ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਸਰੀ ਵਿਖੇ ਭਾਈ ਪਿੰਦਰਪਾਲ ਸਿੰਘ ਦਾ ਸਨਮਾਨ
ਸਰੀ, 26 ਸਤੰਬਰ (ਹਰਦਮ ਮਾਨ)-ਸਿੱਖ ਕੌਮ ਦੇ ਨਾਮਵਰ ਵਿਦਵਾਨ, ਕਥਾ ਵਾਚਕ ਭਾਈ ਪਿੰਦਰਪਾਲ ਸਿੰਘ ਵੱਲੋਂ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਸਰੀ ਵਿਖੇ ਹਰ ਸਾਲ ਦੀ ਤਰ੍ਹਾਂ ਬਾਬਾ ਬੁੱਢਾ ਜੀ ਦੇ ਜੀਵਨ ਨੂੰ ਸਮਰਪਿਤ ਦੋ ਦਿਨ ਕਥਾ ਕਰ ਕੇ ਸੰਗਤ ਨੂੰ ਗੁਰੂ ਲੜ ਲਾਉਣ ਦਾ ਸੁਹਿਰਦ ਯਤਨ ਕੀਤਾ ਗਿਆ। ਉਨ੍ਹਾਂ ਗੁਰਬਾਣੀ ਤੋਂ ਇਲਾਵਾ ਭਾਈ ਗੁਰਦਾਸ, ਭਾਈ ਨੰਦ ਲਾਲ ਅਤੇ ਹੋਰ ਮਹੱਤਵਪੂ੍ਰਨ ਸਿੱਖ…