
ਗ਼ਜ਼ਲ ਮੰਚ ਸਰੀ ਵੱਲੋਂ ਕੁਲਵਿੰਦਰ ਖਹਿਰਾ ਦੀ ਪੁਸਤਕ ‘ਹਨੇਰੇ ਦੀ ਤਲੀ ਤੇ’ ਰਿਲੀਜ਼
ਸਰੀ, 15 ਜਨਵਰੀ (ਹਰਦਮ ਮਾਨ)-ਗ਼ਜ਼ਲ ਮੰਚ ਸਰੀ ਦੀ ਸਾਲ 2024 ਦੀ ਪਹਿਲੀ ਮੀਟਿੰਗ ਮੰਚ ਦੇ ਪ੍ਰਧਾਨ ਅਤੇ ਨਾਮਵਰ ਸ਼ਾਇਰ ਜਸਵਿੰਦਰ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਬੀਤੇ ਸਾਲ ਮੰਚ ਵੱਲੋਂ ਕੀਤੀਆਂ ਗਈਆਂ ਸਰਗਰਮੀਆਂ ਦਾ ਲੇਖਾ ਜੋਖਾ ਕੀਤਾ ਗਿਆ। ਮੰਚ ਦੇ ਜਨਰਲ ਸਕੱਤਰ ਦਵਿੰਦਰ ਗੌਤਮ ਨੇ ਪਿਛਲੇ ਸਾਲ ਮੰਚ ਵੱਲੋਂ ਕਰਵਾਏ ਗਏ ਸਾਹਿਤਕ ਪ੍ਰੋਗਰਾਮਾਂ ਉੱਪਰ ਤਸੱਲੀ ਪ੍ਰਗਟ ਕਰਦਿਆਂ…