈ਼ਰ ਕਰੇ’ ਲੋਕ ਅਰਪਣ
ਕੈਲਗਰੀ ( ਦਲਵੀਰ ਜੱਲੋਵਾਲੀਆ)- ਪੰਜਾਬੀ ਲਿਖ਼ਾਰੀ ਸਭਾ ਕੈਲਗਰੀ, ਕੈਨੇਡਾ ਦੀ ਮਹੀਨਾਵਰ ਇਕੱਤਰਤਾ 17 ਅਗਸਤ 2024 ਦਿਨ ਸ਼ਨਿੱਚਰਵਾਰ ਨੂੰ ਦੁਪਹਿਰ ਦੇ ਦੋ ਵਜੇ ਕੋਸੋ ਹਾਲ ਵਿਚ ਹੋਈ। ਸਟੇਜ ਸੰਚਾਲਕ ਬਲਜਿੰਦਰ ਸੰਘਾ ਨੇ ਸਭਾ ਦੇ ਪ੍ਰਧਾਨ ਬਲਵੀਰ ਗੋਰਾ, ਕਹਾਣੀਕਾਰ ਜੋਰਾਵਰ ਅਤੇ ਰਾਜਿੰਦਰ ਕੌਰ ਚੋਹਕਾ ਨੂੰ ਪ੍ਰਧਾਨਗੀ ਮੰਡਲ ਵਿਚ ਸ਼ਾਮਿਲ ਹੋਣ ਦਾ ਸੱਦਾ ਦਿੱਤਾ। ਬਲਜਿੰਦਰ ਸੰਘਾ ਨੇ ਸਭਾ…