Headlines

ਗੁਰੂ ਨਾਨਕ ਦੇਵ ਜੀ ਦੇ 554ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ 

ਜੰਮੂ-ਕਸ਼ਮੀਰ ਅਕੈਡਮੀ ਆਫ਼ ਆਰਟ, ਕਲਚਰ ਐਂਡ ਲੈਂਗਵੇਜਿਜ਼ ਵਲੋਂ ਕੇ.ਐਲ ਸਹਿਗਲ ਹਾਲ ਜੰਮੂ ਵਿਖੇ ਬਾਬੇ ਨਾਨਕ ਦੇ ਜੀਵਨ ਤੇ ਵਿਚਾਰਧਾਰਾ ਬਾਰੇ ਸੁਚੱਜੇ ਢੰਗ ਨਾਲ ਇਕ ਰੋਜ਼ਾ ਸੈਮੀਨਾਰ ਕਰਵਾਇਆ ਇਆ ਗਿਆ। ਇਸ ਪ੍ਰੋਗਰਾਮ ਵਿਚ ਸ਼ਾਮਿਲ  ਪੰਜਾਬੀ ਪ੍ਰਸਿੱਧ ਲੇਖਕ ਅਜੀਤ ਸਿੰਘ ਮਸਤਾਨਾ, ਸ੍ਰੀ ਜੇ. ਪੀ ਸਿੰਘ (ਆਈ.ਪੀ.ਐਸ) ,ਖ਼ਾਲਿਦ ਹੁਸੈਨ ਅਤੇ ਪੋਪਿੰਦਰ ਸਿੰਘ ਪਾਰਸ ਸੰਪਾਦਕ ਸੀ਼ਰਾਜਾ਼ ਪੰਜਾਬੀ ਮੌਜੂਦ ਸਨ।…

Read More

ਢਾਹਾਂ ਅਵਾਰਡ ਜੇਤੂ ਕਹਾਣੀਕਾਰ ਜਮੀਲ ਅਹਿਮਦ ਪਾਲ, ਬਲੀਜੀਤ ਅਤੇ ਜ਼ੁਬੈਰ ਅਹਿਮਦ ਦਾ ਸਨਮਾਨ

ਸਰੀ, 23 ਨਵੰਬਰ (ਹਰਦਮ ਮਾਨ)-ਨਾਮਵਰ ਸਿੱਖ ਚਿੰਤਕ ਜੈਤੇਗ ਸਿੰਘ ਅਨੰਤ ਵੱਲੋਂ ਇਸ ਸਾਲ ਢਾਹਾਂ ਅਵਾਰਡ ਹਾਸਲ ਕਰਨ ਵਾਲੇ ਲਹਿੰਦੇ ਪੰਜਾਬ ਦੇ ਕਹਾਣੀਕਾਰ ਜਮੀਲ ਅਹਿਮਦ ਪਾਲ, ਚੜ੍ਹਦੇ ਪੰਜਾਬ ਦੇ ਕਹਾਣੀਕਾਰ ਬਲੀਜੀਤ ਅਤੇ ਢਾਹਾਂ ਅਵਾਰਡ ਸਲਾਹਕਾਰ ਕਮੇਟੀ ਦੇ ਚੇਅਰਮੈਨ ਜ਼ੁਬੈਰ ਅਹਿਮਦ ਦੇ ਮਾਣ ਵਿਚ ਸੰਖੇਪ ਪ੍ਰੋਗਰਾਮ ਕਰਵਾਇਆ ਗਿਆ। ਇਸ ਪ੍ਰੋਗਰਾਮ ਵਿਚ ਤਿੰਨਾਂ ਲੇਖਕਾਂ ਨੇ ਆਪਣੇ ਸਾਹਿਤਕ ਸਫ਼ਰ ਅਤੇ…

Read More

ਰੂਹ ਦੀ ਲਿੱਪੀ ‘ਚ ਲਿਖਣ ਵਾਲਾ ਨਾਮਵਰ ਗ਼ਜ਼ਲਗੋ – ਜਸਵਿੰਦਰ

ਗ਼ਜ਼ਲ ਚੰਦ ਤਾਂ ਖੁਣਵਾ ਲਿਆ ਮੱਥੇ ‘ਤੇ ਕਿੰਨਾ ਸ਼ਾਨਦਾਰ ਫੇਰ ਵੀ ਸੀਨੇ ‘ਚ ਹੈ ਓਵੇਂ ਦਾ ਓਵੇਂ ਅੰਧਕਾਰ ਬਚਦੀਆਂ ਡੋਰਾਂ ਸਮੇਟੋ ਹੁਣ ਤਾਂ ਏਹੋ ਠੀਕ ਹੈ ਇਸ ਹਨ੍ਹੇਰੀ ‘ਚੋਂ ਨਹੀਂ ਮੁੜਨੀ ਪਤੰਗਾਂ ਦੀ ਕਤਾਰ ਬਸ ਜ਼ਮੀਰਾਂ ਹੀ ਤੁਸੀਂ ਗਿਰਵੀ ਕਰੋ ਤੇ ਲੈ ਲਵੋ ਸੌਖੀਆਂ ਕਿਸ਼ਤਾਂ ‘ਚ ਮਿਲ ਜਾਂਦੇ ਨੇ ਰਿਸ਼ਤੇ ਬੇਸ਼ੁਮਾਰ ਵਸਤਰਾਂ ਦੇ ਵਾਂਗ ਚਿਹਰੇ ਵੀ ਬਦਲ ਲੈਂਦੇ ਨੇ…

Read More

ਪ੍ਰੋ ਸੇਵਾ ਸਿੰਘ ਬਾਜਵਾ ਉਰਫ ਪ੍ਰੀਤ ਬਾਜਵਾ ਦੇ ਤਿੰਨ ਕਾਵਿ ਸੰਗ੍ਰਹਿ ਰੀਲੀਜ਼

ਸ਼ਹੀਦ ਪੱਤਰਕਾਰ ਰਾਮਚੰਦਰ ਛਤਰਪਤੀ ਦੀ ਯਾਦ ਵਿਚ ਸਮਾਗਮ- ਸਿਰਸਾ- ਸਿਰਸਾ ਦੇ ਪੰਚਾਇਤ ਭਵਨ ਵਿਖੇ ਸ਼ਹੀਦ ਪੱਤਰਕਾਰ ਰਾਮਚੰਦਰ ਛਤਰਪਤੀ ਦੀ ਯਾਦ ਵਿੱਚ ਕਰਵਾਏ ਪ੍ਰੋਗਰਾਮ ਵਿੱਚ ਪ੍ਰੋ. ਸੇਵਾ ਸਿੰਘ ਬਾਜਵਾ ਉਰਫ਼ ਪ੍ਰੀਤ ਬਾਜਵਾ ਦੇ ਲਿਖੇ ਤਿੰਨ ਕਾਵਿ ਸੰਗ੍ਰਹਿ ਰਿਲੀਜ਼ ਕੀਤੇ ਗਏ। ਇਹ ਕਿਤਾਬਾਂ “ਦਿ ਵਾਇਰ” ਦੀ ਸੰਪਾਦਕ ਅਰਫ਼ਾ ਖ਼ਾਨਮ ਸ਼ੇਰਵਾਨੀ ਅਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੀ…

Read More

‘ਸਰੀਨਾਮਾ’ ਵਿਚ ਛਪਣ ਲਈ ਸਾਹਿਤ ਸਭਾਵਾਂ ਸਬੰਧੀ ਵੇਰਵਾ ਭੇਜਣ ਦੀ ਅਪੀਲ

ਸਰੀ (ਦੇ.ਪ੍ਰ ਬਿ )-ਪੰਜਾਬੀਆਂ ਦੀ ਬਹੁਲਤਾ ਵਾਲ਼ੇ ਸ਼ਹਿਰ ਸਰੀ ਬਾਰੇ ਲਿਖੀ ਜਾ ਰਹੀ ਕਿਤਾਬ ‘ਸਰੀਨਾਮਾ’ ਵਿਚ ਸਰੀ ਦੇ ਪੰਜਾਬੀ ਸਾਹਿਤਕਾਰਾਂ ਤੇ ਸਾਹਿਤ ਸਭਾਵਾਂ ਨੂੰ ਨੁਮਾਇੰਦਗੀ ਦੇਣ ਦੇ ਉਦੇਸ਼ ਨਾਲ਼, ਸੋਸ਼ਲ ਮੀਡੀਆ ਰਾਹੀਂ, ਸਰੀ ਦੀਆਂ ਸਾਹਿਤ ਸਭਾਵਾਂ ਦੇ ਅਹੁਦੇਦਾਰਾਂ ਨੂੰ, ਪਿਛਲੇ ਦਿਨੀਂ ਇਹ ਅਪੀਲ ਕੀਤੀ ਗਈ ਸੀ ਕਿ ਉਹ, ਆਪੋ-ਆਪਣੀ ਸਭਾ ਦੀ ਕਾਰਗੁਜ਼ਾਰੀ ਤੇ ਇਤਿਹਾਸ ਬਾਰੇ…

Read More

23ਨਵੰਬਰ ਬਰਸੀ ਦਿਨ  ਤੇ ਵਿਸ਼ੇਸ਼- ਪੰਜਾਬੀ ਦੇ ਮਹਾਨ ਵਿਦਵਾਨ ਭਾਈ ਕਾਹਨ ਸਿੰਘ ਨਾਭਾ

ਵੀਹਵੀਂ ਸਦੀ ਦੇ ਪ੍ਰਮੁੱਖ ਵਿਦਵਾਨ ਕੋਸ਼ਕਾਰ, ਟੀਕਾਕਾਰ, ਛੰਦ ਸ਼ਾਸਤਰੀ ਅਤੇ ਸਫ਼ਰਨਾਮਾਕਾਰ ਭਾਈ ਕਾਹਨ ਸਿੰਘ ਨਾਭਾ  ਦਾ ਜਨਮ ਉਨਾਂ ਦੇ ਨਾਨਕੇ ਘਰ ਰਿਆਸਤ ਪਟਿਆਲਾ ਦੇ ਪਿੰਡ ਬਨੇਰਾ ਖੁਰਦ ਵਿਚ ਮਾਤਾ ਹਰਿ ਕੌਰ ਦੀ ਕੁੱਖੋਂ 30 ਅਗਸਤ 1861 ਈਂ ਨੂੰ ਹੋਇਆ। ਵਿਦਵਤਾ ਦੇ ਅਜਿਹੇ ਸਜੀਵ ਤੇ ਸਾਕਾਰ ਸਰੂਪ ਕਿਸੇ ਕੌਮ ਨੂੰ ਕਦੇ ਕਦਾਈ ਹੀ ਨਸੀਬ ਹੋਇਆ ਕਰਦੇ ਹਨ। ਸਾਹਿਤ ਅਤੇ ਧਾਰਮਿਕ ਖੇਤਰ ‘ਚ ਆਪਣੇ ਵਿਲੱਖਣ ਯੋਗਦਾਨ ਸਦਕਾ ਉਨ੍ਹਾਂ ਦਾ ਨਾਂਅ ਪੰਜਾਬੀ ਜਗਤ ਵਿਚ ਸ਼ਿਰੋਮਣੀ ਵਿਦਵਾਨਾਂ ਦੀ ਸੂਚੀ ਵਿਚ ਪਹਿਲੇ ਨੰਬਰ ਤੇ ਗਿਣਿਆ ਜਾਂਦਾ ਹੈ। ਆਪ ਦਾ ਪਿਛੋਕੜ ਜਿਲਾ ਬਠਿੰਡਾ ਦੇ ਪਿੰਡ ਪਿੱਥੋਂ ਦੇ ਵਸਨੀਕ ਢਿੱਲੋਂ ਜੱਟ, ਬਾਬਾ ਨੋਧ ਸਿੰਘ ਜੀ ਨਾਲ ਸੰਬੰਧਿਤ ਹੈ ਜੋ ਕਿ ਕਿਸੇ ਸਮੇਂ ਮਹਾਰਾਜਾ ਰਣਜੀਤ ਸਿੰਘ ਦੇ ਮੁਸਾਹਿਬ ਰਹੇ ਹਨ। ਕਾਹਨ ਸਿੰਘ ਨਾਭਾ ਦੇ ਪਿਤਾ ਬਾਬਾ ਨਰਾਇਣ ਆਪਣੇ ਸਮੇਂ ਦੇ ਪ੍ਰਮੁੱਖ ਵਿਦਵਾਨ ਤੇ ਸੰਤ ਪੁਰਸ਼ ਸਨ, ਜਿਨਾ ਲੰਮਾ ਸਮਾਂ ਨਾਭੇ ਦੇ ਇਤਿਹਾਸਕ ਗੁਰ ਅਸਥਾਨ ‘ਡੇਰਾ ਬਾਬਾ ਅਜਪਾਲ ਸਿੰਘ‘ ਵਿਖੇ ਰਹਿਕੇ ਸਿੱਖੀ ਪ੍ਰਚਾਰ ਲਈ ਵੱਡੀ ਸੇਵਾ ਕੀਤੀ। ਇੱਥੇ ਹੀ ਪਿਤਾ ਜੀ ਦੇ ਆਸ਼ੀਰਵਾਦ ਨਾਲ ਭਾਈ ਕਾਹਨ ਸਿੰਘ ਨਾਭਾ ਨੇ ਉਸ ਮੌਕੇ ਦੇ ਪ੍ਰਸਿੱਧ ਵਿਦਵਾਨਾਂ ਭਾਈ ਭੂਪ ਸਿੰਘ, ਭਾਈ ਰਾਮ, ਭਾਈ ਭਗਵਾਨ ਸਿੰਘ ਦੁੱਗ, ਜਵਾਹਰ ਸਿੰਘ, ਪੰਡਿਤ ਸ਼੍ਰੀਧਰ, ਬੰਸੀਧਰ, ਭਾਈ ਵੀਰ ਸਿਘੰ ਜਲਾਲਕੇ, ਬਾਵਾ ਕਲਿਆਣ ਦਾਸ ਅਤੇ ਮਹੰਤ ਗਜਾ ਸਿੰਘ ਆਦਿ ਦੇਸੀ ਵਿਦਵਾਨਾਂ ਪਾਸੋਂ ਵੱਖ ਵੱਖ ਵਿਸ਼ਿਆਂ ‘ਚ ਬਹੁ–ਪੱਖੀ ਵਿਦਿਆ ਹਾਸਿਲ ਕੀਤੀ। ਦਿੱਲੀ ਅਤੇ ਲਖਨਊ ਦੇ ਵਿਦਵਾਨਾਂ ਪਾਸੋਂ ਫਾਰਸੀ ਦੀ ਸਿੱਖਿਆ ਗ੍ਰਹਿਣ ਕੀਤੀ। ਆਪ ਨੂੰ ਸੈਰ, ਬਾਗਬਾਨੀ ਅਤੇ ਸ਼ਿਕਾਰ ਤੋਂ ਇਲਾਵਾ ਸੰਗੀਤ ਦਾ ਵੀ ਬੇਹੱਦ ਸ਼ੌਕ ਸੀ। ਲਾਹੌਰ ਵਿਖੇ ਓਰੀਐਂਟਲ ਕਾਲਿਜ ਦੇ ਪ੍ਰੋਫੈਸਰ ਗੁਰਮੁਖ ਸਿੰਘ ਦੀ ਸੁਚੱਜੀ ਸੰਗਤ ਵਿਚ ਰਹਿੰਦਿਆਂ, ਆਪ ਦੀ ਰੁਚੀ ਸਮਾਜ ਸੁਧਾਰ ਅਤੇ ਧਰਮ ਅਧਿਐਨ ਲਈ ਹੋਰ ਪਰਿਪੱਕ ਹੋਈ। ਜਵਾਨੀ ਦੀ ਉਮਰੇ ਵਿਦਿਆ ਦੇ ਸਾਗਰ ਬਣਕੇ ਜਦੋਂ ਭਾਈ ਸਾਹਿਬ ਨਾਲੋਂ ਆਕੇ ਮਹਾਰਾਜਾ ਹੀਰਾ ਸਿੰਘ ਨੂੰ ਮਿਲੇ ਤਾਂ ਉਹ ਆਪਦੀ ਸੂਝ ਤੇ ਵਿਦਿਆ ਤੋਂ ਏਨੇ ਪ੍ਰਭਾਵਿਤ ਹੋਏ ਕਿ ਝੱਟ ਭਾਈ ਸਾਹਿਬ ਨੂੰ ਆਪਣਾ ਮੁਸਾਹਿਬ ਬਣਾ ਲਿਆ ਤੇ ਬਾਅਦ ਵਿੱਚ ਆਪ ਨੇ ਰਾਜਕੁਮਾਰ ਰਿਪੁਦਮਨ ਸਿੰਘ ਦਾ ਨਿਗਰਾਨ ਤੇ ਅਧਿਆਪਕ ਵੀ ਨਿਯੁਕਤ ਕੀਤਾ। ਆਪਣੀ ਵਿਦਵਤਾ ਦੇ ਜਾਦੂ ਨਾਲ ਭਾਈ ਕਾਨ ਸਿੰਘ ਨੇ ਨਾਭਾ ਤੇ ਪਟਿਆਲਾ ਰਿਆਸਤਾਂ ਵਿੱਚ ਕਈ ਉੱਚ ਅਹੁਦਿਆਂ ਤੇ ਰਹਿੰਦਿਆਂ ਨਾਲੋਂ ਨਾਲ ਸਾਹਿਤ ਸਿਰਜਨਾ ਕਰਦਿਆਂ ਮਾਂ ਬੋਲੀ ਪੰਜਾਬੀ ਦੀ ਸੇਵਾ ਲਈ ਵੱਡਾ ਯੋਗਦਾਨ ਪਾਇਆ। ਭਾਈ ਕਾਹਨ ਸਿੰਘ ਦੇ ਇਕਲੌਤੇ ਬੇਟੇ ਭਗਵੰਤ ਸਿੰਘ ਹਰੀ ਅਤੇ ਭਾਈ ਸਾਹਿਬ ਦੀ ਪੋਤ ਨੂੰਹ ਡਾ. ਰਛਪਾਲ ਕੌਰ ਨੇ ਵੀ ਪੰਜਾਬੀ ਸਾਹਿਤ ਸੇਵਾ ਲਈ ਆਪੋ ਆਪਣਾ ਯੋਗਦਾਨ ਪਾਇਆ। ਉਨੀਂਵੀ ਸਦੀ ਦੇ ਅਖੀਰਲੇ ਦਹਾਕੇ ‘ਚ ਲਿਖੇ ਗ੍ਰੰਥ ‘ਰਾਜ ਧਰਮ‘ (1884 ਈ.) ਤੋਂ ਆਪ ਦਾ ਸਾਹਿੱਤਕ ਸਫ਼ਰ ਆਰੰਭ ਹੋਇਆ।  ਇਸੇ ਦੌਰ ‘ਚ ਟੀਕਾ ਜੈਮਨੀ ਅਸਵਮੇਧ, ਨਾਟਕ ਭਾਵਾਰਥ ਦੀ ਪਿਕਾ ਤੇ ਟੀਕਾ ਵਿਸ਼ਨੂੰ ਪੁਰਾਣ ਆਦਿ ਇਸੇ ਦੌਰ ਦੀਆਂ ਕੁਝ ਹੋਰ ਮਹੱਤਵਪੂਰਣ ਰਚਨਾਵਾਂ ਹਨ। ਉਸ ਵੇਲੇ ਦੀ ਜਾਗ੍ਰਿਤ ਸਿੱਖ ਚੇਤਨਾ ਦੇ ਪ੍ਰਭਾਵ ਅਧੀਨ ਆਪ ਦੀ ਸਾਹਿਤ ਰਚਨਾ ਦਾ ਦੂਜਾ ਦੌਰ ਆਰੰਭ ਹੁੰਦਾ ਹੈ। ਉਨਾ ਦੇ ਦਿਲ ਵਿੱਚ ਤਾਂਘ ਪੈਦਾ ਹੋਈ ਕਿ ਸਿੱਖੀ ਦੀ ਨਿਰੋਲਤਾ  ਜਾਂ ਇਸਦੀ ਸੁਤੰਤਰ ਸਖਸ਼ੀਅਤ ਨੂੰ ਉਜਾਗਰ ਕੀਤਾ ਜਾਵੇ। ਸਿੱਖ ਧਰਮ ਦੀਆਂ ਸਾਰੀਆਂ ਰੀਤੀਆਂ ਇਕਸਾਰ ਹੋਣ, ਸਿੱਖ ਧਰਮ ਤੇ ਇਤਿਹਾਸ ਨੂੰ ਵਹਿਮਾਂ ਭਰਮਾਂ ਤੋਂ ਨਿਖੇੜਿਆ ਜਾਵੇ, ਸਿੱਖ ਧਰਮ ਦੀਆਂ ਪੁਸਤਕਾਂ ਤਤਕਾਲੀ ਮਿਆਰਾਂ ਤੇ ਪੂਰੀਆਂ ਉਤਰਨ ਵਾਲੀਆ ਹੋਣ ਆਦਿ, ਵਰਗੀਆਂ ਸਿਧਾਂਤਕ ਤੇ ਸਾਹਿੱਤਕ ਸਮੱਸਿਆਵਾਂ ਦੇ ਹੱਲ ਲਈ ਆਪ ਨੇ ‘ਹਮ ਹਿੰਦੂ ਨਹੀਂ‘, ਗੁਰੁਮਤ ਪ੍ਰਭਾਕਰ, ਗੁਰਮਤ ਸੁਧਾਕਰ, ਸੱਦ ਕਾ ਪਰਮਾਰਥ, ਅਤੇ ਗੁਰੁ ਗਿਰਾ ਕਸੌਟੀ ਵਰਗੀਆਂ ਅਨਮੋਲ ਪੁਸਤਕਾਂ ਦੀ ਰਚਨਾ ਕੀਤੀ। ਜਿਸ ਸਦਕਾ ਉਸ ਸਮੇਂ ਦੀਆਂ ਸੁਧਾਰਕ ਸਿੱਖ ਲਹਿਰਾਂ ਦੇ ਵਿਦਵਾਨ ਆਪ ਦੇ ਬੇਹੱਦ ਕਦਰਦਾਨ ਬਣ ਚੁੱਕੇ ਸਨ। ਨਾਭਾ ਅਤੇ ਪਟਿਆਲਾ ਰਿਆਸਤ ਦੇ ਆਪਸੀ ਝਗੜਿਆਂ ਨੂੰ ਮਿਟਾਉਣ ਲਈ ਕਾਹਨ ਸਿੰਘ ਨਾਭਾ ਜੀਵਨ ਭਰ ਯਤਨਸ਼ੀਲ ਰਹੇ। ਮਹਾਰਾਜਾ ਹੀਰਾ ਸਿੰਘ ਨੇ ਆਪ ਦਾ  ਨਾਮ ਨੀਤੀ ਜੀ ਰੱਖਿਆ ਹੋਇਆ ਸੀ। ਉਸ ਸਮੇਂ ਦੇ ਫੂਲਕੀਆਂ ਰਿਆਸਤਾਂ ਦੇ ਪੁਲੀਟੀਕਲ ਏਜੰਟ ਕਰਨਲ ਡਨਲਪ ਸਮਿੱਥ ਆਪ ਦੀ ਸੂਝ–ਬੂਝ ਅਤੇ ਵਫ਼ਾਦਾਰੀ ਦੇ ਬੇਹੱਦ ਕਦਰਦਾਨ ਅਤੇ ਆਪ ਦੇ ਪਰਮ ਮਿੱਤਰ ਸਨ। ਮਿਸਟਰ ਮੈਕਸ ਆਰਥਰ ਮੈਕਾਲਫ਼ ਵਰਗੇ ਅੰਗਰੇਜ਼ ਸੱਜਣ ਨੂੰ ਸਿੱਖ ਧਰਮ ਤੇ ਇਤਿਹਾਸ ਤੋਂ ਜਾਣੂ ਕਰਾਕੇ ‘ਸਿੱਖ ਰਿਲੀਜਨ‘ ਵਰਗਾ ਅੰਗਰੇਜ਼ੀ ਭਾਸ਼ਾ ‘ਚ ਅਨੁਪਮ ਗ੍ਰੰਥ ਲਿਖਾਉਣਾ ਆਪ ਦੀ ਸੁਯੋਗਤਾ ਸੀ। ਆਪ ਨੇ ਉਮਰ ਭਰ ਦਰਜਨਾਂ ਪੁਸਤਕਾਂ ਦੀ ਰਚਨਾ ਕੀਤੀ। ਭਾਈ ਸਾਹਿਬ ਵੱਲੋਂ ਸੰਪਾਦਿਤ ਕੋਸ਼ ‘ਅਨੇਕਾਰਥ ਕੋਸ਼‘ ਤੇ ‘ਨਾਮਮਾਲਾ ਕੋਸ਼‘ ਨਾਲ ਜਿਥੇ ਪੰਜਾਬੀ ਸਾਹਿਤ ਪ੍ਰੇਮੀਆਂ ਨੂੰ ਹਿੰਦੀ ਤੇ ਬ੍ਰਜ ਭਾਸ਼ਾ ਦੇ ਕਾਵਯ ਗ੍ਰੰਥਾਂ ਦੇ ਸ਼ਬਦਾਰਥ ਸਮਝਣ ਵਿੱਚ ਆਸਾਨੀ ਹੋਈ, ਉਥੇ ‘ਗੁਰਛੰਦ ਦਿਵਾਕਰ‘ ਤੇ ਗੁਰੁਸ਼ਬਦਾਲੰਕਾਰ‘ ਵਰਗੀਆਂ ਪੁਸਤਕਾਂ ਦੀ ਰਚਨਾ ਨਾਲ ਆਪ ਮਹਾਨ ਛੰਦ ਸ਼ਾਸਤਰੀ ਅਤੇ ਅਲੰਕਾਰ ਸ਼ਾਸਤਰੀ ਵਜੋਂ ਸਥਾਪਿਤ ਹੋਏ। ਆਪਣੀ ਜੀਵਨ ਭਰ ਦੀ ਤਪੱਸਿਆ ਦਾ ਫਲ ‘ਗੁਰੂਸ਼ਬਦ ਰਤਨਾਕਰ ਮਹਾਨ ਕੋਸ਼‘ ਦੀ ਰਚਨਾ ਕਰਕੇ ਇਹ ਸਿੱਧ ਕੀਤਾ ਕਿ ਮਾਂ ਬੋਲੀ ਪੰਜਾਬੀ ਵਿਚ ਕੋਈ ਵੀ ਵੱਡੇ ਤੋਂ ਵੱਡਾ ਕਾਰਜ ਕੀਤਾ ਜਾ ਸਕਦੈ। ਜੀਵਨ ਭਰ ਮਾਂ ਬੋਲੀ ਪੰਜਾਬੀ ਦੀ ਅਥਾਹ ਸੇਵਾ ਕਰਨ ਵਾਲੇ ਭਾਈ ਕਾਹਨ ਸਿੰਘ ਨਾਭਾ ਨੂੰ ਸਰਵਪੱਖੀ ਵਿਦਵਤਾ ਅਤੇ ਸਰਬਾਂਗੀ ਸਖਸ਼ੀਅਤ ਕਰਕੇ ਸਿੱਖ ਕੌਮ ਵਿੱਚ ‘ਪੰਥ ਰਤਨ‘, ‘ਭਾਈ ਸਾਹਿਬ‘ ਅਤੇ ‘ਸਰਦਾਰ ਬਹਾਦੁਰ‘ ਦੀ ਉਪਾਧੀ ਨਾਲ ਯਾਦ ਕੀਤਾ ਜਾਂਦਾ ਹੈ। ਆਪ 23 ਨਵੰਬਰ 1938 ਈ. ਦੇ ਦਿਨ ਨਾਭੇ ਵਿਖੇ ਇਸ ਫਾਨੀ ਸੰਸਾਰ ਨੂੰ ਹਮੇਸ਼ਾ ਲਈ ਅਲਵਿਦਾ ਕਹਿ ਗਏ। ਅੱਜ ਜ਼ਰੂਰਤ ਹੈ ਕਿ ਉਨਾ ਵੱਲੋਂ ਸੰਚਿਤ ਕੀਤੀ ਵਿਦਿਆ ਬਾਰੇ ਨਵੀਂ ਪਨੀਰੀ ਨੂੰ ਵੱਧ ਤੋਂ ਵੱਧ ਜੋੜਿਆ ਜਾਵੇ ਤਾਂ ਜੋ ਉਨਾ ਵੱਲੋਂ ਆਰੰਭ ਪੰਜਾਬ ਅੰਦਰ ਸ਼ਬਦ ਚਿਤੰਨ ਦਾ ਇਹ ਸਿਲਸਿਲਾ ਨਿਰੰਤਰ ਬਣਿਆ ਰਹੇ। ਡਾ. ਰਵਿੰਦਰ ਕੌਰ ਰਵੀ ਸਾਬਕਾ ਅਸਿਟੈਂਟ ਪ੍ਰੋਫੈਸਰ ਸੰਗੀਤ ਵਿਭਾਗ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

Read More

ਉਰਦੂ ਅਤੇ ਪੰਜਾਬੀ ਦੇ ਨਾਮਵਰ ਸ਼ਾਇਰ ਗੁਰਚਰਨ ਸਿੰਘ ਗਿੱਲ ਮਨਸੂਰ ਨਹੀਂ ਰਹੇ

ਸਰੀ, 19 ਨਵੰਬਰ (ਹਰਦਮ ਮਾਨ)-ਉਰਦੂ ਅਤੇ ਪੰਜਾਬੀ ਦੇ ਨਾਮਵਰ ਸ਼ਾਇਰ ਗੁਰਚਰਨ ਸਿੰਘ ਗਿੱਲ ਮਨਸੂਰ ਅੱਜ ਸਵੇਰੇ ਸਦੀਵੀ ਵਿਛੋੜਾ ਦੇ ਗਏ। ਉਹ 98 ਸਾਲ ਦੇ ਸਨ ਅਤੇ ਪਿਛਲੇ ਲੰਮੇਂ ਸਮੇਂ ਤੋਂ ਸਰੀ ਵਿਖੇ ਰਹਿ ਰਹੇ ਸਨ। ਗੁਰਚਰਨ ਗਿੱਲ ਮਨਸੂਰ  ਬਹੁਤ ਹੀ ਨੇਕ ਇਨਸਾਨ ਅਤੇ ਪੰਜਾਬੀ ਅਤੇ ਉਰਦੂ ਦੇ ਨਾਮਵਰ ਸ਼ਾਇਰ ਸਨ। ਉਹਨਾਂ ਦੇ ਸਦੀਵੀ ਵਿਛੋੜੇ ਉੱਪਰ ਵੈਨਕੂਵਰ ਖੇਤਰ ਦੇ…

Read More

25 ਹਜ਼ਾਰ ਡਾਲਰ ਦਾ ਢਾਹਾਂ ਸਾਹਿਤ ਪੁਰਸਕਾਰ ਦੀਪਤੀ ਬਬੂਟਾ ਨੂੰ

10-10 ਹਜ਼ਾਰ ਡਾਲਰ ਦੇ ਪੁਰਸਕਾਰ ਜਮੀਲ ਅਹਿਮਦ ਪਾਲ ਤੇ ਬਲੀਜੀਤ ਨੂੰ- ਸਰੀ ( ਦੇ ਪ੍ਰ ਬਿ)- ਅੱਜ ਸ਼ਾਮ ਇਥੇ ਨਾਰਥ ਵਿਊ ਗੋਲਫ ਕਲੱਬ ਵਿਖੇ ਢਾਹਾਂ ਸਾਹਿਤ ਪੁਰਸਕਾਰ ਵੰਡ ਸਮਾਰੋਹ ਦੌਰਾਨ 25 ਹਜ਼ਾਰ ਡਾਲਰ ਦਾ ਪਹਿਲਾ ਇਨਾਮ ਕਹਾਣੀਕਾਰਾ ਦੀਪਤੀ ਬਬੂਟਾ ਦੇ ਕਹਾਣੀ ਸੰਗ੍ਰਿਹ ”ਭੁੱਖ  ਇਊਂ ਸਾਹ ਲੈਂਦੀ ਹੈ” ਨੂੰ ਦਿੱਤਾ ਗਿਆ। ਇਥੇ ਕਰਵਾਏ ਗਏ ਸਮਾਗਮ ਵਿਚ…

Read More

ਸਿਖਿਆ ਅਤੇ ਬਾਲ ਸਾਹਿਤ ਸਬੰਧੀ ਵਿਚਾਰ ਚਰਚਾ ਅਤੇ ਕਵੀ ਦਰਬਾਰ

ਪਠਾਨਕੋਟ ( ਬਾਲਮ)-ਸਭ ਰੰਗ ਸਾਹਿਤ ਸਭਾ ਅਤੇ ਕਲਮਾਂ ਦਾ ਕਾਫ਼ਿਲਾ ਪਠਾਨਕੋਟ ਦੇ ਸਹਿਯੋਗ ਨਾਲ ਪਾਲ ਟੈਕ ਲੋਨ, ਡਲਹੌਜੀ ਰੋਡ ਪਠਾਨਕੋਟ ਵਿਖੇ ਸਿਖਿਆ ਅਤੇ ਬਾਲ ਸਾਹਿਤ ਵਿਚ ਦੂਰੀ ਪ੍ਰਤੀ ਵਿਚਾਰ ਚਰਚਾ ਅਤੇ ਕਵੀ ਦਰਬਾਰ ਦਾ ਆਯੋਜਨ ਕੀਤਾ ਗਿਆ। ਇਸ ਦੀ ਪ੍ਰਧਾਨਗੀ ਪਾਲ ਗੁਰਦਾਸਪੁਰੀ, ਬਿਸ਼ਨਦਾਸ, ਰਾਜ ਗੁਰਦਾਸਪੁਰੀ ਅਤੇ ਅਸ਼ੋਕ ਚਿੱਤਰਕਾਰ ਨੇ ਕੀਤੀ ਜਦੋਂਕਿ ਵਿਸ਼ੇਸ ਮਹਿਮਾਨ ਵਜੋਂ ਬਲਵਿੰਦਰ…

Read More

ਪ੍ਰਿੰਸੀਪਲ ਪਰਮਿੰਦਰ ਕੌਰ ਖਹਿਰਾ ਦਾ ਨਾਵਲ ‘ਬਾਗੀ ਘਰਾਂ ਦੀ ਚੁੱਪ’ ਲੋਕ ਅਰਪਣ

ਪ੍ਰੈਸ ਕਲੱਬ ਚੋਹਲਾ ਸਾਹਿਬ ਅਤੇ ਉੱਘੀਆਂ ਸਖਸ਼ੀਅਤਾਂ ਨੇ ਭਰੀ ਹਾਜ਼ਰੀ – ਰਾਕੇਸ਼ ਨਈਅਰ ਚੋਹਲਾ ਸਾਹਿਬ/ਤਰਨਤਾਰਨ,11 ਨਵੰਬਰ – ਉੱਘੀ ਲੇਖਿਕਾ ਪ੍ਰਿੰਸੀਪਲ ਪਰਮਿੰਦਰ ਕੌਰ ਖਹਿਰਾ ਦੀ ਤੀਜੀ ਪੁਸਤਕ (ਨਾਵਲ) ‘ਬਾਗੀ ਘਰਾਂ ਦੀ ਚੁੱਪ’ ਨੂੰ ਪ੍ਰੈਸ ਕਲੱਬ ਚੋਹਲਾ ਸਾਹਿਬ ਅਤੇ ਹੋਰ ਨਾਮਵਰ ਸ਼ਖਸ਼ੀਅਤਾਂ ਵੱਲੋਂ ਦੇਸ਼ ਭਗਤ ਗ਼ਦਰੀ ਬਾਬਾ ਸੁੱਚਾ ਸਿੰਘ ਯਾਦਗਾਰੀ ਹਾਲ ਚੋਹਲਾ ਸਾਹਿਬ ਵਿਖੇ ਲੋਕ ਅਰਪਣ ਕੀਤਾ…

Read More