ਕੇਂਦਰੀ ਪੰਜਾਬੀ ਲੇਖਕ ਸਭਾ ਦੀ ਮੀਟਿੰਗ ਤੇ ਕਵੀ ਦਰਬਾਰ 14 ਦਸੰਬਰ ਨੂੰ
ਸਰੀ-ਕੇਂਦਰੀ ਪੰਜਾਬੀ ਲੇਖਕ ਸਭਾ ਉੱਤਰੀ ਅਮਰੀਕਾ ਦੀ ਮਹੀਨੇਵਾਰ ਬੈਠਕ/ ਕਵੀ ਦਰਬਾਰ 14 ਦਸੰਬਰ,ਦਿਨ ਸਨਿੱਚਰਵਾਰ ਬਾਅਦ ਦੁਪਹਿਰ 12:30 ਵਜੇ ਸੀਨੀਅਰ ਸਿਟੀਜ਼ਨ ਸੈਂਟਰ (7050 120 St ) ਸਰੀ ਵਿਖੇ ਹੋਵੇਗੀ ,ਜੋ ਮਾਤਾ ਗੁਜਰੀ ਜੀ ਅਤੇ ਚਾਰ ਸਾਹਿਬਜ਼ਾਦਿਆ ਦੀ ਲਾਸਾਨੀ ਕੁਰਬਾਨੀ ਨੂੰ ਸਮਰਪਿਤ ਹੋਵੇਗੀ ।ਉੱਘੇ ਇਤਿਹਾਸਕਾਰ ਪ੍ਰੋਫੈਸਰ ਕਸ਼ਮੀਰਾ ਸਿੰਘ ,”ਇਤਿਹਾਸ ਦਾ ਸੱਚ” ਵਿਸ਼ੇ ਤੇ ਆਪਣੇ ਵਿਚਾਰ ਪੇਸ਼ ਕਰਨਗੇ।…