Headlines

‘ਆਪ’ ਦੇ ਲੋਕ ਸਭਾ ਮੈਂਬਰ ਪੰਜਾਬ ਦੀ ਆਵਾਜ਼ ਬੁਲੰਦ ਕਰਨਗੇ: ਭਗਵੰਤ ਮਾਨ

ਚੰਡੀਗੜ੍ਹ, 25 ਜੂਨ ਮੁੱਖ ਮੰਤਰੀ ਭਗਵੰਤ ਮਾਨ ਨੇ ‘ਆਪ’ ਦੇ ਨਵੇਂ ਚੁਣੇ ਗਏ ਸੰਸਦ ਮੈਂਬਰਾਂ ਗੁਰਮੀਤ ਸਿੰਘ ਮੀਤ ਹੇਅਰ, ਮਲਵਿੰਦਰ ਸਿੰਘ ਕੰਗ ਤੇ ਡਾ. ਰਾਜਕੁਮਾਰ ਚੱਬੇਵਾਲ ਨੂੰ ਅੱਜ ਹਲਫ਼ ਲੈਣ ਮਗਰੋਂ ਅਧਿਕਾਰਤ ਤੌਰ ’ਤੇ ਸੰਸਦ ਮੈਂਬਰ ਬਣਨ ਦੀ ਵਧਾਈ ਦਿੱਤੀ ਹੈ। ਸ੍ਰੀ ਮਾਨ ਨੇ ਕਿਹਾ ਕਿ ‘ਆਪ’ ਦੇ ਤਿੰਨੋਂ ਸੰਸਦ ਮੈਂਬਰ ਬਹੁਤ ਹੀ ਤਜਰਬੇਕਾਰ ਹਨ।…

Read More

ਪੰਜਾਬ ਦੇ ਸੰਸਦ ਮੈਂਬਰਾਂ ਨੇ ਪੰਜਾਬੀ ਵਿੱਚ ਹਲਫ਼ ਲਿਆ

‘ਇਨਕਲਾਬ ਜ਼ਿੰਦਾਬਾਦ, ਜੈ ਜਵਾਨ, ਜੈ ਕਿਸਾਨ’ ਦਾ ਨਾਅਰਾ ਕੀਤਾ ਬੁਲੰਦ ਚੰਡੀਗੜ੍ਹ, 25 ਜੂਨ ਅਠਾਰ੍ਹਵੀਂ ਲੋਕ ਸਭਾ ਦੇ ਪਹਿਲੇ ਇਜਲਾਸ ਦੇ ਦੂਜੇ ਦਿਨ ਅੱਜ ਹੇਠਲੇ ਸਦਨ ਵਿੱਚ ਪੰਜਾਬੀ ਮਾਂ-ਬੋਲੀ ਦੀ ਗੂੰਜ ਸੁਣਾਈ ਦਿੱਤੀ। ਪੰਜਾਬ ਦੇ 12 ਲੋਕ ਸਭਾ ਮੈਂਬਰਾਂ ਨੇ ਪੰਜਾਬੀ ਵਿੱਚ ਸਹੁੰ ਚੁੱਕੀ। ਚੰਡੀਗੜ੍ਹ ਤੋਂ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਵੀ ਲੰਘੇ ਦਿਨ ਪੰਜਾਬੀ ਵਿਚ…

Read More

ਸ਼੍ਰੋਮਣੀ ਅਕਾਲੀ ਦਲ ਦਾ ਅੰਦਰੂਨੀ ਕਲੇਸ਼ ਸਿਖਰ ’ਤੇ ਪੁੱਜਾ

  ਚੰਡੀਗੜ੍ਹ, 25 ਜੂਨ (ਚਰਨਜੀਤ ਭੁੱਲਰ)- ਸ਼੍ਰੋਮਣੀ ਅਕਾਲੀ ਦਲ ਵਿੱਚ ਅੱਜ ਉਦੋਂ ਬਗ਼ਾਵਤ ਸਾਹਮਣੇ ਆ ਗਈ ਜਦੋਂ ਪਾਰਟੀ ਦੇ ਦਰਜਨਾਂ ਸੀਨੀਅਰ ਆਗੂਆਂ ਨੇ ਜਲੰਧਰ ਵਿਚ ਮੀਟਿੰਗ ਕਰ ਕੇ ਲੋਕ ਸਭਾ ਚੋਣਾਂ ’ਚ ਪਾਰਟੀ ਨੂੰ ਮਿਲੀ ਕਰਾਰੀ ਹਾਰ ਦੇ ਹਵਾਲੇ ਨਾਲ ਸੁਖਬੀਰ ਸਿੰਘ ਬਾਦਲ ਤੋਂ ਅਸਤੀਫ਼ਾ ਮੰਗ ਲਿਆ। ਦੂਜੇ ਪਾਸੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ…

Read More

ਪੰਜਾਬ ਸਰਕਾਰ ਨੇ ਪਰਾਲੀ ਸਾੜਨ ਦੇ ਰੁਝਾਨ ਨੂੰ ਰੋਕਣ ਲਈ 500 ਕਰੋੜ ਰੁਪਏ ਦੀ ਯੋਜਨਾ ਉਲੀਕੀ: ਖੁੱਡੀਆਂ

ਚੰਡੀਗੜ੍ਹ, 26 ਜੂਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਵਿੱਚ ਫ਼ਸਲੀ ਰਹਿੰਦ-ਖੂੰਹਦ ਸਾੜਨ ਦੇ ਰੁਝਾਨ ਨੂੰ ਪੂਰੀ ਤਰ੍ਹਾਂ ਨਾਲ ਰੋਕਣ ਲਈ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਝੋਨੇ ਦੀ ਕਟਾਈ ਦੇ ਸੀਜ਼ਨ-2024 ਦੌਰਾਨ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਮਸ਼ੀਨਰੀ ਅਤੇ ਹੋਰ ਸਹੂਲਤਾਂ ਦੇਣ ਲਈ 500 ਕਰੋੜ ਰੁਪਏ ਦੀ ਯੋਜਨਾ ਬਣਾਈ…

Read More

ਨਿਰਮਾਣ ਕਮੇਟੀ ਦੇ ਚੇਅਰਮੈਨ ਨੇ ਰਾਮ ਮੰਦਰ ’ਚ ਪਾਣੀ ਭਰਨ ਦੇ ਦੋਸ਼ ਨਕਾਰੇ

ਅਯੁੱਧਿਆ, 25 ਜੂਨ ਰਾਮ ਮੰਦਰ ਨਿਰਮਾਣ ਕਮੇਟੀ ਦੇ ਚੇਅਰਮੈਨ ਨ੍ਰਿਪੇਂਦਰ ਮਿਸ਼ਰਾ ਨੇ ਮੰਦਰ ਦੇ ਪੁਜਾਰੀ ਵੱਲੋਂ ਪਾਵਨ ਅਸਥਾਨ ਵਿੱਚ ਪਾਣੀ ਭਰਨ ਦੇ ਲਾਏ ਗਏ ਦੋਸ਼ ਨਕਾਰ ਦਿੱਤੇ ਹਨ। ਉਨ੍ਹਾਂ ਕਿਹਾ, ‘‘ਇੱਥੇ ਪਾਣੀ ਦੀ ਕੋਈ ਲੀਕੇਜ ਨਹੀਂ ਹੋਈ। ਬਿਜਲੀ ਦੀਆਂ ਤਾਰਾਂ ਲਈ ਪਾਈਆਂ ਗਈਆਂ ਪਾਈਪਾਂ ਰਾਹੀਂ ਮੀਂਹ ਦਾ ਪਾਣੀ ਹੇਠਾਂ ਆਇਆ। ਮੈਂ ਖੁਦ ਮੰਦਰ ਦੀ ਇਮਾਰਤ…

Read More

ਐਮਰਜੈਂਸੀ ਲਾਉਣ ਵਾਲਿਆਂ ਨੂੰ ਸੰਵਿਧਾਨ ਨਾਲ ਮੋਹ ਜਤਾਉਣ ਦਾ ਹੱਕ ਨਹੀਂ: ਮੋਦੀ

ਨਵੀਂ ਦਿੱਲੀ/ਭੋਪਾਲ, 25 ਜੂਨ ਪ੍ਰਧਾਨ ਮੰਤਰੀ ਨਰਿੰਦਰ ਨੇ ਅੱਜ ਕਾਂਗਰਸ ’ਤੇ ਤਿੱਖਾ ਸ਼ਬਦੀ ਹਮਲਾ ਬੋਲਦਿਆਂ ਕਿਹਾ ਕਿ ਐਮਰਜੈਂਸੀ ਲਾਉਣ ਵਾਲਿਆਂ ਨੂੰ ਸੰਵਿਧਾਨ ਪ੍ਰਤੀ ਮੋਹ ਜਤਾਉਣ ਦਾ ਕੋਈ ਹੱਕ ਨਹੀਂ ਹੈ। ਐਮਰਜੈਂਸੀ ਲਾਏ ਜਾਣ ਦੀ 49ਵੀਂ ਬਰਸੀ ਸਬੰਧੀ ਕਰਵਾਏ ਇੱਕ ਪ੍ਰੋਗਰਾਮ ਦੌਰਾਨ ਭਾਜਪਾ ਦੀ ਸੀਨੀਅਰ ਲੀਡਰਸ਼ਿਪ ਵੱਲੋਂ ਕਾਂਗਰਸ ’ਤੇ ਤਿੱਖੇ ਹਮਲੇ ਕੀਤੇ ਗਏ ਅਤੇ ਦੋ ਮੁੱਖ…

Read More

ਓਮ ਬਿਰਲਾ ਲੋਕ ਸਭਾ ਦੇ ਸਪੀਕਰ ਚੁਣੇ, ਸਦਨ ’ਚ ਮੋਦੀ ਤੇ ਰਾਹੁਲ ਨੇ ਮਿਲਾਇਆ ਹੱਥ

ਨਵੀਂ ਦਿੱਲੀ, 26 ਜੂਨ ਭਾਜਪਾ ਦੇ ਸੰਸਦ ਮੈਂਬਰ ਓਮ ਬਿਰਲਾ ਨੂੰ ਅੱਜ ਜ਼ੁਬਾਨੀ ਵੋਟਾਂ ਰਾਹੀਂ ਲੋਕ ਸਭਾ ਦਾ ਸਪੀਕਰ ਚੁਣ ਲਿਆ ਗਿਆ। ਉਹ ਦੂਜੀ ਵਾਰ ਇਹ ਜ਼ਿੰਮੇਵਾਰੀ ਸੰਭਾਲ ਰਹੇ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਪੀਕਰ ਦੇ ਅਹੁਦੇ ਲਈ ਸ੍ਰੀ ਬਿਰਲਾ ਦੇ ਨਾਂ ਦਾ ਪ੍ਰਸਤਾਵ ਰੱਖਿਆ, ਜਿਸ ਦੀ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਤਾਈਦ ਕੀਤੀ।…

Read More

ਜੇ ਸੜਕਾਂ ਦੀ ਹਾਲਤ ਠੀਕ ਨਹੀਂ ਤਾਂ ਵਾਹਨ ਚਾਲਕਾਂ ਤੋਂ ਟੌਲ ਨਾ ਵਸੂਲਿਆ ਜਾਵੇ: ਗਡਕਰੀ

ਨਵੀਂ ਦਿੱਲੀ, 26 ਜੂਨ ਕੇਂਦਰੀ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨੇ ਕਿਹਾ ਹੈ ਕਿ ਜੇ ਸੜਕਾਂ ਦੀ ਹਾਲਤ ਠੀਕ ਨਹੀਂ ਹੈ ਤਾਂ ਹਾਈਵੇਅ ਚਲਾਉਣ ਵਾਲੀਆਂ ਏਜੰਸੀਆਂ ਨੂੰ ਵਾਹਨ ਚਾਲਕਾਂ ਤੋਂ ਟੌਲ ਨਹੀਂ ਵਸੂਲਣਾ ਚਾਹੀਦਾ। ਸ੍ਰੀ ਗਡਕਰੀ ਸੈਟੇਲਾਈਟ ਆਧਾਰਿਤ ਟੌਲ ਕੁਲੈਕਸ਼ਨ ਸਿਸਟਮ ’ਤੇ ਕੌਮਾਂਤਰੀ ਵਰਕਸ਼ਾਪ ਨੂੰ ਸੰਬੋਧਨ ਕਰ ਰਹੇ ਸਨ। ਇਹ ਪ੍ਰਣਾਲੀ ਚਾਲੂ ਵਿੱਤੀ…

Read More

ਦਿੱਲੀ ਸ਼ਰਾਬ ਨੀਤੀ ਮਾਮਲਾ: ਸੀਬੀਆਈ ਨੇ ਕੇਜਰੀਵਾਲ ਨੂੰ ਗ੍ਰਿਫ਼ਤਾਰ ਕੀਤਾ

ਨਵੀਂ ਦਿੱਲੀ, 26 ਜੂਨ ਸੀਬੀਆਈ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਆਬਕਾਰੀ ਘਪਲੇ ਮਾਮਲੇ ਵਿੱਚ ਗ੍ਰਿਫ਼ਤਾਰ ਕਰ ਲਿਆ ਹੈ। ਇਸ ਤੋਂ ਪਹਿਲਾਂ ਦਿੱਲੀ ਦੀ ਅਦਾਲਤ ਨੇ ਸੀਬੀਆਈ ਨੂੰ ਕੇਜਰੀਵਾਲ ਨੂੰ ਗ੍ਰਿਫ਼ਤਾਰ ਕਰਨ ਦੀ ਇਜਾਜ਼ਤ ਦੇ ਦਿੱਤੀ ਸੀ। ਅੱਜ ਮੁੱਖ ਮੰਤਰੀ ਨੂੰ ਤਿਹਾੜ ਜੇਲ੍ਹ ਪ੍ਰਸ਼ਾਸਨ ਨੇ ਵਿਸ਼ੇਸ਼ ਜੱਜ ਅਮਿਤਾਭ ਰਾਵਤ ਦੇ ਸਾਹਮਣੇ ਪੇਸ਼ ਕੀਤਾ,…

Read More

ਜੰਮੂ-ਕਸ਼ਮੀਰ: ਸੁਰੱਖਿਆ ਬਲਾਂ ਨਾਲ ਮੁਕਾਬਲੇ ’ਚ ਜੈਸ਼-ਏ-ਮੁਹੰਮਦ ਦੇ ਤਿੰਨ ਸ਼ੱਕੀ ਦਹਿਸ਼ਤਗਰਦ ਹਲਾਕ

ਮੁਕਾਬਲੇ ਵਾਲੀ ਥਾਂ ਤੋਂ ਹਥਿਆਰ ਤੇ ਗੋਲੀਸਿੱਕਾ ਬਰਾਮਦ ਭੱਦਰਵਾਹ/ਜੰਮੂ, 26 ਜੂਨ ਜੰਮੂ-ਕਸ਼ਮੀਰ ਦੇ ਡੋਡਾ ਜ਼ਿਲ੍ਹੇ ਅਧੀਨ ਪੈਂਦੇ ਜੰਗਲੀ ਖੇਤਰ ਵਿੱਚ ਤਲਾਸ਼ੀ ਮੁਹਿੰਮ ਦੌਰਾਨ ਅੱਜ ਸੁਰੱਖਿਆ ਬਲਾਂ ਨਾਲ ਮੁਕਾਬਲੇ ਦੌਰਾਨ ਤਿੰਨ ਦਹਿਸ਼ਤਗਰਦ ਮਾਰੇ ਗਏ ਜਿਨ੍ਹਾਂ ਦੇ ਪਾਕਿਸਤਾਨ ਅਧਾਰਿਤ ਦਹਿਸ਼ਤੀ ਗੁੱਟ ਜੈਸ਼-ਏ-ਮੁਹੰਮਦ ਨਾਲ ਜੁੜੇ ਨਾਲ ਜੁੜੇ ਹੋਣ ਦਾ ਖ਼ਦਸ਼ਾ ਹੈ। ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਪਹਾੜੀ ਜ਼ਿਲ੍ਹੇ…

Read More