
‘ਆਪ’ ਦਾ ਮੈਨੀਫੈਸਟੋ ਨਵੀਂ ਬੋਤਲ ’ਚ ਪੁਰਾਣੀ ਸ਼ਰਾਬ ਵਰਗਾ: ਬਾਜਵਾ
ਚੰਡੀਗੜ੍ਹ, 23 ਜੂਨ ਕਾਂਗਰਸ ਪਾਰਟੀ ਨੇ ਜਲੰਧਰ ਪੱਛਮੀ ਵਿਧਾਨ ਸਭਾ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ (ਆਪ) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ 10 ਨੁਕਾਤੀ ਮੈਨੀਫੈਸਟੋ ’ਤੇ ਸਵਾਲ ਚੁੱਕੇ ਹਨ। ਇਸ ਮੈਨੀਫੈਸਟੋ ਨੂੰ ਕਾਂਗਰਸ ਦੇ ਸੀਨੀਅਰ ਆਗੂ ਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਨਵੀਂ ਬੋਤਲ ’ਚ ਪੁਰਾਣੀ ਸ਼ਰਾਬ ਵਰਗਾ ਕਰਾਰ ਦਿੱਤਾ ਹੈ।…