ਕੈਲਗਰੀ ਵੋਮੈਨ ਕਲਚਰਲ ਐਸੋਸੀਏਸ਼ਨ ਦੀ ਮੀਟਿੰਗ ਸਾਂਝੀਵਾਲਤਾ ਦੇ ਤਿਉਹਾਰਾਂ ਨੂੰ ਸਮਰਪਿਤ ਰਹੀ
ਕੈਲਗਰੀ – ਵੋਮੈਨ ਕਲਚਰਲ ਐਸੋਸੀਏਸ਼ਨ ਦੀ ਮਹੀਨਾਵਾਰ ਮੀਟਿੰਗ ਜੈਨੇਸਸ ਸੈਂਟਰ ਵਿਖੇ 19 ਅਕਤੂਬਰ ਨੂੰ ਬਹੁਤ ਹੀ ਉਤਸ਼ਾਹ ਅਤੇ ਜੋਸ਼ ਓ ਖਰੋਸ਼ ਨਾਲ ਭਰਪੂਰ ਹਾਜ਼ਰੀ ਵਿੱਚ ਹੋਈ। ਸਭਾ ਦੇ ਕੋਆਰਡੀਨੇਟਰ ਸ੍ਰੀਮਤੀ ਗੁਰਚਰਨ ਕੌਰ ਥਿੰਦ ਨੇ ਸਾਰੀਆਂ ਭੈਣਾਂ ਨੂੰ ਜੀ ਆਇਆਂ ਕਿਹਾ ਅਤੇ ਸਭਾ ਦੀ ਕਾਰਵਾਈ ਸ਼ੁਰੂ ਕੀਤੀ।ਅਕਤੂਬਰ ਦਾ ਮਹੀਨਾ ਤਿਉਹਾਰਾਂ ਦਾ ਮਹੀਨਾ ਕਰਕੇ ਜਾਣਿਆ ਜਾਂਦਾ ਹੈ।…