ਓਮ ਬਿਰਲਾ ਲੋਕ ਸਭਾ ਦੇ ਸਪੀਕਰ ਚੁਣੇ, ਸਦਨ ’ਚ ਮੋਦੀ ਤੇ ਰਾਹੁਲ ਨੇ ਮਿਲਾਇਆ ਹੱਥ
ਨਵੀਂ ਦਿੱਲੀ, 26 ਜੂਨ ਭਾਜਪਾ ਦੇ ਸੰਸਦ ਮੈਂਬਰ ਓਮ ਬਿਰਲਾ ਨੂੰ ਅੱਜ ਜ਼ੁਬਾਨੀ ਵੋਟਾਂ ਰਾਹੀਂ ਲੋਕ ਸਭਾ ਦਾ ਸਪੀਕਰ ਚੁਣ ਲਿਆ ਗਿਆ। ਉਹ ਦੂਜੀ ਵਾਰ ਇਹ ਜ਼ਿੰਮੇਵਾਰੀ ਸੰਭਾਲ ਰਹੇ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਪੀਕਰ ਦੇ ਅਹੁਦੇ ਲਈ ਸ੍ਰੀ ਬਿਰਲਾ ਦੇ ਨਾਂ ਦਾ ਪ੍ਰਸਤਾਵ ਰੱਖਿਆ, ਜਿਸ ਦੀ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਤਾਈਦ ਕੀਤੀ।…