Sep 23, 2026

Month: September 2026

ਅੰਮ੍ਰਿਤਸਰ:-07 ਸਤੰਬਰ-ਯੂਰਪ ਦੌਰੇ ਦੌਰਾਨ ਨਿਹੰਗ ਸਿੰਘਾਂ ਦੀ ਸਿਰਮੌਰ ਸੰਸਥਾ ਸ਼ੋਮਣੀ ਪੰਥ ਅਕਾਲੀ ਬੁੱਢਾ ਦਲ ਦੇ 14ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਅਕਾਲੀ ਬਾਬਾ ਬਲਬੀਰ ਸਿੰਘ 96 ਕਰੋੜੀ ਪਾਵਨ ਹਾਜ਼ਰੀ ਵਿੱਚ ਗੁਰਦੁਆਰਾ ਸਿੰਘ ਸਭਾ ਨੋਵੇਲਾਰਾ, ਇਟਲੀ ਵਿਖੇ ਸ਼ਸਤਰ ਦਰਸ਼ਨ ਸਮਾਗਮ ਬੜੀ ਸ਼ਰਧਾ, ਉਤਸ਼ਾਹ ਅਤੇ ਚੜ੍ਹਦੀ ਕਲਾ ਨਾਲ ਸੰਪੰਨ ਹੋਇਆ। ਇਸ ਇਤਿਹਾਸਕ ਮੌਕੇ ’ਤੇ ਇਟਲੀ ਦੇ ਵੱਖ ਵੱਖ ਸ਼ਹਿਰਾਂ ਅਤੇ ਇਲਾਕਿਆਂ ਤੋਂ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਪਹੁੰਚ ਕੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ, ਸਾਹਿਬਜ਼ਾਦਾ ਬਾਬਾ ਫਤਿਹ ਸਿੰਘ ਜੀ, ਬਾਬਾ ਬੰਦਾ ਸਿੰਘ ਬਹਾਦਰ ਜੀ, ਅਕਾਲੀ ਬਾਬਾ ਫੂਲਾ ਸਿੰਘ ਜੀ ਅਤੇ ਬਾਬਾ ਦੀਪ ਸਿੰਘ ਜੀ ਨਾਲ ਸਬੰਧਤ ਪਾਵਨ ਇਤਿਹਾਸਕ ਸ਼ਸਤਰਾਂ ਦੇ ਦਰਸ਼ਨ ਕੀਤੇ। ਸੰਗਤਾਂ ਨੇ ਬੜੀ ਸ਼ਰਧਾ ਅਤੇ ਇਕਾਗਰਤਾ ਨਾਲ ਪੰਥ ਪਾਤਸ਼ਾਹ ਜੀ ਦੇ ਗੁਰਮਤਿ, ਸਿੱਖ ਇਤਿਹਾਸ, ਸ਼ਸਤਰ ਪਰੰਪਰਾ ਅਤੇ ਖਾਲਸਾ ਪੰਥ ਦੀ ਮਹਾਨ ਵਿਰਾਸਤ ਸਬੰਧੀ ਵਿਚਾਰ ਸਰਵਣ ਕੀਤੇ। ਪੂਰਾ ਸਮਾਗਮ ਜੈਕਾਰਿਆਂ, ਗੁਰੂ ਪ੍ਰਤੀ ਅਟੁੱਟ ਸ਼ਰਧਾ ਅਤੇ ਪੰਥਕ ਜਜ਼ਬੇ ਨਾਲ ਭਰਪੂਰ ਰਿਹਾ। ਇਸ ਮੌਕੇ ਉਨ੍ਹਾਂ ਦੇ ਨਾਲ ਜਥੇਦਾਰ ਗੁਰਚਰਨ ਸਿੰਘ ਜੀ ਸ੍ਰੀ ਅਨੰਦਪੁਰ ਸਾਹਿਬ, ਬਾਬਾ ਜਸਵਿੰਦਰ ਸਿੰਘ ਯੂ.ਐਸ.ਏ, ਯੂਰਪ ਦੀ ਪ੍ਰਮੁੱਖ ਸਿੱਖ ਸ਼ਖ਼ਸੀਅਤ ਭਾਈ ਰਣਜੀਤ ਸਿੰਘ ਮਸੂਤਾ ਸਵੀਜ਼ਰਲਂੈਡ, ਸਿੱਖ ਯੂਥ ਸਵੀਜ਼ਰਲੈਂਡ ਦੇ ਫਾਉਂਡਰ ਭਾਈ ਕਰਨਵੀਰ ਸਿੰਘ ਸਮੇਤ ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ। ਇਸ ਵਿਲੱਖਣ ਸਮਾਗਮ ਨੇ ਇਟਲੀ ਦੀਆਂ ਸੰਗਤਾਂ ਨੂੰ ਸਿੱਖ ਕੌਮ ਦੀ ਅਮੋਲਕ ਇਤਿਹਾਸਕ ਵਿਰਾਸਤ ਨਾਲ ਜੁੜਨ ਅਤੇ ਪਾਵਨ ਸ਼ਸਤਰਾਂ ਦੇ ਦਰਸ਼ਨ ਕਰਨ ਦਾ ਅਨਮੋਲ ਸੁਭਾਗ ਪ੍ਰਦਾਨ ਕੀਤਾ। ਗੁਰੂ ਸਾਹਿਬ ਜੀ ਸਮੂਹ ਸੰਗਤਾਂ, ਪ੍ਰਬੰਧਕਾਂ ਅਤੇ ਸੇਵਾਦਾਰਾਂ ਉੱਤੇ ਆਪਣੀ ਮੇਹਰ ਭਰੀ ਨਜ਼ਰ ਬਣਾਈ ਰੱਖਣ ਅਤੇ ਸਮੂਹ ਸੰਗਤ ਨੂੰ ਗੁਮਤਿ ਨਾਲ ਜੁੜ ਕੇ ਪੰਥ ਦੀ ਚੜ੍ਹਦੀਕਲਾ ਲਈ ਸੇਵਾ ਦਾ ਬਲ ਬਖਸ਼ਣ।