
”ਟੋਬਾ ਗੋਲਡ ਕੱਪ 2025” ਫ਼ੀਲਡ ਹਾਕੀ ਟੂਰਨਾਮੈਂਟ ਪੰਜਾਬ ਸਪੋਰਟਸ ਕਲੱਬ (ਹਾਕਸ) ਕੈਲਗਰੀ ਨੇ ਜਿੱਤਿਆ
ਵਿੰਨੀਪੈਗ (ਸੁਰਿੰਦਰ ਮਾਵੀ, ਸ਼ਰਮਾ)-ਮੌਜੂਦਾ ਸਮੇਂ ਵਿਦੇਸ਼ਾਂ ਵਿਚ ਵੱਸਦੇ ਪੰਜਾਬੀਆ ਸਾਹਮਣੇ ਸਭ ਤੋਂ ਵੱਡੀ ਚੁਨੌਤੀ, ਆਪਣੀ ਨਵੀਂ ਪੀੜੀ ਨੂੰ ਸਾਂਭਣ ਦੀ ਹੈ। ਨਸ਼ਾ, ਗੈਂਗਵਾਰ, ਮਾਰ-ਧਾੜ ਸਭਿਆਚਾਰ ਵਰਗੀਆਂ ਸਮਾਜਿਕ ਕੁਰੀਤੀਆਂ ਵਿਚ ਧਸਦੀ ਜਾ ਰਹੀ ਜਵਾਨੀ ਨੂੰ ਜੇਕਰ ਕਿਸੇ ਸਾਰਥਿਕ ਪਾਸੇ ਨਾ ਲਾਇਆ ਗਿਆ ਤਾਂ ਇਹ ਭਲੀਭਾਂਤ ਸਮਝ ਲੈਣਾ ਚਾਹੀਦਾ ਹੈ ਕਿ ਸਾਡਾ ਭਵਿੱਖ ਖ਼ਤਰੇ ਵਿਚ ਹੈ। ਇਨ੍ਹਾਂ…