Headlines

ਓਨਟਾਰੀਓ ਸਕੂਲਾਂ ਵਿਚ ਮੋਬਾਈਲ ਫੋਨ ਦੀ ਵਰਤੋਂ ਤੇ ਪਾਬੰਦੀ

ਟੋਰਾਂਟੋ ( ਸੇਖਾ)-  ਓਂਟਾਰੀਓ ਸਰਕਾਰ ਵਲੋਂ ਸਕੂਲਾਂ ਵਿਚ ਵਿਦਿਆਰਥੀਆਂ ਉੱਤੇ ਸਕੂਲ ਸਮੇਂ ਮੋਬਾਈਲ ਫੋਨ ਵਰਤਣ ’ਤੇ ਪਾਬੰਦੀ ਲਗਾਉਣ ਦਾ ਐਲਾਨ ਕੀਤਾ ਹੈ। ਇਹ ਪਾਬੰਦੀ 3 ਸਤੰਬਰ ਤੋਂ ਸ਼ੁਰੂ ਹੋਣ ਵਾਲੇ ਵਿਦਿਅਕ ਵਰ੍ਹੇ ਤੋਂ ਲਾਗੂ ਹੋਵੇਗੀ। ਸੂਬਾਈ ਸਿੱਖਿਆ ਮੰਤਰੀ ਸਟੀਫਨ ਲੈਸੀ ਨੇ ਐਲਾਨ ਕਰਦਿਆਂ ਕਿਹਾ ਕਿ ਐਲੀਮੈਂਟਰੀ ਸਕੂਲਾਂ ਵਿਚ ਸਾਰਾ ਦਿਨ ਅਤੇ ਮਿਡਲ ਤੇ ਹਾਈ ਸਕੂਲਾਂ…

Read More

ਕੈਨੇਡਾ ਵਿਚ ਕੌਮਾਂਤਰੀ ਵਿਦਿਆਰਥੀ ਹਫਤੇ ਵਿਚ ਕੇਵਲ 24 ਘੰਟੇ ਹੀ ਕਰ ਸਕਣਗੇ ਕੰਮ

ਓਟਵਾ (ਸੇਖਾ)-ਕੈਨੇਡਾ ਸਰਕਾਰ ਨੇ ਅੰਤਰਰਾਸ਼ਟਰੀ ਵਿਦਿਆਰਥੀਆਂ ਲਈ ਨਵਾਂ ਨਿਯਮ ਬਣਾਇਆ ਹੈ। ਇਸ ਨਿਯਮ ਤਹਿਤ ਹੁਣ ਅੰਤਰਰਾਸ਼ਟਰੀ ਵਿਦਿਆਰਥੀ ਹਫ਼ਤੇ ਵਿੱਚ ਸਿਰਫ 24 ਘੰਟੇ ਕਾਲਜ ਕੈਂਪਸ ਤੋਂ ਬਾਹਰ ਕੰਮ ਕਰ ਸਕਦੇ ਹਨ। ਇਹ ਨਿਯਮ ਸਤੰਬਰ ਤੋਂ ਲਾਗੂ ਹੋ ਰਿਹਾ ਹੈ। ਪਹਿਲਾਂ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ 20 ਘੰਟਿਆਂ ਤੋਂ ਵੱਧ ਸਮੇਂ ਲਈ ਕੈਂਪਸ ਤੋਂ ਬਾਹਰ ਕੰਮ ਕਰਨ ਦੀ ਇਜਾਜ਼ਤ…

Read More

ਵਾਈਟਰੌਕ ਬੀਚ ਵਿਖੇ ਨੌਜਵਾਨ ਸੋਹੀ ਦੇ ਕਤਲ ਦੇ ਸਬੰਧ ਵਿਚ ਇਕ ਸ਼ੱਕੀ ਗ੍ਰਿਫਤਾਰ

ਸ਼ੱਕੀ ਹਮਲਾਵਰ ਦੀ ਪਛਾਣ ਦਮਿਤਰੀ ਨੈਲਸਨ ਵਜੋਂ ਹੋਈ- ਸਰੀ ( ਦੇ ਪ੍ਰ ਬਿ)- ਬੀਤੇ ਦਿਨੀਂ ਵਾਈਟ ਰੌਕ ਤੇ ਪੰਜਾਬੀ ਨੌਜਵਾਨ ਕੁਲਵਿੰਦਰ ਸਿੰਘ ਸੋਹੀ ਨੂੰ  ਛੁਰਾ ਮਾਰਕੇ ਕਤਲ ਕੀਤੇ ਜਾਣ  ਦੇ ਮਾਮਲੇ ਵਿੱਚ ਪੁਲਿਸ ਨੇ  ਇੱਕ ਸ਼ੱਕੀ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਕਤਲ ਕੇਸ ਦੀ ਜਾਂਚ ਟੀਮ ਨੇ ਇੱਕ ਸੰਖੇਪ ਬਿਆਨ ਵਿਚ ਦੱਸਿਆ ਹੈ ਕਿ ਇਸ…

Read More

ਖਾਲਸਾ ਕ੍ਰੈਡਿਟ ਯੂਨੀਅਨ ਦੇ ਡਾਇਰੈਕਟਰਾਂ ਦੀ ਚੋਣ ਦੌਰਾਨ ਬੈਲਟ ਪੇਪਰਾਂ ਵਿਚ ਬੇਨਿਯਮੀਆਂ ਦੇ ਦੋਸ਼

ਮੌਜੂਦਾ  ਸਲੇਟ ਦੇ ਮੈਂਬਰਾਂ ਲਈ ਬੈਲਟ ਪੇਪਰਾਂ ਤੇ ਸਿਫਾਰਸ਼ ਸ਼ਬਦ ਦੀ ਅਣਉਚਿਤ ਵਰਤੋਂ- ‘ਟਾਈਮ ਫਾਰ ਚੇਂਜ’ ਦੇ ਉਮੀਦਵਾਰਾਂ ਵੱਲੋਂ ਕਾਨੂੰਨੀ ਕਾਰਵਾਈ ਬਾਰੇ ਵਿਚਾਰਾਂ- ————— ਸਰੀ -ਬੀਤੇ ਦਿਨ ਖਾਲਸਾ ਕ੍ਰੈਡਿਟ ਯੂਨੀਅਨ ਦੇ ਡਾਇਰੈਕਟਰਾਂ ਦੀਆਂ ਚੋਣਾਂ ਵਿੱਚ ਮੈਂਬਰਾਂ ਵੱਲੋਂ ਭਰਪੂਰ ਹੁੰਗਾਰਾ ਦਿਖਾਇਆ ਗਿਆ। ਕਰੀਬ 2950 ਬੈਲਟ ਪੇਪਰਾਂ ਰਾਹੀਂ 10 ਹਜ਼ਾਰ ਤੋਂ ਵੱਧ ਵੋਟਾਂ ਭੁਗਤੀਆਂ, ਜੋ ਕਿ ਹੁਣ…

Read More

ਯੂ ਬੀ ਸੀ ਸਾਉਥ ਏਸ਼ੀਅਨ ਸਟੂਡੈਂਟਸ ਵਲੋਂ ਬਲੱਡ ਪ੍ਰੈਸ਼ਰ ਟੈਸਟ ਕਲੀਨਿਕ

ਵੈਨਕੂਵਰ- ਯੂ ਬੀ ਸੀ ਸਾਊਥ ਏਸ਼ੀਅਨ ਸਟੂਡੈਂਟ ਹੈਲਥ ਕਲੱਬ ਵਲੋਂ ਬੀਤੇ ਦਿਨ ਖਾਲਸਾ ਦੀਵਾਨ ਸੁਸਾਇਟੀ ਵੈਨਕੂਵਰ ਵਿਖੇ ਹਾਈ ਬਲੱਡ ਪ੍ਰੈਸ਼ਰ ਰੋਗੀਆਂ ਦੀ ਸਹੂਲਤ ਲਈ ਮੁਫਤ ਬਲੱਡ ਪ੍ਰੈਸ਼ਰ ਟੈਸਟ ਕਲੀਨਿਕ ਦਾ ਪ੍ਰਬੰਧ ਕੀਤਾ ਗਿਆ। ਇਸ ਮੌਕੇ ਗੁਰੂ ਆਏ ਕਈ ਸ਼ਰਧਾਲੂਆਂ ਨੇ ਟੈਸਟ ਕਰਵਾਏ। ਤਸਵੀਰਾਂ ਤੇ ਵੇਰਵਾ-ਸੁਖਵੰਤ ਢਿੱਲੋਂ।  

Read More

ਟੋਰਾਂਟੋ ਵਿਚ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ

ਟੋਰਾਂਟੋ ( ਕੰਵਲ, ਬਾਰੀਆ)–ਬੀਤੇ ਦਿਨ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਟੋਰਾਂਟੋ ‘ਚ ਵਿਸ਼ਾਲ ਨਗਰ ਕੀਰਤ ਸਜਾਏ ਗਏ। ਇਸ ਨਗਰ ਕੀਰਤਨ ਦੌਰਾਨ ਜਿਥੇ ਲੱਖਾਂ ਦੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕੀਤੀ ਉਥੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ, ਵਿਰੋਧੀ ਧਿਰ ਕੰਸਰਵੇਟਿਵ ਦੇ ਆਗੂ ਪੀਅਰ ਪੋਲੀਵਰ, ਐਨ ਡੀ ਪੀ ਆਗੂ ਜਗਮੀਤ ਸਿੰਘ ਤੇ ਹੋਰ ਕਈ ਸਿਆਸੀ ਤੇ ਸਮਾਜਿਕ ਸਖਸੀਅਤਾਂ…

Read More

ਵਾਈਟਰੌਕ ਬੀਚ ਤੇ ਕੁਲਵਿੰਦਰ ਸੋਹੀ ਦੀ ਯਾਦ ਵਿਚ ਕੈਂਡਲ ਵਿਜਲ ਵਾਕ

ਸਰੀ – ਬੀਤੇ ਦਿਨੀਂ ਵਾਈਟਰੌਕ ਬੀਚ ਉਪਰ ਅਣਪਛਾਤੇ ਹਮਲਾਵਰ ਹੱਥੋਂ ਕਤਲ ਹੋਏ ਪੰਜਾਬੀ ਨੌਜਵਾਨ ਕੁਲਵਿੰਦਰ ਸਿੰਘ ਸੋਹੀ ਤੇ ਕਾਤਲ ਦੀ ਗ੍ਰਿਫਤਾਰੀ ਅਤੇ ਇਨਸਾਫ ਨੂੰ ਲੈਕੇ ਵਾਈਟਰੌਕ ਬੀਚ ਉਪਰ ਕੈਂਡਲ ਲਾਈਟ ਵਿਜਲ ਵਾਕ ਦਾ ਆਯੋਜਿਨ ਕੀਤਾ ਗਿਆ। ਇਸ ਮੌਕੇ ਸੈਂਕੜੇ ਲੋਕਾਂ ਨੇ ਸ਼ਮੂਲੀਅਤ ਕਰਦਿਆਂ ਪੁਲਿਸ ਪ੍ਰਸਾਸ਼ਨ ਤੋਂ ਅਣਪਛਾਤੇ ਹਮਲਾਵਰ ਨੂੰ ਤੁਰੰਤ ਗ੍ਰਿਫਤਾਰ ਕਰਨ ਅਤੇ ਵਾਈਟਰੌਕ ਬੀਚ…

Read More

ਜਸਵਿੰਦਰ ਹੇਅਰ ਬਣੇ ਤਰਕਸ਼ੀਲ ਸੁਸਾਇਟੀ ਸਰੀ ਯੂਨਿਟ ਦੇ ਨਵੇਂ ਪ੍ਰਧਾਨ

ਸਰੀ, 29 ਅਪ੍ਰੈਲ (ਹਰਦਮ ਮਾਨ)- ਤਰਕਸ਼ੀਲ (ਰੈਸ਼ਨੇਲਿਸਟ) ਸੁਸਾਇਟੀ ਕੈਨੇਡਾ ਦੇ ਸਰੀ ਯੂਨਿਟ ਦੀ ਜਨਰਲ ਬਾਡੀ ਦੀ ਮੀਟਿੰਗ ਬੀਤੇ ਦਿਨ ਸੁਸਾਇਟੀ ਦੇ ਕੌਮੀ ਪ੍ਰਧਾਨ ਅਵਤਾਰ ਬਾਈ ਦੀ ਪ੍ਰਧਾਨਗੀ ਹੇਠ ਪ੍ਰੋਗਰੈਸਿਵ ਕਲਚਰਲ ਸੈਂਟਰ ਸਰੀ ਵਿਖੇ ਜੋਸ਼ੀਲੇ ਮਾਹੌਲ ਵਿੱਚ ਹੋਈ। ਇਸ ਮੀਟਿੰਗ ਵਿਚ ਕਈ ਨਵੇਂ ਮੈਂਬਰਾਂ ਸਮੇਤ ਕਰੀਬ ਦੋ ਦਰਜਨ ਮੈਂਬਰਾਂ ਨੇ ਹਿੱਸਾ ਲਿਆ ਅਤੇ ਕਾਫੀ ਮੈਂਬਰ ਦੇਸ਼ ਤੋਂ ਬਾਹਰ ਹੋਣ ਕਾਰਨ ਅਤੇ ਹੋਰ ਮਜਬੂਰੀਆਂ ਕਾਰਨ ਹਾਜਰ ਨਾ ਹੋ ਸਕੇ। ਮੀਟਿੰਗ ਦੀ ਸ਼ੁਰੂਆਤ ਅਵਤਾਰ ਬਾਈ ਦੇ ਸਵਾਗਤ ਸ਼ਬਦਾਂ ਨਾਲ ਹੋਈ। ਉਪਰੰਤ ਸਕੱਤਰ ਗੁਰਮੇਲ ਗਿੱਲ ਨੇ ਪਿਛਲੇ ਸੈਸ਼ਨ ਦੀਆਂ ਸਰਗਰਮੀਆਂ ਦੀ ਰਿਪੋਰਟ ਪੇਸ਼ ਕੀਤੀ ਜਿਸ ਨੂੰ ਕੁੱਝ ਸੋਧਾਂ ਸਮੇਤ ਸਰਬਸੰਮਤੀ ਨਾਲ ਪਾਸ ਕਰ ਲਿਆ ਗਿਆ। ਇਸ ਤੋਂ ਬਾਅਦ ਨਵੇਂ ਅਹੁਦੇਦਾਰਾਂ ਅਤੇ ਐਗਜ਼ੈਕਟਿਵ ਕਮੇਟੀ ਮੈਂਬਰਾਂ ਦੀ ਚੋਣ ਸਰਬਸੰਮਤੀ ਨਾਲ ਹੋਈ ਜਿਸ ਵਿਚ ਜਸਵਿੰਦਰ ਹੇਅਰ – ਪ੍ਰਧਾਨ, ਅਨੁਜ ਸੂਦ – ਮੀਤ ਪ੍ਰਧਾਨ, ਗੁਰਮੇਲ ਗਿੱਲ – ਸਕੱਤਰ, ਨਿਰਮਲ ਕਿੰਗਰਾ – ਸਹਾਇਕ ਸਕੱਤਰ, ਹਰਪਾਲ ਗਰੇਵਾਲ – ਖਜ਼ਾਨਚੀ ਅਤੇ ਰਾਮਜੀਤ ਤਰਕ, ਇਕਬਾਲ ਬਰਾੜ, ਸੁੱਖੀ ਗਰਚਾ, ਠਾਣਾ ਸਿੰਘ ਤੇ ਪਰਮਜੀਤ ਸਿੱਧੂ ਐਗਜ਼ੈਕਟਿਵ ਕਮੇਟੀ ਮੈਂਬਰ ਚੁਣੇ ਗਏ। ਇਸ ਉਪਰੰਤ 19 ਮਈ ਨੂੰ ਤਰਕਸ਼ੀਲ ਸੁਸਾਇਟੀ ਦੇ ਹੋ ਰਹੇ ਕੌਮੀ ਡੈਲੀਗੇਟ ਇਜਲਾਸ ਲਈ 6 ਡੈਲੀਗੇਟਾਂ ਦੀ ਚੋਣ ਵੀ ਸਰਬਸੰਮਤੀ ਨਾਲ ਹੋਈ। ਅੰਤ ਵਿਚ ਧੰਨਵਾਦੀ ਮਤਾ ਪੇਸ਼ ਕੀਤਾ ਗਿਆ ਅਤੇ ਸਾਰੇ ਮੈਂਬਰਾਂ ਵੱਲੋਂ ਅੰਧਵਿਸ਼ਵਾਸ਼ਾਂ ਦੇ ਹਨੇਰੇ ਨੂੰ ਦੂਰ ਕਰਨ ਲਈ ਨਿੱਠ ਕੇ ਕੰਮ ਕਰਨ ਦੇ ਅਹਿਦ ਨਾਲ ਮੀਟਿੰਗ ਸਮਾਪਤ ਹੋਈ।

Read More

..ਬਾਕੀ “ਮੋਦੀ-ਸ਼ਾਹੇ” ਦਾ        

ਸਤਵੰਤ ਸ. ਦੀਪਕ, ਵੈਨਕੂਵਰ, ਬੀ ਸੀ, (604 910 9953)              ਭਾਰਤ ਦੀ 18ਵੀਂ ਲੋਕ ਸਭਾ ਲਈ ਚੋਣ ਪ੍ਰੋਗਰਾਮ ਦਾ ਐਲਾਨ ਭਾਰਤ ਦੇ ਚੋਣ ਕਮਿਸ਼ਨ ਦੁਆਰਾ 16 ਮਾਰਚ, 2024 ਨੂੰ ਕੀਤਾ ਗਿਆ, ਅਤੇ ਲੱਗਦੇ ਹੱਥ ਹੀ ਚੋਣ ਜ਼ਾਬਤੇ (Model Code of Conduct) ਦਾ ਐਲਾਨ ਕਰ ਕੇ ਵਿਰੋਧੀ ਪਾਰਟੀਆਂ ਦਾ ਨਮਦਾ ਕੱਸ ਦਿੱਤਾ ਹੈ। ਇਸ ਐਲਾਨ ਦੇ ਨਾਲ਼…

Read More

ਕੈਨੇਡਾ ਦਾ “ਟੋਬਾ ਗੋਲਡ ਕੱਪ 2024” ਫ਼ੀਲਡ  ਹਾਕੀ ਟੂਰਨਾਮੈਂਟ  ਅਕਾਲ ਵਾਰੀਅਰਜ਼ ਕਲੱਬ ਕੈਲਗਰੀ ਨੇ ਜਿੱਤਿਆ

ਵਿੰਨੀਪੈਗ-(ਸੁਰਿੰਦਰ ਮਾਵੀ) -ਮੌਜੂਦਾ ਸਮੇਂ ਵਿਦੇਸ਼ਾਂ ਵਿਚ ਵੱਸਦੇ ਪੰਜਾਬੀਆ ਸਾਹਮਣੇ ਸਭ ਤੋਂ ਵੱਡੀ ਚੁਨੌਤੀ, ਆਪਣੀ ਨਵੀਂ ਪੀੜੀ ਨੂੰ ਸਾਂਭਣ ਦੀ ਹੈ। ਨਸ਼ਾ, ਗੈਂਗਵਾਰ, ਮਾਰ-ਧਾੜ ਸਭਿਆਚਾਰ ਵਰਗੀਆਂ ਸਮਾਜਿਕ ਕੁਰੀਤੀਆਂ ਵਿਚ ਧਸਦੀ ਜਾ ਰਹੀ ਜਵਾਨੀ ਨੂੰ ਜੇਕਰ ਕਿਸੇ ਸਾਰਥਿਕ ਪਾਸੇ ਨਾ ਲਾਇਆ ਗਿਆ ਤਾਂ  ਇਹ ਭਲੀਭਾਂਤ ਸਮਝ ਲੈਣਾ ਚਾਹੀਦਾ ਹੈ ਕਿ ਸਾਡਾ ਭਵਿੱਖ ਖ਼ਤਰੇ ਵਿਚ ਹੈ। ਇਨ੍ਹਾਂ ਕੁਰੀਤੀਆਂ…

Read More