
ਪੈਰਿਸ ਓਲੰਪਿਕ: ਸਰਬਜੋਤ ਨੇ ਸਰਕਾਰੀ ਨੌਕਰੀ ਲੈਣ ਤੋਂ ਕੀਤਾ ਇਨਕਾਰ
ਅੰਬਾਲਾ, 10 ਅਗਸਤ ਪੈਰਿਸ ਓਲੰਪਿਕਸ ’ਚ ਤਗ਼ਮਾ ਜਿੱਤਣ ਵਾਲੇ ਅੰਬਾਲਾ ਦੇ ਧੀਨ ਪਿੰਡ ਦੇ ਵਸਨੀਕ ਸਰਬਜੋਤ ਸਿੰਘ ਨੇ ਖੇਡ ਵਿਭਾਗ ਵਿੱਚ ਡਿਪਟੀ ਡਾਇਰੈਕਟਰ ਵਜੋਂ ਨੌਕਰੀ ਲੈਣ ਤੋਂ ਇਨਕਾਰ ਕਰ ਦਿੱਤਾ ਹੈ। ਦੱਸਣਯੋਗ ਹੈ ਕਿ ਬੀਤੇ ਦਿਨ ਹੀ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸਰਬਜੋਤ ਸਿੰਘ ਨੂੰ ਡਿਪਟੀ ਡਾਇਰੈਕਟਰ ਵਜੋਂ ਨੌਕਰੀ ਦੇਣ ਦਾ ਐਲਾਨ ਕੀਤਾ ਸੀ।…