Headlines

ਨਿਤੀਸ਼ ਕੁਮਾਰ ਨੂੰ ਉਡਾਉਣ ਦੀ ਧਮਕੀ ਦੇਣ ਵਾਲਾ ਸੂਰਤ ਤੋਂ ਗ੍ਰਿਫ਼ਤਾਰ

ਸੂਰਤ, 22 ਮਾਰਚ- ਗੁਜਰਾਤ ਪੁਲੀਸ ਨੇ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੂੰ ਉਡਾਉਣ ਦੀ ਕਥਿਤ ਧਮਕੀ ਦੇਣ ਦੇ ਮਾਮਲੇ ਵਿੱਚ ਅੱਜ ਸੂਰਤ ਸ਼ਹਿਰ ਦੀ ਕੱਪੜਾ ਫੈਕਟਰੀ ਦੇ ਇੱਕ ਮਜ਼ਦੂਰ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਪੁਲੀਸ ਅਧਿਕਾਰੀ ਨੇ ਦਿੱਤੀ ਹੈ। ਸੂਰਤ ਅਪਰਾਧ ਬਰਾਂਚ ਦੇ ਇੰਸਪੈਕਟਰ ਲਲਿਤ ਵਾਗੜੀਆ ਨੇ ਦੱਸਿਆ ਕਿ ਬਿਹਾਰ ਵਾਸੀ ਅੰਕਿਤ ਮਿਸ਼ਰਾ…

Read More

ਦਿੱਲੀ ਆਬਕਾਰੀ ਨੀਤੀ: ਸਿਸੋਦੀਆ ਨੂੰ 14 ਦਿਨਾਂ ਲਈ ਜੇਲ੍ਹ ਭੇਜਿਆ

ਨਵੀਂ ਦਿੱਲੀ, 22 ਮਾਰਚ-ਦਿੱਲੀ ਆਬਕਾਰੀ ਨੀਤੀ ਵਿੱਚ ਮਨੀ ਲਾਂਡਰਿੰਗ ਦੇ ਮਾਮਲੇ ’ਚ ਸਥਾਨਕ ਅਦਾਲਤ ਨੇ ਦਿੱਲੀ ਦੇ ਸਾਬਕਾ ਡਿਪਟੀ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਹਿਰਾਸਤੀ ਪੁੱਛਗਿੱਛ ਮਗਰੋਂ ਸਿਸੋਦੀਆ ਨੂੰ ਅਦਾਲਤ ਵਿੱਚ ਪੇਸ਼ ਕੀਤਾ ਸੀ ਅਤੇ ਵਿਸ਼ੇਸ਼ ਜੱਜ ਐੱਮ.ਕੇ. ਨਾਗਪਾਲ ਨੇ ਸਿਸੋਦੀਆ ਨੂੰ…

Read More

ਬਿਲਕੀਸ ਬਾਨੋ ਕੇਸ: ਦੋਸ਼ੀਆਂ ਦੀ ਸਜ਼ਾ ਮੁਆਫ਼ੀ ਦੇ ਮਾਮਲੇ ’ਚ ਵਿਸ਼ੇਸ਼ ਬੈਂਚ ਦੇ ਗਠਨ ਨੂੰ ਸਹਿਮਤੀ

ਨਵੀਂ ਦਿੱਲੀ, 22 ਮਾਰਚ-ਸੁਪਰੀਮ ਕੋਰਟ ਨੇ ਬਿਲਕੀਸ ਬਾਨੋ ਜਬਰ-ਜਨਾਹ ਕੇਸ ਦੇ 11 ਦੋਸ਼ੀਆਂ ਦੀ ਸਜ਼ਾ ਮੁਆਫ਼ੀ ਖ਼ਿਲਾਫ਼ ਪਾਈ ਗਈ ਪਟੀਸ਼ਨ ’ਤੇ ਸੁਣਵਾਈ ਲਈ ਵਿਸ਼ੇਸ਼ ਬੈਂਚ ਦੇ ਗਠਨ ਨੂੰ ਸਹਿਮਤੀ ਦੇ ਦਿੱਤੀ ਹੈ। ਚੀਫ਼ ਜਸਟਿਸ ਡੀ ਵਾਈ ਚੰਦਰਚੂੜ, ਜਸਟਿਸ ਪੀ ਐੱਸ ਨਰਸਿਮਹਾ ਅਤੇ ਜੇ ਬੀ ਪਾਰਦੀਵਾਲਾ ਦੇ ਬੈਂਚ ਨੇ ਬਾਨੋ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀ…

Read More

ਝਾਰਖੰਡ: ਪੁਲੀਸ ਮੁਲਾਜ਼ਮਾਂ ਨੇ ਆਪਣੇ ਜੁੱਤਿਆਂ ਹੇਠ ਕੁਚਲਿਆ 4 ਦਿਨ ਦਾ ਬੱਚਾ, 6 ਜਣੇ ਮੁਅੱਤਲ

ਰਾਂਚੀ, 23 ਮਾਰਚ-ਝਾਰਖੰਡ ਦੇ ਗਿਰੀਡੀਹ ਜ਼ਿਲ੍ਹੇ ਵਿੱਚ ਛਾਪੇ ਦੌਰਾਨ ਪੁਲੀਸ ਮੁਲਾਜ਼ਮਾਂ ਦੇ ਜੁੱਤਿਆਂ ਹੇਠ ਨਵਜੰਮੇ ਬੱਚੇ ਦੀ ਕਥਿਤ ਤੌਰ ’ਤੇ ਕੁਚਲਣ ਕਾਰਨ ਹੋਈ ਮੌਤ ਦੇ ਮਾਮਲੇ ਵਿੱਚ ਛੇ ਮੁਲਾਜ਼ਮਾਂ ਖ਼ਿਲਾਫ਼ ਐੱਫਆਈਆਰ ਦਰਜ ਕੀਤੀ ਗਈ ਹੈ ਅਤੇ ਉਨ੍ਹਾਂ ਵਿੱਚੋਂ ਪੰਜ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਚਾਰ ਦਿਨ ਦੇ ਬੱਚੇ ਦੀ ਪੋਸਟਮਾਰਟਮ ਰਿਪੋਰਟ ਆਉਣ ਬਾਅਦ ਇਹ…

Read More

ਰਾਹੁਲ ਗਾਂਧੀ ਖ਼ਿਲਾਫ਼ ਮਾਣਹਾਨੀ ਮਾਮਲਾ: ਸੂਰਤ ਦੀ ਅਦਾਲਤ ਅੱਜ ਸੁਣਾਏਗੀ ਫ਼ੈਸਲਾ

ਸੂਰਤ (ਗੁਜਰਾਤ), 23 ਮਾਰਚ-ਸਾਲ 2019 ਵਿੱਚ ਕਾਂਗਰਸ ਆਗੂ ਰਾਹੁਲ ਗਾਂਧੀ ਦੀ ‘ਮੋਦੀ ਗੋਤ’ ਵਾਲੀ ਟਿੱਪਣੀ ਕਾਰਨ ਦਾਇਰ ਅਪਰਾਧਿਕ ਮਾਣਹਾਨੀ ਦੇ ਕੇਸ ਵਿੱਚ ਸੂਰਤ ਦੀ ਅਦਾਲਤ ਅੱਜ ਫੈਸਲਾ ਸੁਣਾਏਗੀ। ਇਹ ਮਾਮਲਾ ਰਾਹੁਲ ਗਾਂਧੀ ਦੀ ਉਸ ਟਿੱਪਣੀ ਲਈ ਦਰਜ ਕੀਤਾ ਗਿਆ ਹੈ, ਜਿਸ ਵਿਚ ਉਨ੍ਹਾਂ ਨੇ ਕਥਿਤ ਤੌਰ ‘ਤੇ ਕਿਹਾ ਸੀ, ‘ਸਾਰੇ ਚੋਰਾਂ ਦਾ ਗੋਤ ਮੋਦੀ ਕਿਉਂ…

Read More

ਅਕਾਲ ਤਖ਼ਤ ਦੇ ਜਥੇਦਾਰ ਨੇ ਸਿੱਖ ਜਥੇਬੰਦੀਆਂ ਦੀ 27 ਨੂੰ ਮੀਟਿੰਗ ਸੱਦੀ

ਅੰਮ੍ਰਿਤਸਰ, 22 ਮਾਰਚ ਪੰਜਾਬ ਵਿੱਚ ਬਣੇ ਮੌਜੂਦਾ ਦਹਿਸ਼ਤ ਵਾਲੇ ਹਾਲਾਤ ਅਤੇ ਸਿੱਖ ਨੌਜਵਾਨਾਂ ਦੀਆਂ ਗ੍ਰਿਫ਼ਤਾਰੀਆਂ ਦੇ ਮਾਮਲਿਆਂ ਨੂੰ ਵਿਚਾਰਨ ਵਾਸਤੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸਿੱਖ ਸੰਸਥਾਵਾਂ, ਸੰਪਰਦਾਵਾਂ ਅਤੇ ਜਥੇਬੰਦੀਆਂ ਦੇ ਨੁਮਾਇੰਦਿਆਂ ਦੀ ਇੱਕ ਅਹਿਮ ਮੀਟਿੰਗ 27 ਮਾਰਚ ਨੂੰ ਸੱਦੀ ਗਈ ਹੈ। ਅਕਾਲ ਤਖ਼ਤ ਦੇ ਸਕੱਤਰੇਤ ਵੱਲੋਂ ਇਸ ਸਬੰਧ ਵਿੱਚ ਇੱਕ…

Read More

ਫਰੀਦਕੋਟ ਅਦਾਲਤ ਵਿੱਚ ਅੱਜ ਪੇਸ਼ ਹੋਣਗੇ ਬਾਦਲ

ਫ਼ਰੀਦਕੋਟ, 22 ਮਾਰਚ ਕੋਟਕਪੂਰਾ ਗੋਲੀ ਕਾਂਡ ਮਾਮਲੇ ਵਿੱਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਪਹਿਲੀ ਵਾਰ ਇੱਥੇ ਅਦਾਲਤ ਵਿੱਚ ਪੇਸ਼ ਹੋਣਗੇ। ਉਨ੍ਹਾਂ ਖ਼ਿਲਾਫ਼ ਕੋਟਕਪੂਰਾ ਗੋਲੀ ਕਾਂਡ ਦੀ ਕਥਿਤ ਸਾਜ਼ਿਸ਼ ਰਚਣ ਦਾ ਦੋਸ਼ ਹੈ। ਜਾਂਚ ਟੀਮ ਨੇ 24 ਫਰਵਰੀ ਨੂੰ ਅਦਾਲਤ ਵਿੱਚ ਬਾਦਲਾਂ ਸਣੇ 6 ਵਿਅਕਤੀਆਂ…

Read More

ਸਿੱਧੂ ਨੂੰ ਸਾਜ਼ਿਸ਼ ਤਹਿਤ ਜੇਲ੍ਹ ਭੇਜਿਆ ਗਿਆ: ਨਵਜੋਤ ਕੌਰ

ਡੇਰਾਬੱਸੀ, 22 ਮਾਰਚ ਕਾਂਗਰਸੀ ਆਗੂ ਨਵਜੋਤ ਸਿੱਧੂ ਦੀ ਪਤਨੀ ਅਤੇ ਸਾਬਕਾ ਵਿਧਾਇਕ ਨਵਜੋਤ ਕੌਰ ਸਿੱਧੂ ਅੱਜ ਆਪਣੇ ਇਲਾਜ ਲਈ ਡੇਰਾਬੱਸੀ ਦੇ ਨਿੱਜੀ ਹਸਪਤਾਲ ਪਹੁੰਚੇ। ਉਨ੍ਹਾਂ ਨੂੰ ਦੂਜੀ ਸਟੇਜ ਦਾ ਕੈਂਸਰ ਡਾਇਗਨੋਜ਼ ਹੋਇਆ ਹੈ, ਜਿਸ ਦੇ ਇਲਾਜ ਲਈ ਹੀ ਇੱਥੇ ਪਹੁੰਚੇ ਹੋਏ ਸਨ। ਉਨ੍ਹਾਂ ਦਾਅਵਾ ਕੀਤਾ ਕਿ ਸ੍ਰੀ ਸਿੱਧੂ ਨੂੰ ਜਿਸ ਮਾਮਲੇ ਵਿੱਚ ਅੰਦਰ ਕੀਤਾ ਗਿਆ…

Read More

ਅਕਾਲੀ ਦਲ (ਅ) ਵੱਲੋਂ 23 ਦੇ ਪੰਜਾਬ ਬੰਦ ਦਾ ਕੋਈ ਸੱਦਾ ਨਹੀਂ: ਮਾਨ

ਫ਼ਤਹਿਗੜ੍ਹ ਸਾਹਿਬ, 22 ਮਾਰਚ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਅਤੇ ਲੋਕ ਸਭਾ ਮੈਬਰ ਸਿਮਰਨਜੀਤ ਸਿੰਘ ਮਾਨ ਨੇ ਸਪਸ਼ਟ ਕੀਤਾ ਕਿ 23 ਮਾਰਚ ਨੂੰ ਉਨ੍ਹਾਂ ਦੀ ਪਾਰਟੀ ਵਲੋਂ ਪੰਜਾਬ ਬੰਦ ਦਾ ਕੋਈ ਸੱਦਾ ਨਹੀਂ ਦਿਤਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਪੰਜਾਬੀਆਂ ਅਤੇ ਸਿੱਖ ਕੌਮ ਦੇ ਹਰ ਤਰ੍ਹਾਂ ਦੇ ਦੁੱਖ-ਸੁੱਖ ਦਾ ਸਾਂਝੀ ਹੈ। ਉਨ੍ਹਾਂ ਕਿਹਾ…

Read More

ਅੰਮ੍ਰਿਤਪਾਲ ਸਿੰਘ ਦੇ ਪਰਿਵਾਰਕ ਮੈਂਬਰਾਂ ਤੋਂ ਪੁੱਛ-ਪੜਤਾਲ

ਅੰਮ੍ਰਿਤਸਰ, ਜਗਤਾਰ ਸਿੰਘ ਲਾਂਬਾ 22 ਮਾਰਚ- ਇਲਾਕੇ ਦੇ ਪਿੰਡ ਜੱਲੂਪੁਰ ਖੇੜਾ ਵਿੱਚ ਅੱਜ ਪੁਲੀਸ ਪਹੁੰਚੀ ਅਤੇ ‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਦੇ ਘਰ ਵਿੱਚ ਉਸ ਦੇ ਪਰਿਵਾਰਕ ਮੈਂਬਰਾਂ ਤੋਂ ਪੁੱਛ-ਪੜਤਾਲ ਕੀਤੀ। ਇਸ ਮਾਮਲੇ ਵਿੱਚ ਪੁਲੀਸ ਅਤੇ ਪਰਿਵਾਰਕ ਮੈਂਬਰਾਂ ਨੇ ਮੀਡੀਆ ਨਾਲ ਗੱਲਬਾਤ ਨਹੀਂ ਕੀਤੀ। ਦੱਸਣਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਦਾ ਕੁਝ ਸਮਾਂ ਪਹਿਲਾਂ ਹੀ…

Read More