
ਵੈਨਕੂਵਰ ਵਿਚਾਰ ਮੰਚ ਵਲੋਂ ਦਰਸ਼ਨ ਦੋਸਾਂਝ ਦੀਆਂ ਦੋ ਪੁਸਤਕਾਂ ਰਿਲੀਜ਼
ਸਰੀ, 1 ਨਵੰਬਰ (ਹਰਦਮ ਮਾਨ)-ਵੈਨਕੂਵਰ ਵਿਚਾਰ ਮੰਚ ਵੱਲੋਂ ਬੀਤੇ ਦਿਨੀਂ ਨਛੱਤਰ ਸਿੰਘ ਗਿੱਲ ਦੇ ਫਾਰਮ ਹਾਊਸ ‘ਤੇ ਵਿਸ਼ੇਸ਼ ਇਕੱਤਰਤਾ ਕਰ ਕੇ ਬਹੁਪੱਖੀ ਲੇਖਕ ਦਰਸ਼ਨ ਦੋਸਾਂਝ ਦੀਆਂ ਦੋ ਪੁਸਤਕਾਂ ‘ਅੰਨ੍ਹਾਂ ਖੂਹ’ (ਕਹਾਣੀ ਸੰਗ੍ਰਿਹ) ਅਤੇ ‘ਮੈਨੂੰ ਤਲਾਸ਼ਾਂ ਤੇਰੀਆਂ’(ਕਾਵਿ ਸੰਗ੍ਰਹਿ) ਰਿਲੀਜ਼ ਕੀਤੀਆਂ ਗਈਆਂ। ਮੰਚ ਦੇ ਆਗੂ ਮੋਹਨ ਗਿੱਲ ਨੇ ਇਕੱਤਰਤਾ ਵਿੱਚ ਪਹੁੰਚੇ ਸਾਹਿਤਕ ਮਿੱਤਰਾਂ ਦਾ ਸਵਾਗਤ ਕੀਤਾ ਅਤੇ ਦਰਸ਼ਨ…