ਤਨੇਜਾ ਪਰਿਵਾਰ ਦੇ ਗ੍ਰਹਿ ਵਿਖੇ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ
ਵਿੰਨੀਪੈਗ (ਸ਼ਰਮਾ)- ਬੀਤੇ ਦਿਨ ਤਨੇਜਾ ਪਰਿਵਾਰ ਵਲੋਂ ਆਪਣੇ ਗ੍ਰਹਿ 50 ਰੈਡ ਪਾਈਨ ਡਰਾਈਵ ਸੇਂਟ ਪੌਲ ਵਿੰਨੀਪੈਗ ਵਿਖੇ ਗੁਰੂ ਮਹਾਰਾਜ ਦਾ ਓਟ ਆਸਰਾ ਲੈਂਦਿਆਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ। ਉਪਰੰਤ ਰਾਗੀ ਜਥੇ ਵਲੋਂ ਰਸਭਿੰਨਾ ਕੀਰਤਨ ਕੀਤਾ ਗਿਆ ਤੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ। ਇਸ ਮੌਕੇ ਪੁੱਜੀਆਂ ਸੰਗਤਾਂ ਦਾ ਤਨੇਜਾ ਪਰਿਵਾਰ…